ਚੰਡੀਗਡ਼੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਕੇਂਦਰ ਵੱਲੋਂ ਸੂਬਿਆਂ ਦੇ ਹੱਕਾਂ ’ਤੇ ਮਾਰੇ ਜਾਣ ਵਾਲੇ ਡਾਕੇ ਦਾ ਡੱਟ ਕੇ ਵਿਰੋਧ ਕੀਤਾ ਹੈ। ਦੱਸ ਦੇਈਏ ਕਿ ਕੇਂਦਰ ਸਰਕਾਰ ਪਾਰਲੀਮੈਂਟ ਵਿਚ ਬਿਜਲੀ ਸੋਧ ਬਿੱਲ 2022 ਪੇਸ਼ ਕਰ ਰਹੀ ਹੈ। ਇਸ ਦਾ ਸਿੱਧਾ ਸਿੱਧਾ ਸੂਬੇ ਦੇ ਅਧਿਕਾਰਾਂ ’ਤੇ ਹਮਲਾ ਹੈ। ਇਸ ਬਿੱਲ ਦਾ ਪਾਰਲੀਮੈਂਟ ਵਿਚ ਪੇਸ਼ ਕਰਨ ਦਾ ਮੁੱਖ ਮੰਤਰੀ ਨੇ ਸਖਤ ਵਿਰੋਧ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਆਪਣੇ ਅਧਿਕਾਰਾਂ ਦੀ ਲਡ਼ਾਈ ਲਡ਼ਾਂਗੇ। ਭਾਵੇਂ ਸਾਨੂੰ ਇਸ ਲਈ ਸਡ਼ਕਾਂ ਤੋਂ ਹੋ ਕੇ ਸੰਸਦ ਤਕ ਦਾ ਸਫ਼ਰ ਹੀ ਕਿਉਂ ਨਾ ਤੈਅ ਕਰਨਾ ਪਵੇ।
ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ…ਬਿਜਲੀ ਸੋਧ ਬਿਲ 2022… ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ …ਕੇੰਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ ਅਸੀਂ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ..ਸੜਕ ਤੋਂ ਸੰਸਦ ਤੱਕ ..
— Bhagwant Mann (@BhagwantMann) August 8, 2022
