Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਵੱਡੀ ਖ਼ਬਰ : ਪਟਿਆਲਾ ਕੇਂਦਰੀ ਜੇਲ੍ਹ ‘ਚੋਂ 19 ਮੋਬਾਈਲ ਬਰਾਮਦ, ਬੈਰਕ ਦੀ ਛੱਤ ਤੇ ਫ਼ਰਸ਼ ‘ਚ ਲੁਕੋਏ ਸੀ ਕੀ-ਪੈਡ ਵਾਲੇ ਮੋਬਾਈਲ, ਸਿੱਧੂ-ਦਲੇਰ-ਮਜੀਠੀਆ ਵੀ ਇਸੇ ਜੇਲ੍ਹ ‘ਚ ਬੰਦ

ਪਟਿਆਲਾ : ਪਟਿਆਲਾ ਕੇਂਦਰੀ ਜੇਲ੍ਹ (Patiala Central Jail) ‘ਚੋਂ 19 ਮੋਬਾਈਲ ਬਰਾਮਦ ਹੋਏ ਹਨ। ਇਨ੍ਹਾਂ ਮੋਬਾਈਲਾਂ ਨੂੰ ਜੇਲ੍ਹ ਦੀ ਬੈਰਕ ‘ਚ ਫਰਸ਼ ਤੇ ਕੰਧ ‘ਤੇ ਵਿੱਥਾਂ ਬਣਾ ਕੇ ਲੁਕੋਇਆ ਗਿਆ ਸੀ। ਜੇਲ੍ਹ ਅਧਿਕਾਰੀਆਂ ਨੇ ਐਤਵਾਰ ਸਵੇਰੇ ਲਗਾਤਾਰ 3 ਘੰਟੇ ਵਿਸ਼ੇਸ਼ ਚੈਕਿੰਗ ਕੀਤੀ, ਜਿਸ ਵਿਚ ਇਹ ਬਰਾਮਦਗੀ ਹੋਈ ਹੈ। ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਦੱਸਿਆ ਕਿ ਖਾਸ ਗੱਲ ਇਹ ਹੈ ਕਿ ਸਾਰੇ ਮੋਬਾਈਲ ਕੀ-ਪੈਡ ਵਾਲੇ ਹਨ। ਹੁਣ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਇਨ੍ਹਾਂ ਮੋਬਾਈਲਾਂ ਦੀ ਵਰਤੋਂ ਕੌਣ ਕਰ ਰਿਹਾ ਸੀ। ਕਿੱਥੇ ਤੇ ਕਿਸ ਨਾਲ ਗੱਲਬਾਤ ਕੀਤੀ ਗਈ ਸੀ। ਇਸ ਦੀ ਪੁਸ਼ਟੀ ਕਰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰ ਕੇ ਦੱਸਿਆ ਕਿ ਜੇਲ੍ਹਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਆਗੂ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ (Navjot Singh Sidhu), ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਪੰਜਾਬੀ ਗਾਇਕ ਦਲੇਰ ਮਹਿੰਦੀ ਵੀ ਇਸ ਜੇਲ੍ਹ ‘ਚ ਬੰਦ ਹਨ। ਰੋਡ ਰੇਜ ਮਾਮਲੇ ‘ਚ ਸਿੱਧੂ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ। ਇਸ ਦੇ ਨਾਲ ਹੀ ਦਲੇਰ ਨੂੰ ਮਨੁੱਖੀ ਤਸਕਰੀ ਦੇ ਮਾਮਲੇ ‘ਚ 3 ਸਾਲ ਦੀ ਕੈਦ ਹੋਈ ਹੈ।

ਚਾਰ ਦਿਨ ਪਹਿਲਾਂ ਪਟਿਆਲਾ ਜੇਲ੍ਹ ‘ਚ ਕੈਦੀਆਂ ਵਿਚਾਲੇ ਹਿੰਸਕ ਝੜਪ ਹੋਈ ਸੀ ਜਿਸ ਵਿੱਚ ਬਲਜਿੰਦਰ ਨਾਂ ਦਾ ਕੈਦੀ ਜ਼ਖ਼ਮੀ ਹੋ ਗਿਆ ਸੀ। ਸੂਤਰਾਂ ਮੁਤਾਬਕ ਲਾਰੈਂਸ ‘ਤੇ ਹਮਲਾ ਕਰਨ ਵਾਲੇ ਵਿਅਕਤੀ ਗੈਂਗ ਦੇ ਗੁਰਗੇ ਸਨ। ਜ਼ਖ਼ਮੀ ਕੈਦੀ ਦਾ ਰਾਜਿੰਦਰਾ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਬਾਰੇ ਰਸਮੀ ਜਾਣਕਾਰੀ ਨਹੀਂ ਦਿੱਤੀ। ਜੇਲ੍ਹ ਵਿਚ ਮੋਬਾਈਲਾਂ ਨੂੰ ਫਰਸ਼ ਤੇ ਕੰਧ ‘ਚ ਅਜਿਹੀ ਜਗ੍ਹਾ ਬਣਾ ਕੇ ਛੁਪਾ ਕੇ ਰੱਖਿਆ ਗਿਆ ਸੀ ਕਿ ਕਈ ਵਾਰ ਤਲਾਸ਼ੀ ਦੌਰਾਨ ਵੀ ਇਨ੍ਹਾਂ ‘ਤੇ ਨਜ਼ਰ ਨਹੀ ਪਈ।

ਮੋਬਾਈਲ ਇਸ ਤਰੀਕੇ ਨਾਲ ਕੰਧ ਅਤੇ ਫਰਸ਼ ‘ਤੇ ਬਰਾਬਰ ਜਗ੍ਹਾ ਬਣਾ ਕੇ ਮੋਬਾਈਲਾਂ ਨੂੰ ਲੁਕਾਇਆ ਗਿਆ ਸੀ।

Vinkmag ad
Share Our Daily Posts

News Desk

Read Previous

ਵਾਰਡ ਨੰਬਰ 43 ਦਾ ਹਰ ਪਾਸਿਓਂ ਬੁਰਾ ਹਾਲ ਨਾ ਹੀ ਕੋਈ ਇਸ ਇਲਾਕੇ ਦੀ ਸਾਰ ਲੈਣ ਵਾਲਾ ਬਬੀਤਾ ਵਰਮਾ ਨੂੰ ਨਹੀਂ ਇਲਾਕੇ ਦੀ ਕੋਈ ਪ੍ਰਵਾਹ

Read Next

ਕਾਂਸਟੇਬਲ ਪਤਨੀ ਦੀ ਨਾਈਟ ਡਿਊਟੀ ਤੋਂ ਭੜਕਿਆ ਹੌਲਦਾਰ ਪਤੀ ਪਹੁੰਚ ਗਿਆ ਥਾਣੇ, ਕੱਢੀ ਪਿਸਤੌਲ ਤੇ ਫਿਰ…