Breaking News :

ਪੀਪਲ ਦੇ ਰੁੱਖ ਨਜ਼ਦੀਕ ਧਾਰਮਿਕ ਫੋਟੋਆਂ ਗੰਦਗੀ ਵਿੱਚ ਰੱਖਣੀਆਂ ਮੰਦਭਾਗਾ ਉਹ ਵੀ ਸ਼ਿਵ ਮੰਦਿਰ ਪਹਾੜੀ ਵਾਲੇ ਦੇ ਕੋਲ ਹਿੰਦੂ ਪੰਡਿਤਾਂ ਨੂੰ ਖਾਣ ਤੋਂ ਸਵਾਏ ਕੋਈ ਕੰਮ ਨਹੀਂ

ਪੰਜਾਬ ਪੁਲਿਸ ਦੇ ਦੋ ਏਐੱਸਪੀ ਸਮੇਤ 71 ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਪੂਰੀ ਸੂਚੀ

ਮੁੱਖ ਮੰਤਰੀ ਨੇ ਸਦਨ ‘ਚ ਪੇਸ਼ ਕੀਤਾ ਭਰੋਸਗੀ ਮਤਾ, ਕਾਰਵਾਈ 29 ਸਤੰਬਰ ਦੁਪਹਿਰ ਦੋ ਵਜੇ ਤਕ ਮੁਲਤਵੀ

ਬੱਚਿਆਂ ਦੇ ਮਾਮੂਲੀ ਵਿਵਾਦ ਤੋਂ ਬਾਅਦ ਵਿਅਕਤੀ ਦਾ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

ਗੈਂਗਸਟਰ ਦੀਪਕ ਮੁੰਡੀ, ਅਰਜੁਨ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਕੀਤਾ ਪੇਸ਼, 5 ਦਿਨਾਂ ਦਾ ਰਿਮਾਂਡ ਮਿਲਿਆ

ਬਠਿੰਡਾ ਦੇ ਨਸ਼ਾ ਛੁਡਾਊ ਕੇਂਦਰ ਤੋਂ ਦਰਵਾਜ਼ਾ ਤੋੜ ਕੇ ਫਰਾਰ ਹੋਏ 12 ਹੋਰ ਮਰੀਜ਼, ਮਚਿਆ ਹੰਗਾਮਾ

ਜਲੰਧਰ ਦੇ HL ਰੈਸਟੋਰੈਂਟ ‘ਚ ਨੌਜਵਾਨਾਂ ਨੇ ਕੀਤਾ ਹੰਗਾਮਾ, ਸ਼ਰਾਬ ਪੀਣ ਤੋਂ ਮਨ੍ਹਾ ਕੀਤਾ ਤਾਂ ਕੀਤੀ ਭੰਨ-ਤੋੜ ਤੇ ਚਲਾਈਆਂ ਗੋਲੀਆਂ

PSEB ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਰੱਦ ਹੋਇਆ ਇਹ ਸ਼ਡਿਊਲ

27 ਸਤੰਬਰ ਦੇ ਸੈਸ਼ਨ ਦੀ ਇਜਾਜ਼ਤ ਤੋਂ ਪਹਿਲਾਂ ਰਾਜਪਾਲ ਨੇ ਮੰਗੀ ਵਿਧਾਨ ਸਭਾ ਦੇ ਬਿਜ਼ਨੈੱਸ ਦੀ ਜਾਣਕਾਰੀ

ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਪੰਜਾਬ ਨੂੰ ਹੋਇਆ 2080 ਕਰੋੜ ਦਾ ਜੁਰਮਾਨਾ: ਸੰਤ ਸੀਚੇਵਾਲ

September 28, 2022

ਕਪੂਰਥਲਾ ‘ਚ ਸੰਗਮ ਪੈਲੇਸ ਨੇੜੇ ਡੇਢ ਸਾਲ ਦਾ ਛੋਟਾ ਬੱਚਾ ਨਾਲੇ ‘ਚ ਡਿੱਗਿਆ, ਬਚਾਅ ਕਾਰਜ ਜਾਰੀ

ਕਪੂਰਥਲਾ : ਮੰਗਲਵਾਰ ਦੁਪਹਿਰ ਕਪੂਰਥਲਾ ਦੇ ਅੰਮ੍ਰਿਤਸਰ ਰੋਡ ’ਤੇ ਗੰਦੇ ਨਾਲੇ ’ਚ ਡਿੱਗੇ ਡੇਢ ਸਾਲ ਦੇ ਬੱਚੇ ਅਭਿਲਾਸ਼ ਦੇ ਮਾਮਲੇ ’ਚ 8 ਘੰਟੇ ਤੱਕ ਬਚਾਅ ਮੁਹਿੰਮ ਚਲਾਉਣ ਦੇ ਬਾਵਜੂਦ ਬੱਚੇ ਦਾ ਪਤਾ ਨਹੀਂ ਲੱਗ ਸਕਿਆ। ਘਟਨਾ ਦੇ ਬਾਅਦ ਮੌਕੇ ’ਤੇ ਪਹੁੰਚੇ ਡੀਸੀ ਵਿਸ਼ੇਸ਼ ਸਾਰੰਗਲ ਨੇ ਬਚਾਅ ਕਾਰਜਾਂ ਦਾ ਜਾਇਜ਼ਾ ਲੈ ਕੇ ਜਿੱਥੇ ਪਰਿਵਾਰ ਨੂੰ ਦਿਲਾਸਾ ਦਿੱਤਾ, ਉੱਥੇ ਹੀ ਇਹ ਵੀ ਦੱਸਿਆ ਕਿ ਆਰਮੀ ਅਧਿਕਾਰੀ ਪਹੁੰਚ ਗਏ ਹਨ ਅਤੇ ਐਨਡੀਆਰਐਫ ਦੀ ਟੀਮ ਨੂੰ ਵੀ ਬੁਲਾਇਆ ਗਿਆ ਹੈ।

