Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 3, 2026

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਘੰਟਾ ਘਰ ਤੋਂ ਡੀਸੀ ਦਫ਼ਤਰ ਤਕ ਰੋਸ ਮਾਰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਉਲੀਕਣ ਲਈ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਤੋਂ ਡੀਸੀ ਦਫ਼ਤਰ ਤੱਕ ਕਾਲੀਆਂ ਦਸਤਾਰਾਂ ਬੰਨ ਕੇ ਤ ਰੋਸ ਮਾਰਚ ਕੀਤਾ ਗਿਆ। ਇਸ ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਦੇਸ਼ ਹੋਇਆ ਸੀ ਕਿ ਸਿੱਖ ਜਥੇਬੰਦੀਆਂ ਮਿਲ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰੋਗਰਾਮ ਉਲੀਕਣ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਜਿਨ੍ਹਾਂ ਸੂਬਿਆਂ ਵਿੱਚ ਬੰਦੀ ਸਿੰਘ ਕੈਦ ਹਨ, ਉਨ੍ਹਾਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਸੀ। ਪੱਤਰ ਲਿਖਣ ਦੇ ਬਾਵਜੂਦ ਵੀ ਲੰਮਾ ਸਮਾਂ ਬੀਤਣ ਤੇ ਉਨ੍ਹਾਂ ਨੂੰ ਕੋਈ ਵੀ ਇਸ ਮੁੱਦੇ ‘ਤੇ ਸਮਾਂ ਨਹੀਂ ਦਿੱਤਾ ਗਿਆ। ਜਿਸ ਨੂੰ ਦੇਖਦਿਆਂ 10 ਅਗਸਤ ਨੂੰ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਗ ਕਮੇਟੀ ਦੀ ਇਕੱਤਰਤਾ ਵਿੱਚ ਫ਼ੈਸਲਾ ਕੀਤਾ ਗਿਆ ਸੀ, ਕਿ ਪੰਜਾਬ ਭਰ ਦੇ ਡੀ ਸੀ ਦਫਤਰ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ ਜਾਣ। ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ ਕਰਦਿਆਂ ਘੰਟਾ ਘਰ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਗਿਆ। ਡੀ ਸੀ ਰਾਹੀਂ ਪ੍ਰਧਾਨ ਮੰਤਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤੇ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਸਤਬੀਰ ਸਿੰਘ ਧਾਮੀ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ ਤੋੰ ਇਲਾਵਾ ਹਜ਼ਾਰਾਂ ਸ਼੍ਰੋਮਣੀ ਕਮੇਟੀ ਮੁਲਾਜ਼ਮ ਇਸ ਮਾਰਚ ਵਿੱਚ ਸ਼ਾਮਲ ਹਨ

Vinkmag ad
Share Our Daily Posts

News Desk

Read Previous

ਗੜ੍ਹਸ਼ੰਕਰ ਹੁਸ਼ਿਆਰਪੁਰ ਮੁੱਖ ਮਾਰਗ ‘ਤੇ ਸੜਕ ਹਾਦਸੇ ਦੌਰਾਨ ਇਕ ਸਾਲ ਦੇ ਬੱਚੇ ਸਮੇਤ ਤਿੰਨ ਦੀ ਮੌਤ

Read Next

ਸੂਫ਼ੀ ਗਾਇਕਾ ਜੋਤੀ ਨੂਰਾਂ ਦੀ ਪਤੀ ਕੁਨਾਲ ਨਾਲ ਹੋਈ ਸੁਲ੍ਹਾ, ਕੁਝ ਦਿਨ ਪਹਿਲਾਂ ਲਾਇਆ ਸੀ ਨਸ਼ਾ ਕਰ ਕੇ ਕੁੱਟਮਾਰ ਦਾ ਦੋਸ਼