Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 27, 2026

PM ਨਰਿੰਦਰ ਮੋਦੀ 24 ਅਗਸਤ ਨੂੰ ਆਉਣਗੇ ਪੰਜਾਬ, ਹੋਮੀ ਭਾਭਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਕਰਨਗੇ ਉਦਘਾਟਨ

ਚੰਡਾਗੜ੍ਹ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ 24 ਅਗਸਤ ਨੂੰ ਮੁੱਲਾਂਪੁਰ, ਲੁਧਿਆਣਾ ਦਾ ਦੌਰਾ ਕਰਨਗੇ। ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਜੋ ਰਾਜ ਵਿੱਚ ਕਿਫਾਇਤੀ ਕੈਂਸਰ ਦੇ ਇਲਾਜ ਨੂੰ ਉਤਸ਼ਾਹਿਤ ਕਰੇਗਾ। ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਇਸ ਵੱਕਾਰੀ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੁੱਖ ਸਕੱਤਰ ਨੂੰ ਜਾਣਕਾਰੀ ਦਿੰਦਿਆਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਡਿਪਟੀ ਡਾਇਰੈਕਟਰ ਪ੍ਰੋ. ਅਸ਼ੀਸ਼ ਗੁਲੀਆ ਨੇ ਦੱਸਿਆ ਕਿ ਕੇਂਦਰ ਵਿੱਚ ਹੁਣ ਤੱਕ ਲਗਭਗ 300 ਮਰੀਜ਼ ਇਲਾਜ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

ਜ਼ਿਕਰਯੋਗ ਹੈ ਕਿ ਹੋਮੀ ਭਾਬਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ 300 ਬੈੱਡਾਂ ਦੀ ਸਮਰੱਥਾ ਵਾਲੀ ਸਿਹਤ ਸੰਸਥਾ ਹੈ ਜੋ ਮੌਜੂਦਾ ਸਮੇਂ ਅੰਸ਼ਕ ਤੌਰ ‘ਤੇ ਕੰਮ ਕਰ ਰਹੀ ਹੈ। ਇਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਂਟਿਵ ਓਨਕੋਲੋਜੀ, ਅਨੈਸਥੀਸੀਆ ਅਤੇ ਪੈਲੀਏਟਿਵ ਕੇਅਰ ਦੇ ਓ.ਪੀ.ਡੀਜ਼ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਵੱਖ-ਵੱਖ ਕਿਸਮ ਦੇ ਕੈਂਸਰ ਦੇ ਪ੍ਰਬੰਧਨ ਲਈ ਐਮ.ਆਰ.ਆਈ., ਸੀ.ਟੀ., ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ, ਐਲ.ਆਈ.ਐਨ.ਏ.ਸੀ. ਆਰ.ਟੀ., ਬ੍ਰੈਕੀਥੈਰੇਪੀ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ। ਡਾ. ਗੁਲੀਆ ਨੇ ਵੱਖ-ਵੱਖ ਜਾਂਚਾਂ ਦੀ ਰਿਪੋਰਟਿੰਗ ਲਈ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਨਿਊ ਚੰਡੀਗੜ੍ਹ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਸੰਗਰੂਰ ਦਰਮਿਆਨ ਆਪਸੀ ਤਾਲਮੇਲ ਬਾਰੇ ਵੀ ਜਾਣਕਾਰੀ ਦਿੱਤੀ।

ਮੌਜੂਦਾ ਸਮੇਂ ਸੈਂਟਰ ਵਿੱਚ ਬਾਇਓਪਸੀ ਅਤੇ ਸੁਪਰਫਿਸੀਅਲ ਸਰਜਰੀਆਂ ਲਈ ਕੀਮੋਥੈਰੇਪੀ ਅਤੇ ਮਾਮੂਲੀ ਓ.ਟੀ. ਵਾਸਤੇ ਡੇਅ ਕੇਅਰ ਦੀ ਸਹੂਲਤ ਵੀ ਉਪਲੱਬਧ ਹੈ।

ਇਸ ਸੰਸਥਾ ਦਾ ਬਾਕੀ ਹਿੱਸਾ ਲਗਭਗ 6 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਸਾਰੇ 300 ਬੈੱਡ ਕਾਰਜਸ਼ੀਲ ਹੋ ਜਾਣਗੇ ਜਿਸ ਨਾਲ ਨਾ ਸਿਰਫ ਪੰਜਾਬ ਤੋਂ ਬਲਕਿ ਵੱਖ-ਵੱਖ ਗੁਆਂਢੀ ਸੂਬਿਆਂ ਜਿਵੇਂ ਜੰਮੂ ਤੇ ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਕੈਂਸਰ ਦੇ ਇਲਾਜ ਲਈ ਵਿਸ਼ਵ ਪੱਧਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

Vinkmag ad
Share Our Daily Posts

News Desk

Read Previous

ਵਿਧਾਇਕ ਸ਼ੀਤਲ ਅੰਗੁਰਾਲ ਨੂੰ ਧਮਕੀ ਦੇਣ ਵਾਲੇ ਦੀ ਭਾਲ ਤੇਜ਼, ਵਧਾਈ ਗਈ ਆਪ ਨੇਤਾ ਦੀ ਸੁਰੱਖਿਆ

Read Next

ਸਰਕਾਰੀ ਸਕੂਲਾਂ ’ਚ ਪਲਾਸਟਿਕ ਦੀਆਂ ਵਸਤਾਂ ਦੀ ਵਰਤੋਂ ’ਤੇ ਰੋਕ