ਅੱਗੇ ਦਾ ਰੈਸਕਿਊ ਆਪ੍ਰੇਸ਼ਨ ਐਨ.ਡੀ.ਆਰ.ਐਫ. ਦੀ ਟੀਮ ਕਰੇਗੀ। ਇਥੇ ਇਹ ਜ਼ਿਕਰਯੋਗ ਹੈ ਕਿ ਕਪੂਰਥਲਾ ਸ਼ਹਿਰ ਦੇ ਅੰਮ੍ਰਿਤਸਰ ਰੋਡ ’ਤੇ ਸੜਕ ਕਿਨਾਰੇ ਬਣੇ ਗੰਦੇ ਨਾਲੇ ਵਿਚ ਦੁਪਹਿਰ ਸਮੇਂ ਇਕ ਡੇਢ ਸਾਲ ਦਾ ਬੱਚਾ ਅਭਿਲਾਸ਼ ਡਿੱਗ ਗਿਆ ਸੀ ਜਿਸ ਨੂੰ ਬਚਾਉਂਣ ਦੇ ਚੱਕਰ ਵਿਚ ਉਸਦੀ ਮਾਂ ਮਨੀਸ਼ਾ ਨੇ ਵੀ ਨਾਲੇ ਵਿਚ ਛਲਾਂਗ ਲਗਾ ਦਿੱਤੀ ਸੀ, ਜਿਸਨੂੰ ਮੌਕੇ ’ਤੇ ਮੌਜੂਦ ਲੋਕਾਂ ਨੇ ਬਚਾ ਲਿਆ ਪ੍ਰੰਤੂ ਬੱਚੇ ਦੇ ਡਿੱਗਣ ਦੀ ਸੂਚਨਾ ਮਿਲਣ ਤੇ ਮੌਕੇ ’ਤੇ ਪਹੁੰਚੀ ਪੁਲਿਸ ਅਤੇ ਜ਼ਿਲ੍ਹਾ ਪ੍ਰਸਾਸ਼ਨ ਦੀ ਟੀਮ ਨੇ ਨਗਰ ਨਿਗਮ ਟੀਮ ਦੇ ਨਾਲ ਰੈਸਕਿਊ ਆਪ੍ਰੇਸ਼ਨ ਸ਼ੁਰੂ ਕਰ ਕੀਤਾ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਦੂਸਰੇ ਪਾਸੇ ਝੁੱਗੀਆਂ ਵੱਲ ਜਾਣ ਦੇ ਲਈ ਕੋਈ ਪੱਕਾ ਰਸਤਾ ਨਹੀਂ ਹੈ। ਨਾਲੇ ਦੇ ਉੱਪਰ ਇਕ ਖੰਭੇ ਦਾ ਟੁਕੜਾ ਰੱਖ ਕੇ ਰਸਤਾ ਬਣਾਇਆ ਹੋਇਆ ਸੀ, ਜਿਸ ਤੋਂ ਲੰਘਣ ਸਮੇਂ ਬੱਚਾ ਡਿੱਗ ਗਿਆ ਦੱਸਿਆ ਜਾ ਰਿਹਾ ਹੈ। ਕਰੀਬ 8 ਘੰਟੇ ਚੱਲੇ ਬਚਾਅ ਕਾਰਜ ਦੇ ਬਾਵਜੂਦ ਨਾਲੇ ’ਚ ਡਿੱਗੇ ਅਭਿਲਾਸ਼ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਘਟਨਾ ਤੋਂ ਕਰੀਬ 6 ਘੰਟੇ ਬਾਅਦ ਮੌਕੇ ’ਤੇ ਪਹੁੰਚੇ ਡੀਸੀ ਵਿਸ਼ੇਸ਼ ਸਾਰੰਗਲ ਅਤੇ ਐਸਐਸਪੀ ਨਵਨੀਤ ਸਿੰਘ ਬੈਂਸ ਨੇ ਜਾਇਜ਼ਾ ਲਿਆ। ਡੀਸੀ ਨੇ ਸਾਰੀ ਸਥਿਤੀ ਜਾਣ ਕੇ ਮੀਡੀਆ ਨੂੰ ਦੱਸਿਆ ਕਿ ਨਿਗਮ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ, ਪਰ ਇੰਨਾ ਸਮਾਂ ਬੀਤ ਜਾਣ ’ਤੇ ਵੀ ਬੱਚਾ ਨਾ ਮਿਲਣ ਦੀ ਸਥਿਤੀ ’ਚ ਹੁਣ ਬਚਾਅ ਲਈ ਫੌਜ ਅਤੇ ਐਨਡੀਆਰਐਫ ਦੀ ਟੀਮ ਨੂੰ ਬੁਲਾਇਆ ਗਿਆ। ਫੌਜ ਦੀ ਟੀਮ ਪਹੁੰਚ ਗਈ ਹੈ ਅਤੇ ਐਨਡੀਆਰਐਫ ਦੀ ਟੀਮ ਵੀ ਜਲਦੀ ਹੀ ਪਹੁੰਚ ਰਹੀ ਹੈ। ਹਾਲਾਂਕਿ ਡੀਸੀ ਨੇ ਇਹ ਵੀ ਦੱਸਿਆ ਕਿ ਉਹ ਸਵੇਰ ਤੋਂ ਫਗਵਾੜਾ ਵਿੱਚ ਚੱਲ ਰਹੇ ਧਰਨੇ ਵਿੱਚ ਰੁੱਝੇ ਹੋਏ ਸਨ ਜਿਸ ਕਰਕੇ ਉਨ੍ਹਾਂ ਦੇ ਆਉਣ ਵਿੱਚ ਦੇਰੀ ਹੋਈ। ਇਸ ਮੌਕੇ ਪ੍ਰਸ਼ਾਸਨ ਵੱਲੋਂ ਐਮਸੀ ਸੰਯੁਕਤ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਡੀਆਰਓ ਮੇਜਰ ਜੀਪੀ ਸਿੰਘ ਬੈਨੀਪਾਲ, ਐਸਐਸਪੀ ਨਵਨੀਤ ਸਿੰਘ, ਡੀਐਸਪੀ ਕਪੂਰਥਲਾ ਮਨਿੰਦਰਪਾਲ ਸਿੰਘ ਬਚਾਅ ਕਾਰਜਾਂ ਦੀ ਦੇਖ-ਰੇਖ ਵਿਚ ਲੱਗੇ ਹੋਏ ਸਨ।

