Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਕੋਟਕਪੂਰਾ ਪੁੱਜੀ ਐੱਸਆਈਟੀ ਟੀਮ, ਗੋਲ਼ੀਕਾਂਡ ਮਾਮਲੇ ਨਾਲ ਜੁੜੀਆਂ ਫਾਈਲਾਂ ਤੇ ਬੱਤੀਆਂ ਵਾਲੇ ਚੌਕ ਦਾ ਕੀਤਾ ਮੁਆਇਨਾ

ਕੋਟਕਪੂਰਾ : ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਗਠਿਤ ਹੋਈ ਐੱਸਆਈਟੀ ਦੇ ਮੁਖੀ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਾਲੀ ਟੀਮ ਨੇ ਸਥਾਨਕ ਬੱਤੀਆਂ ਵਾਲਾ ਚੌਕ ਦੀ ਜਾਂਚ ਕੀਤੀ, ਜਿੱਥੇ ਇਹ ਕਾਂਡ ਵਾਪਰਿਆ ਸੀ। ਉਕਤ ਕਾਰਵਾਈ ਨੂੰ ਐੱਸਆਈਟੀ ਦੀ ਉਕਤ ਟੀਮ ਨੇ ਪੱਤਰਕਾਰਾਂ ਤੋਂ ਇਥੋਂ ਤੱਕ ਦੂਰੀ ਬਣਾਈ ਰੱਖੀ ਕਿ ਫੋਟੋ ਤਕ ਖਿੱਚਣ ਦੀ ਵੀ ਇਜਾਜ਼ਤ ਨਹੀਂ ਸੀ।

ਜਾਣਕਾਰੀ ਅਨੁਸਾਰ ਗੁਲਜੀਤ ਸਿੰਘ ਖੁਰਾਣਾ ਐੱਸਐੱਸਪੀ ਮੋਗਾ ਅਤੇ ਗੁਰਦੀਪ ਸਿੰਘ ਗੋਸਲ ਐਸਪੀ ਵਿਜੀਲੈਂਸ ਚੰਡੀਗੜ੍ਹ ਦੀ ਅਗਵਾਈ ਵਿੱਚ ਆਈ ਉਕਤ ਟੀਮ ਨੇ ਸਥਾਨਕ ਬੱਤੀਆਂ ਵਾਲੇ ਚੌਕ ਵਿੱਚ ਉਸ ਜਗਾ ਦਾ ਪਹਿਲਾਂ ਮੁਆਇਨਾ ਕੀਤਾ, ਜਿੱਥੇ 14 ਅਕਤੂਬਰ 2015 ਨੂੰ ਵਾਪਰੇ ਗੋਲ਼ੀਕਾਂਡ ਤੋਂ ਪੀੜਤ ਅਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਛੰਨਾ ਗੁਲਾਬ ਸਿੰਘ ਜ਼ਿਲ੍ਹਾ ਬਰਨਾਲਾ ਦੇ ਬਿਆਨਾ ਦੇ ਆਧਾਰ ’ਤੇ ਸਥਾਨਕ ਸਿਟੀ ਥਾਣੇ ਦੀ ਪੁਲਿਸ ਨੇ ਕਰੀਬ 3 ਸਾਲਾਂ ਬਾਅਦ ਅਰਥਾਤ 07/08/2018 ਨੂੰ ਆਈਪੀਸੀ ਦੀ ਧਾਰਾ 307/323/341/148/149 ਅਤੇ ਆਰਮਜ਼ ਐਕਟ ਆਦਿਕ ਦੀਆਂ ਧਾਰਾਵਾਂ ਤਹਿਤ ਅਣਪਛਾਤੀ ਪੁਲਿਸ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਪੀੜਤ ਅਜੀਤ ਸਿੰਘ ਦੇ ਵੱਜੀ ਗੋਲ਼ੀ ਵਾਲੀ ਜਗ੍ਹਾ ਦਾ ਬਾਕਾਇਦਾ ਨਕਸ਼ਾ ਤਿਆਰ ਕੀਤਾ ਗਿਆ, ਇੱਥੋਂ ਤਕ ਕਿ ਇਕ ਇਕ ਇੰਚ ਦੀ ਮਿਣਤੀ ਵੀ ਕੀਤੀ ਗਈ ਤੇ ਉਕਤ ਕੰਮ ਵਿੱਚ ਵਿਸ਼ੇਸ਼ ਤੌਰ ’ਤੇ ਪੁੱਜੀ ਫੌਰੈਂਸਿਕ ਟੀਮ ਦਾ ਪੂਰਨ ਸਹਿਯੋਗ ਰਿਹਾ। ਸਥਾਨਕ ਡੀਐੱਸਪੀ ਦੇ ਦਫਤਰ ਵਿੱਚ ਲਗਭਗ 3 ਘੰਟੇ ਤਕ ਮੌਜੂਦ ਰਹੀ, ਸਾਰੀਆਂ ਗੋਲ਼ੀਕਾਂਡ ਦੇ ਮਾਮਲੇ ਨਾਲ ਜੁੜੀਆਂ ਫਾਈਲਾਂ ਪੜਤਾਲੀਆਂ ਅਤੇ ਦਸਤਾਵੇਜ਼ ਚੈੱਕ ਕੀਤੇ ਗਏ।

Vinkmag ad
Share Our Daily Posts

News Desk

Read Previous

3600 ਸਫ਼ਾਈ ਕਰਮਚਾਰੀਆਂ/ਸਫ਼ਾਈ ਮਿੱਤਰਾਂ ਨੂੰ ਸੁਤੰਤਰਤਾ ਦਿਵਸ ਦਾ ਤੋਹਫ਼ਾ,ਮੁੱਖ ਮੰਤਰੀ ਨੇ ਪੱਕੇ ਕਰਨ ਦੇ ਪੱਤਰ ਸੌਂਪੇ

Read Next

ਸੋਸ਼ਲ ਮੀਡੀਆ ‘ਤੇ ਹੋਈ ਦੋਸਤੀ, ਜਨਮ ਦਿਨ ਦੇ ਬਹਾਨੇ ਅੰਮ੍ਰਿਤਸਰ ਦੇ ਹੋਟਲ ‘ਚ ਲੜਕੀ ਨਾਲ ਜਬਰ ਜਨਾਹ, ਖਿੱਚੀਆਂ ਅਸ਼ਲੀਲ ਫੋਟੋਆਂ