Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਸਾਵਧਾਨ ! ਪੰਜਾਬ ‘ਚ ਅੱਜ ਨਿੱਜੀ ਬੱਸਾਂ ਤੇ ਰੇਲਾਂ ਦੇ ਚੱਕੇ ਰਹਿਣਗੇ ਜਾਮ…ਸੋਚ ਸਮਝ ਕੇ ਘਰੋਂ ਨਿਕਲਿਓ

ਚੰਡੀਗਡ਼੍ਹ : ਕਿਸਾਨ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ 2022 (Electricity Amendment Bill 2022) ਦੇ ਖ਼ਿਲਾਫ਼ ਸੂਬੇ ’ਚ ਰੇਲਾਂ ਰੋਕਣ ਅਤੇ ਨਿੱਜੀ ਬੱਸ ਚਾਲਕਾਂ ਨੇ ਲੰਬਿਤ ਮੰਗਾਂ ਦੀ ਪੂਰਤੀ ਲਈ ਬੱਸਾਂ ਦੇ ਚੱਕੇ ਜਾਮ ਕਰਨਗੇ। ਮੰਗਲਵਾਰ ਨੂੰ ਸੂਬੇ ਵਿਚ ਬੱਸਾਂ ਅਤੇ ਰੇਲਾਂ ਰੋਕੇ ਜਾਣ ਕਾਰਨ ਲੋਕਾਂ ਨੂੰ ਆਉਣ ਜਾਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਬਿਜਲੀ ਸੋਧ ਬਿੱਲ 2022 ਨੂੰ ਸੰਸਦ ’ਚ ਪੇਸ਼ ਕਰਨ ਖ਼ਿਲਾਫ਼ ਸੋਮਵਾਰ ਨੂੰ 15 ਜ਼ਿਲ੍ਹਿਆਂ ਵਿਚ 97 ਥਾਵਾਂ ’ਤੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰੇ ਕੀਤੇ ਗਏ ਤੇ ਮੰਗਲਵਾਰ ਨੂੰ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2022 ਸੰਸਦ ਵਿਚ ਪੇਸ਼ ਕਰਨਾ ਕਿਸਾਨ ਜਥੇਬੰਦੀਆਂ ਨਾਲ 9 ਦਸੰਬਰ 2021 ਨੂੰ ਕੀਤੇ ਲਿਖਤੀ ਸਮਝੌਤੇ ਤੋਂ ਸਾਫ਼ ਮੁੱਕਰਨਾ ਹੈ। ਕਿਸਾਨ ਆਗੂਆਂ ਨੇ ਬਿਜਲੀ ਸੋਧ ਬਿੱਲ 2022 ਤੁਰੰਤ ਰੱਦ ਕਰਨ, ਸੂਬਿਆਂ ਦੇ ਅਧਿਕਾਰਾਂ ਦਾ ਕੇਂਦਰੀਕਰਨ ਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਕੀਤੀ।

ਰੋਡਵੇਜ਼ ਤੇ ਪੀਆਰਟੀਸੀ ਮੁਲਾਜ਼ਮ ਨਹੀਂ ਕਰਨਗੇ ਚੱਕਾ ਜਾਮ

ਉਧਰ ਪੰਜਾਬ ਰੋਡਵੇਜ਼ ਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਯੂਨੀਅਨ ਨੇ ਲੰਬਿਤ ਮੰਗਾਂ ਦੀ ਪੂਰਤੀ ਲਈ ਬੱਸਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ ਕਿਉਂਕਿ ਸਰਕਾਰ ਨੇ ਮੰਗਲਵਾਰ ਨੂੰ 11 ਵਜੇ ਸਕੱਤਰ ਟਰਾਂਸਪੋਰਟ ਨਾਲ ਮੀਟਿੰਗ ਕਰਵਾਉਣ ਦਾ ਸਮਾਂ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿੱਜੀ ਬੱਸ ਚਾਲਕਾਂ ਨੇ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਲਵਾਰ ਨੂੰ ਮੀਟਿੰਗ ਦੌਰਾਨ ਸਰਕਾਰ ਨੇ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ 14 ਤੋਂ 16 ਅਗਸਤ ਤਕ ਯੂਨੀਅਨ ਤਿੱਖਾ ਸੰਘਰਸ਼ ਆਰੰਭ ਕਰੇਗੀ।

Vinkmag ad
Share Our Daily Posts

News Desk

Read Previous

ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਝਟਕਾ ! 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਕੀਤੀ ਰੱਦ

Read Next

ਸ਼ੂਗਰ ਮਿੱਲ ਫਗਵਾੜਾ ਖਿਲਾਫ਼ ਕਿਸਾਨਾਂ ਦਾ ਧਰਨਾਂ ਦੂਜੇ ਦਿਨ ਵੀ ਜਾਰੀ, ਨੈਸ਼ਨਲ ਹਾਈਵੇ ‘ਤੇ ਬੀਤੀ ਪਹਿਲੀ ਰਾਤ