ਨਾਲੇ ’ਤੇ ਕਬਜ਼ਿਆਂ ਨੇ ਬਚਾਅ ’ਚ ਪੈਦਾ ਕੀਤਾ ਅੜਿੱਕਾ…

ਜਿਸ ਨਾਲੇ ਵਿੱਚ ਅਭਿਲਾਸ਼ ਡਿੱਗਿਆ ਹੈ, ਉਸ ਨੂੰ ਸੱਤ ਘੰਟੇ ਬਾਅਦ ਵੀ ਬਾਹਰ ਨਹੀਂ ਲਿਆਂਦਾ ਗਿਆ। ਨਾਲੇ ’ਤੇ ਕੀਤੇ ਗਏ ਕਬਜ਼ੇ ਨਿਗਮ ਤੇ ਪ੍ਰਸ਼ਾਸਨ ਦੇ ਬਚਾਅ ’ਚ ਅੜਿੱਕਾ ਬਣੇ ਹੋਏ ਹਨ ਕਿਉਂਕਿ ਜਿਸ ਸਮੇਂ ਬੱਚਾ ਡਿੱਗਿਆ ਉਸ ਸਮੇਂ ਨਾਲੇ ’ਚ ਪਾਣੀ ਦਾ ਵਹਾਅ ਬਹੁਤ ਤੇਜ਼ ਸੀ, ਪਰ ਨਾਲੇ ’ਤੇ ਜ਼ਿਆਦਾ ਕਬਜ਼ਿਆਂ ਕਾਰਨ ਬਚਾਅ ਵਿੱਚ ਦਿੱਕਤ ਆ ਰਹੀ ਹੈ। ਜਿਸ ਕਾਰਨ ਬਚਾਅ ਕਾਰਜ ਟੀਮ ਅਜੇ ਤੱਕ ਬੱਚੇ ਤੱਕ ਨਹੀਂ ਪਹੁੰਚ ਸਕੀ ਹੈ।

Vinkmag ad
Share Our Daily Posts

News Desk

Read Previous

ਬਲਵਿੰਦਰ ਸਿੰਘ ਕਤਲ ਕਾਂਡ ਦਾ ਮੁੱਖ ਦੋਸ਼ੀ ਦੋ ਸਾਥੀਆਂ ਸਣੇ ਗ੍ਰਿਫਤਾਰ, ਭਾਰੀ ਮਾਤਰਾ ‘ਚ ਨਸ਼ੀਲੇ ਪਦਾਰਥ, ਹਥਿਆਰ ਤੇ ਗੋਲਾ ਬਾਰੂਦ ਬਰਾਮਦ

Read Next

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਡਰੱਗ ਮਾਮਲੇ ‘ਚ ਹਾਈ ਕੋਰਟ ਨੇ ਦਿੱਤੀ ਜ਼ਮਾਨਤ