Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 4, 2026

ਦੇਤਵਾਲ ਦੀ ਪੰਜਾਬ ਨੈਸ਼ਨਲ ਬੈਂਕ ‘ਚ ਦਿਨ-ਦਿਹਾੜੇ ਡਾਕਾ, ਬੰਦੂਕ ਦੀ ਨੋਕ ‘ਤੇ ਲੁੱਟੇ 7.44 ਲੱਖ, 5 ਨਕਾਬਪੋਸ਼ ਲੁਟੇਰਿਆਂ ਨੇ ਦਿੱਤਾ ਵਾਰਦਾਤ ਅੰਜਾਮ

ਮੁੱਲਾਂਪੁਰ ਦਾਖਾ : ਜਲੰਧਰ ‘ਚ ਕੁਝ ਦਿਨ ਪਹਿਲਾਂ ਯੂਕੋ ਬੈਂਕ ‘ਚ ਲੁੱਟ ਦੀ ਵਾਰਦਾਤ ਤੋਂ ਬਾਅਦ ਹੁਣ ਲੁਟੇਰਿਆਂ ਨੇ ਲੁਧਿਆਣਾ ‘ਚ ਬੈਂਕ ਨੂੰ ਨਿਸ਼ਾਨਾ ਬਣਾਇਆ ਹੈ। ਥਾਣਾ ਮੁੱਲਾਪੁਰ ਦਾਖਾ ਅਧੀਨ ਪੈਂਦੇ ਪਿੰਡ ਦੇਤਵਾਲ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚੋਂ ਵੀਰਵਾਰ ਸ਼ਾਮ ਨੂੰ ਲੁਟੇਰਿਆਂ ਨੇ 7.44 ਲੱਖ ਰੁਪਏ ਲੁੱਟ ਲਏ। ਲੁਟੇਰਿਆਂ ਦੀ ਗਿਣਤੀ ਪੰਜ ਦੱਸੀ ਜਾ ਰਹੀ ਹੈ। ਚਾਰ ਨਕਾਬਪੋਸ਼ ਲੁਟੇਰੇ ਬੈਂਕ ਅੰਦਰ ਦਾਖਲ ਹੋਏ ਅਤੇ ਇੱਕ ਬਾਹਰ ਹੀ ਰਿਹਾ।

ਸੂਚਨਾ ਮਿਲਦਿਆਂ ਦੀ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਹਰਜੀਤ ਸਿੰਘ, ਐੱਸਪੀ ਪਰਮਾਰ, ਡੀਐੱਸਪੀ ਪ੍ਰਵੀਨ ਤੇ ਦਾਖਾ ਦੇ ਡੀਐੱਸਪੀ ਜਸ਼ਨਦੀਪ ਸਿੰਘ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪੁੱਜੇ। ਇਸ ਬਾਰੇ ਬੈਂਕ ਦੀ ਜੂਨੀਅਰ ਮੈਨੇਜਰ ਰਿਪਸੀ ਅਰੋੜਾ ਨੇ ਦੱਸਿਆ ਕਿ ਸ਼ਾਮ ਚਾਰ ਵਜੇ ਦੇ ਕਰੀਬ ਬੈਂਕ ਅੰਦਰ 4 ਲੁਟੇਰੇ ਖਾਤਾ ਖੁਲ੍ਹਵਾਉਣ ਦੇ ਬਹਾਨੇ ਅੰਦਰ ਆਏ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ। ਇਸੇ ਦੌਰਾਨ ਉਨ੍ਹਾਂ ਨੇ ਆਪਣੇ ਬੈਗ ਵਿੱਚੋਂ ਪਿਸਟਲ ਤੇ ਦੁਨਾਲੀ ਕੱਢ ਕੇ ਕੈਸ਼ੀਅਰ ‘ਤੇ ਤਾਣ ਲਈ ਅਤੇ ਸਾਰੇ ਮੁਲਾਜ਼ਮਾ ਨੂੰ ਹੱਥ ਉੱਪਰ ਕਰ ਕੇ ਇਕ ਪਾਸੇ ਖੜੇ੍ਹ ਹੋਣ ਲਈ ਕਿਹਾ। ਫਿਰ ਉਨ੍ਹਾਂ ਨੇ ਕੈਸ਼ੀਅਰ ਕਮਲ ਦੇ ਕੈਬਿਨ ਵਿੱਚ ਪਈ ਕੁੱਲ 7 ਲੱਖ 45 ਹਜ਼ਾਰ ਦੀ ਕਰੀਬ ਨਕਦੀ ਚੁੱਕੀ ਤੇ ਬੈਗ ਵਿਚ ਪਾ ਕੇ ਉਥੋਂ ਫ਼ਰਾਰ ਹੋ ਗਏ।

Vinkmag ad
Share Our Daily Posts

News Desk

Read Previous

ਵੀਕੈਂਡ ‘ਤੇ ਸ਼ਿਮਲਾ ਜਾਣ ਦਾ ਪਲਾਨ ਹੈ ਤਾਂ ਪੜ੍ਹੋ ਇਹ ਖਬਰ, ਚੰਡੀਗੜ੍ਹ-ਸ਼ਿਮਲਾ ਹਾਈਵੇ ‘ਤੇ ਲੈਂਡ ਸਲਾਈਡ, NH ਨੂੰ ਜੋੜਨ ਵਾਲਾ ਫਲਾਈਓਵਰ ਡਿੱਗਾ

Read Next

ਰੱਖੜ ਪੁੰਨਿਆ ‘ਤੇ ਸੂਬਾ ਪੱਧਰੀ ਸਮਾਗਮ ‘ਚ CM ਨੇ ਔਰਤਾਂ ਨੂੰ ਦਿੱਤਾ ਤੋਹਫ਼ਾ, ਕੀਤਾ ਇਹ ਵੱਡਾ ਐਲਾਨ