Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਸੋਸ਼ਲ ਮੀਡੀਆ ‘ਤੇ ਹੋਈ ਦੋਸਤੀ, ਜਨਮ ਦਿਨ ਦੇ ਬਹਾਨੇ ਅੰਮ੍ਰਿਤਸਰ ਦੇ ਹੋਟਲ ‘ਚ ਲੜਕੀ ਨਾਲ ਜਬਰ ਜਨਾਹ, ਖਿੱਚੀਆਂ ਅਸ਼ਲੀਲ ਫੋਟੋਆਂ

ਜਗਰਾਓਂ : ਵਿਆਹ ਦੇ ਸਬਜ਼ਬਾਗ ਦਿਖਾ ਕੇ ਮੁਟਿਆਰਾਂ ਦੀਆਂ ਅਸ਼ਲੀਲ ਤਸਵੀਰਾਂ ਖਿੱਚ ਕੇ ਬਲੈਕਮੇਲ ਕਰਦਿਆਂ ਦੋਸਤਾਂ ਵੱਲੋਂ ਹੀ ਪੱਤ ਲੁੱਟਣ ਦੇ ਮਾਮਲੇ ਸਾਹਮਣੇ ਆਏ ਹਨ। ਜਗਰਾਓਂ ਅਤੇ ਜੋਧਾਂ ਇਲਾਕੇ ਵਿਚ ਵਾਪਰੀਆਂ ਵੱਖ ਵੱਖ ਘਟਨਾਵਾਂ ਵਿਚ ਪੁਲਿਸ ਨੇ ਮੁਟਿਆਰਾਂ ਦੇ ਦੋਸਤਾਂ ਖ਼ਿਲਾਫ਼ ਉਨ੍ਹਾਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਦਰਜ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਓਂ ਦੇ ਇੱਕ ਪਿੰਡ ਦੀ 22 ਸਾਲਾਂ ਕੁੜੀ ਨਾਲ ਉਸ ਦੇ ਪਿੰਡ ਹੀ ਨੌਜਵਾਨ ਨੇ ਵਿਆਹ ਦਾ ਝਾਂਸਾ ਦੇ ਕੇ ਸਬਜ਼ਬਾਗ ਦਿਖਾ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਪਹਿਲਾਂ ਤਾਂ ਉਸ ਦੀਆਂ ਤਸਵੀਰਾਂ ਖਿੱਚ ਲਈਆਂ। ਫਿਰ ਉਸ ਨਾਲ ਜਬਰਨ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਕਤ ਨੌਜਵਾਨ ਉਸ ਨਾਲ ਵਿਆਹ ਕਰਵਾਉਣ ਤੋਂ ਮੁੱਕਰ ਗਿਆ। ਪੀੜਤਾ ਨੇ ਐੱਸਐੱਸਪੀ ਅੱਗੇ ਪੇਸ਼ ਹੋ ਕੇ ਇਨਸਾਫ ਦੀ ਗੁਹਾਰ ਲਗਾਈ ਤਾਂ ਉਸ ਦੀ ਸ਼ਿਕਾਇਤ ਤੇ ਥਾਣਾ ਸਦਰ ਜਗਰਾਓਂ ਦੀ ਪੁਲਿਸ ਨੇ ਮਨਿੰਦਰ ਸਿੰਘ ਪੁੱਤਰ ਅਮਰ ਸਿੰਘ ਖ਼ਿਲਾਫ ਮੁਕੱਦਮਾ ਦਰਜ ਕਰ ਲਿਆ।

ਇੰਸਟਾਗ੍ਰਾਮ ’ਤੇ ਦੋਸਤ ਬਣਾ ਕੇ ਕੀਤਾ ਜਬਰ ਜਨਾਹ

ਜੋੋਧਾਂ ਇਲਾਕੇ ਦੇ ਇੱਕ ਪਿੰਡ ਦੀ 29 ਸਾਲਾਂ ਮੁਟਿਆਰ ਨੂੰ ਇੰਸਟਾਗ੍ਰਾਮ ’ਤੇ ਕੁਲ ਪੰਧੇਰ ਨਾਮ ਦੇ ਵਿਅਕਤੀ ਨੇ ਰਿਕੂਅਸਟ ਭੇਜੀ। ਫਿਰ ਦੋਵਾਂ ਵਿਚ ਗੱਲਬਾਤ ਹੋਣੀ ਸ਼ੁਰੂ ਹੋ ਗਈ ਅਤੇ ਦੋਵੇਂ ਦੋਸਤ ਬਣ ਗਏ। ਇਸ ’ਤੇ ਰਿਕੂਅਸਟ ਭੇਜਣ ਵਾਲੇ ਕੁਲਵਿੰਦਰ ਸਿੰਘ ਨੇ ਆਪਣਾ ਜਨਮ ਦਿਨ ਦੱਸਦਿਆਂ ਮੁਟਿਆਰ ਨੂੰ ਦਰਬਾਰ ਸਾਹਿਬ ਲੈ ਗਿਆ। ਉਹ ਆਪਣੇ ਨਾਲ ਦੋਸਤਾਂ ਨੂੰ ਵੀ ਨਾਲ ਲੈ ਗਿਆ ਅਤੇ ਇੱਕ ਹੋਟਲ ਵਿਚ ਦੋ ਕਮਰੇ ਕਿਰਾਏ ‘ਤੇ ਲੈ ਲਏ। ਦੇਰ ਰਾਤ ਕੁਲਵਿੰਦਰ ਸਿੰਘ ਨੇ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਉਸ ਦੀਆਂ ਫੋਟੋਆਂ ਵੀ ਖਿੱਚੀਆਂ। ਇਸ ਮਾਮਲੇ ’ਚ ਕੁੜੀ ਦੀ ਸ਼ਿਕਾਇਤ ’ਤੇ ਥਾਣਾ ਜੋਧਾਂ ਦੀ ਪੁਲਿਸ ਨੇ ਕੁਲਵਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਝਮਟ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ।

Vinkmag ad
Share Our Daily Posts

News Desk

Read Previous

ਕੋਟਕਪੂਰਾ ਪੁੱਜੀ ਐੱਸਆਈਟੀ ਟੀਮ, ਗੋਲ਼ੀਕਾਂਡ ਮਾਮਲੇ ਨਾਲ ਜੁੜੀਆਂ ਫਾਈਲਾਂ ਤੇ ਬੱਤੀਆਂ ਵਾਲੇ ਚੌਕ ਦਾ ਕੀਤਾ ਮੁਆਇਨਾ

Read Next

ਪੰਜਾਬ: ਹੁਸ਼ਿਆਰਪੁਰ ‘ਚ ਜਿਸ ਜਿਪਸੀ ‘ਤੇ SDM ਤੇ DSP ਨੇ ਦਿੱਤੀ ਸਲਾਮੀ, ਉਸਦਾ ਨੰਬਰ ਨਿਕਲਿਆ ਪਟਿਆਲਾ ਦੇ ਸਕੂਟਰ ਦਾ