Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਵਿਧਾਇਕ ਸ਼ੀਤਲ ਅੰਗੁਰਾਲ ਨੂੰ ਧਮਕੀ ਦੇਣ ਵਾਲੇ ਦੀ ਭਾਲ ਤੇਜ਼, ਵਧਾਈ ਗਈ ਆਪ ਨੇਤਾ ਦੀ ਸੁਰੱਖਿਆ

ਜਲੰਧਰ : ਆਪ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਫੋਨ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ’ਚ ਭਾਵੇਂ ਪੁਲਿਸ ਚੁੱਪ ਧਾਰੀ ਬੈਠੀ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਪੁਲਿਸ ਜਲੰਧਰ ਤੇ ਪੰਜਾਬ ਦੇ ਹੋਰ ਸ਼ਹਿਰਾਂ ’ਚ ਰਹਿਣ ਵਾਲੇ ਨਾਮੀ ਲੋਕਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਸਾਰੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜਿਸ ਨੰਬਰ ਤੋਂ ਅੰਗੁਰਾਲ ਨੂੰ ਧਮਕੀ ਮਿਲੀ ਹੈ, ਕੀ ਉਸੇ ਨੰਬਰ ਤੋਂ ਕਿਸੇ ਵੱਡੇ ਨੇਤਾ ਜਾਂ ਉਦਯੋਗਪਤੀ ਨੂੰ ਵੀ ਧਮਕੀ ਮਿਲੀ ਹੈ? ਉਥੇ ਹੀ ਇਹ ਪਤਾ ਲਗਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਤੇ ਇਹ ਕੰਮ ਕਿਸੇ ਦੀ ਸ਼ਰਾਰਤ ਤਾਂ ਨਹੀਂ।

ਸ਼ੀਤਲ ਅੰਗੁਰਾਲ ਦੇ ਪੁਰਾਣੇ ਵਿਵਾਦਾਂ ਨਾਲ ਵੀ ਜੁੜ ਸਕਦਾ ਹੈ ਨਾਤਾ

ਸ਼ੀਤਲ ਅੰਗੁਰਾਲ ਨੂੰ ਮਿਲੀ ਧਮਕੀ ਤੋਂ ਬਾਅਦ ਪੁਲਿਸ ਹੁਣ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਇਹ ਮਾਮਲਾ ਉਸ ਦੇ ਪੁਰਾਣੇ ਵਿਵਾਦਾਂ ਨਾਲ ਜੁੜਿਆ ਤਾਂ ਨਹੀਂ ਹੈ? ਸ਼ੀਤਲ ਅੰਗੁਰਾਲ ਦਾ ਵਿਵਾਦਾਂ ਨਾਲ ਕਾਫ਼ੀ ਪੁਰਾਣਾ ਨਾਤਾ ਰਿਹਾ ਹੈ। ਕਈ ਮਾਮਲਿਆਂ ਵਿਚ ਸ਼ੀਤਲ ਅੰਗੁਰਾਲ ਨੂੰ ਪਹਿਲਾਂ ਵੀ ਧਮਕੀਆਂ ਮਿਲਦੀਆਂ ਰਹੀਆਂ ਹਨ। ਅਜਿਹੇ ’ਚ ਪੁਲਿਸ ਪੁਰਾਣੇ ਵਿਵਾਦਾਂ ਦੀ ਵੀ ਜਾਂਚ ਕਰ ਰਹੀ ਹੈ।

ਜਿਸ ਨੰਬਰ ਤੋਂ ਧਮਕੀ ਆਈ, ਸਾਈਬਰ ਸੈੱਲ ਨੂੰ ਸੌਂਪੀ ਜਾਂਚ

ਜਿਸ ਨੰਬਰ ਤੋਂ ਸ਼ੀਤਲ ਅੰਗੁਰਾਲ ਨੂੰ ਧਮਕੀ ਮਿਲੀ ਹੈ, ਪੁਲਿਸ ਨੇ ਉਸ ਨੰਬਰ ਨੂੰ ਸਾਈਬਰ ਸੈੱਲ ਨੂੰ ਸੌਂਪ ਦਿੱਤਾ ਹੈ। ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਕੀ ਇਸ ਨੰਬਰ ਤੋਂ ਕਾਲ ਕਿਸੇ ਬਾਹਰਲੇ ਦੇਸ਼ ਤੋਂ ਆਈ ਹੈ ਜਾਂ ਸ਼ਹਿਰ ਤੋਂ ਹੀ ਆਪਰੇਟ ਕੀਤੀ ਗਈ ਹੈ। ਸਾਬਕਾ ਵਿਧਾਇਕ ਕੇ.ਡੀ.ਭੰਡਾਰੀ ਦੇ ਮਾਮਲੇ ਵਿਚ ਵੀ ਪੁਲਿਸ ਨੇ ਇਸੇ ਤਰ੍ਹਾਂ ਮਾਮਲੇ ਨੂੰ ਟਰੇਸ ਕੀਤਾ ਸੀ। ਪੁਲਿਸ ਹੁਣ ਇਸ ਮਾਮਲੇ ਨੂੰ ਜਲਦੀ ਤੋਂ ਜਲਦੀ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਆਪ ਵਿਧਾਇਕ ਦੀ ਵਧਾਈ ਸੁਰੱਖਿਆ

ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਨੇ ਸੁਰੱਖਿਆ ਵਧਾ ਦਿੱਤੀ ਹੈ। ਅਣਪਛਾਤੇ ਵਿਅਕਤੀ ਨੇ ਖ਼ੁਦ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਸਰਗਨਾ ਦੱਸਦਿਆਂ ਨਾ ਸਿਰਫ਼ ਵਿਧਾਇਕ ਸਗੋਂ ਉਸ ਦੇ ਪਰਿਵਾਰ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਪੁਲੀਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਇਸ ਮਾਮਲੇ ਦੀ ਜਾਂਚ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੂੰ ਸੌਂਪ ਦਿੱਤੀ ਹੈ।

Vinkmag ad
Share Our Daily Posts

News Desk

Read Previous

SI ਦਿਲਬਾਗ ਸਿੰਘ ਦੀ ਕਾਰ ‘ਚ ਲੱਗੇ ਬੰਬ ‘ਚ ਸੀ 2 ਕਿਲੋ RDX, ਪਾਕਿਸਤਾਨ ਨਾਲ ਜੁੜੇ ਮਾਮਲੇ ਦੇ ਤਾਰ

Read Next

PM ਨਰਿੰਦਰ ਮੋਦੀ 24 ਅਗਸਤ ਨੂੰ ਆਉਣਗੇ ਪੰਜਾਬ, ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਕਰਨਗੇ ਉਦਘਾਟਨ