Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 27, 2026

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਜਲੰਧਰ ‘ਚ ਵਿਜੀਲੈਂਸ ਜਾਂਚ ਸ਼ੁਰੂ, ਜਾਣੋ ਪੂਰਾ ਮਾਮਲਾ

ਜਲੰਧਰ। ਵਿਜੀਲੈਂਸ ਨੇ ਜਲੰਧਰ ਵਿੱਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਇੰਸਪੈਕਟਰ ਮਨਦੀਪ ਸਿੰਘ ਨੇ ਵੀਰਵਾਰ ਨੂੰ ਜਲੰਧਰ ਸਥਿਤ ਆਰ.ਟੀ.ਏ ਦਫਤਰ ਪਹੁੰਚ ਕੇ ਖੁਰਾਕ ਤੇ ਸਪਲਾਈ ਵਿਭਾਗ ਦੇ ਸਾਮਾਨ ਦੀ ਸਪਲਾਈ ਲਈ ਰਜਿਸਟਰਡ ਵਾਹਨਾਂ ਦੀ ਜਾਂਚ ਕੀਤੀ। ਇਸ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਵੱਲੋਂ ਲੁਧਿਆਣਾ ਵਿਖੇ ਪਰਚਾ ਦਰਜ ਕੀਤਾ ਗਿਆ ਹੈ।

ਇਹ ਹੈ ਸਾਰਾ ਮਾਮਲਾ

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵਿਜੀਲੈਂਸ ਨੇ ਮੀਨੂੰ ਮਲਹੋਤਰਾ ਦੇ ਘਰ ਵੀ ਛਾਪਾ ਮਾਰਿਆ ਸੀ ਪਰ ਉਹ ਫਰਾਰ ਹੋ ਗਈ ਸੀ। ਮੁੱਖ ਮੰਤਰੀ ਦਫ਼ਤਰ ਵੱਲੋਂ ਵਿਜੀਲੈਂਸ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਸਾਰੇ ਵਾਹਨਾਂ ਦੇ ਰਜਿਸਟ੍ਰੇਸ਼ਨ ਨੰਬਰ ਹਨ ਜਿਨ੍ਹਾਂ ਰਾਹੀਂ ਖੁਰਾਕ ਤੇ ਸਪਲਾਈ ਵਿਭਾਗ ਦਾ ਸਾਮਾਨ ਸਪਲਾਈ ਕੀਤਾ ਜਾਂਦਾ ਸੀ।

ਜਲੰਧਰ ਵਿੱਚ ਵੀ ਰਜਿਸਟਰਡ ਹਨ ਦਰਜਨਾਂ ਵਾਹਨ

ਇਨ੍ਹਾਂ ਵਿੱਚੋਂ ਬਹੁਤ ਸਾਰੇ ਨੰਬਰ ਟਰੱਕਾਂ ਅਤੇ ਹੋਰ ਭਾਰੀ ਵਾਹਨਾਂ ਲਈ ਕਾਗਜ਼ ‘ਤੇ ਦਿਖਾਏ ਗਏ ਹਨ। ਅਸਲ ਵਿੱਚ ਟਰਾਂਸਪੋਰਟ ਵਿਭਾਗ ਦੇ ਰਿਕਾਰਡ ਅਨੁਸਾਰ ਇਹ ਨੰਬਰ ਦੋ ਪਹੀਆ ਵਾਹਨਾਂ ਦੇ ਹਨ। ਵਿਜੀਲੈਂਸ ਇਸ ਦੀ ਜਾਂਚ ਕਰ ਰਹੀ ਹੈ। ਇਨ੍ਹਾਂ ਵਿੱਚੋਂ ਦਰਜਨਾਂ ਵਾਹਨ ਜਲੰਧਰ ਵਿੱਚ ਵੀ ਰਜਿਸਟਰਡ ਹਨ।

ਟੈਂਡਰ ਘੁਟਾਲੇ ਦੀ ਵੀ ਵਿਜੀਲੈਂਸ ਜਾਂਚ ਕਰ ਰਹੀ ਹੈ

ਜ਼ਿਕਰਯੋਗ ਹੈ ਕਿ ਆਸ਼ੂ ‘ਤੇ 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਵੀ ਦੋਸ਼ ਹੈ। ਠੇਕੇਦਾਰਾਂ ਨੇ ਦੋਸ਼ ਲਾਇਆ ਸੀ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟ ਦੇ ਟੈਂਡਰਾਂ ਵਿੱਚ ਗੜਬੜੀ ਹੋਈ ਹੈ। ਇਸ ਮਾਮਲੇ ਦੀ ਵੀ ਜਾਂਚ ਚੱਲ ਰਹੀ ਹੈ।

ਪੰਜਾਬ ‘ਚ ‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਆਸ਼ੂ ਤੀਜੇ ਮੰਤਰੀ ਹਨ, ਜਿਨ੍ਹਾਂ ਖਿਲਾਫ ਵਿਜੀਲੈਂਸ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਤੋਂ ਬਾਅਦ ਜੰਗਲਾਤ ਮੰਤਰੀ ਬਣੇ ਸੰਗਤ ਸਿੰਘ ਗਿਲਜੀਆਂ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ।

Vinkmag ad
Share Our Daily Posts

News Desk

Read Previous

AAP ਵਿਧਾਇਕ ਹਰਮੀਤ ਪਠਾਣਮਾਜਰਾ ਤੇ ਪਤਨੀ ‘ਚ ਵਿਵਾਦ ਬਾਰੇ ਪੰਜਾਬ ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ, ਜਾਣੋ ਪੂਰਾ ਮਾਮਲਾ

Read Next

ਲੁਧਿਆਣਾ ‘ਚ ਔਰਤ ਤੋਂ ਤਿੰਨ ਮਹੀਨੇ ਦਾ ਬੱਚੇ ਖੋਹ ਕੇ ਫਰਾਰ ਹੋਏ ਬਾਈਕ ਸਵਾਰ ਨੌਜਵਾਨ, ਪੁਲਿਸ ਜਾਂਚ ‘ਚ ਜੁਟੀ, ਘਟਨਾ CCTV ‘ਚ ਕੈਦ