Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸੂਫ਼ੀ ਗਾਇਕਾ ਜੋਤੀ ਨੂਰਾਂ ਦੀ ਪਤੀ ਕੁਨਾਲ ਨਾਲ ਹੋਈ ਸੁਲ੍ਹਾ, ਕੁਝ ਦਿਨ ਪਹਿਲਾਂ ਲਾਇਆ ਸੀ ਨਸ਼ਾ ਕਰ ਕੇ ਕੁੱਟਮਾਰ ਦਾ ਦੋਸ਼

ਜਲੰਧਰ : ਪੰਜਾਬ ਦੀ ਮਸ਼ਹੂਰ ਗਾਇਕਾ ਜੋਤੀ ਨੂਰਾਂ (Jyoti Nooran) ਤੇ ਉਸ ਦੇ ਪਤੀ ਕੁਨਾਲ ਪਾਸੀ (Kunal Passi) ਵਿਚਕਾਰ ਚੱਲ ਰਿਹਾ ਵਿਵਾਦ ਸੁਲਝ ਗਿਆ ਹੈ। ਸ਼ਨਿੱਚਰਵਾਰ ਨੂੰ ਦੋਵਾਂ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਉਨ੍ਹਾਂ ਦਾ ਆਪਸ ‘ਚ ਕੋਈ ਵਿਵਾਦ ਨਹੀਂ ਰਿਹਾ, ਦੋਵੇਂ ਹੁਣ ਇਕ ਹਨ। ਜੋਤੀ ਨੂਰਾਂ ਨੇ ਦੱਸਿਆ ਕਿ ਲੋਕਾਂ ਦੀਆਂ ਦੁਆਵਾਂ ਸਦਕਾ ਉਸ ਦੇ ਤੇ ਉਸ ਦੇ ਪਤੀ ਵਿਚਕਾਰ ਚੱਲ ਰਿਹਾ ਵਿਵਾਦ ਸੁਲਝਾ ਲਿਆ ਗਿਆ ਹੈ। ਉਸ ਦੇ ਪਤੀ ਨੇ ਉਸ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।

ਉੱਥੇ ਹੀ ਕੁਨਾਲ ਪਾਸੀ ਨੇ ਕਿਹਾ ਕਿ ਕੁਝ ਲੋਕਾਂ ਨੇ ਉਨ੍ਹਾਂ ਵਿਚਕਾਰ ਦੂਰੀਆਂ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਅਜਿਹੇ ਲੋਕਾਂ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋ ਸਕੀ ਕਿਉਂਕਿ ਉਨ੍ਹਾਂ ਦੇ ਚਾਹੁਣ ਵਾਲਿਆਂ ਦੀਆਂ ਦੁਆਵਾਂ ਨਾਲ ਹਨ। ਸਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਿਚਕਾਰ ਦੁਬਾਰਾ ਅਜਿਹਾ ਕੋਈ ਝਗੜਾ ਨਹੀਂ ਹੋਵੇਗਾ। ਉੱਥੇ ਹੀ ਜੋਤੀ ਨੂਰਾਂ ਦੇ ਵਕੀਲ ਕਮਲ ਨੇ ਦੱਸਿਆ ਕਿ ਦੋਵੇਂ ਤਲਾਕ ਦਾ ਕੇਸ ਵਾਪਸ ਲੈਣ ਜਾ ਰਹੇ ਹਨ।

ਦੱਸ ਦੇਈਏ ਕਿ ਬੀਤੇ ਦਿਨੀਂ ਗਾਇਕਾ ਜੋਤੀ ਨੂਰਾਂ ਨੇ ਆਪਣੇ ਪਤੀ ਕੁਨਾਲ ਦੇ ਪਤੀ ‘ਤੇ ਨਸ਼ਾ ਕਰਨ ਤੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਸੀ। ਇਸ ਕਾਰਨ ਉਸ ਨੇ ਕਿਹਾ ਸੀ ਕਿ ਉਸ ਦੇ ਪਤੀ ਨੇ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ। ਜੋਤੀ ਨੂਰਾਂ ਨੇ ਆਪਣੇ ਪਤੀ ਖਿਲਾਫ ਤਲਾਕ ਦਾ ਕੇਸ ਦਰਜ ਕਰਵਾਇਆ ਸੀ। ਕੁਨਾਲ ਨੇ ਵੀ ਜੋਤੀ ਨੂਰਾਂ ‘ਤੇ ਕਈ ਦੋਸ਼ ਲਾਏ ਸਨ।

Vinkmag ad
Share Our Daily Posts

News Desk

Read Previous

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਘੰਟਾ ਘਰ ਤੋਂ ਡੀਸੀ ਦਫ਼ਤਰ ਤਕ ਰੋਸ ਮਾਰਚ

Read Next

ਪਾਕਿਸਤਾਨ ਨੇ 75ਵੇਂ ਆਜ਼ਾਦੀ ਦਿਵਸ ਮੌਕੇ ਭਾਰਤ ਨੂੰ ਦਿੱਤੀਆਂ ਮਠਿਆਈਆਂ, ਬੀਐਸਐਫ ਨੇ ਜੱਫੀ ਪਾ ਕੇ ਕਬੂਲ ਕੀਤੀ ਪਾਕਿਸਤਾਨੀ ਮਠਿਆਈ