Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 5, 2026

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ : ਪੰਚਾਇਤੀ ਫੰਡਾਂ ‘ਚ ਗਬਨ ਤੇ ਦੋਸ਼ ‘ਚ ਸਾਬਕਾ ਸਰਪੰਚ, ਜੇਈ ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ਤੇ ਸ਼ਾਮਲਾਟ ਜ਼ਮੀਨ ਦੀ ਆਮਦਨ ਵਿੱਚ 8,09,744 ਲੱਖ ਰੁਪਏ ਦਾ ਗਬਨ ਕਰਨ ਵਿਰੁੱਧ ਅੱਜ ਬਿਊਰੋ ਵੱਲੋਂ ਪੰਚਾਇਤ ਵਿਭਾਗ ਦੇ ਜੇਈ, ਪੰਚਾਇਤ ਸਕੱਤਰ ਅਤੇ ਸਾਬਕਾ ਸਰਪੰਚ ਨੂੰ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਧੀਰੇਕੋਟ ਦੇ ਪੰਚਾਇਤੀ ਫੰਡਾਂ ਵਿਚ ਗਬਨ ਕਰਨ ਸਬੰਧੀ ਮਿਲੀ ਸ਼ਿਕਾਇਤ ਦੀ ਪੜਤਾਲ ਉਪਰੰਤ ਸਾਲ 2013 ਤੋਂ 2016 ਦੇ ਸਮੇਂ ਦੌਰਾਨ ਕੁੱਲ 8,09,744 ਲੱਖ ਰੁਪਏ ਦਾ ਗਬਨ ਪਾਏ ਜਾਣ ਦੇ ਦੋਸ਼ ਹੇਠਾਂ ਸਾਬਕਾ ਸਰਪੰਚ ਜਸਬੀਰ ਸਿੰਘ ਧੀਰੇਕੋਟ,ਕਰਨਜੀਤ ਸਿੰਘ ਪੰਚਾਇਤ ਸਕੱਤਰ (ਹੁਣ ਸੇਵਾਮੁਕਤ) ਅਤੇ ਹਰਭਜਨ ਸਿੰਘ ਜੇਈ ਪੰਚਾਇਤੀ ਰਾਜ (ਹੁਣ ਸੇਵਾਮੁਕਤ) ਖ਼ਿਲਾਫ਼ ਆਈਪੀਸੀ ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਏ ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਇੰਨਾਂ ਮੁਲਜਮਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਰਵਾਈ ਅਮਲ ਵਿਚ ਲਿਆਂਦੀ ਗਈ ਹੈ।

ਉਨਾਂ ਦੱਸਿਆ ਕਿ ਜਾਂਚ ਦੇ ਸਾਲਾਂ 2013-2016 ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ ਨੂੰ ਵਿਕਾਸ ਕੰਮਾਂ ਲਈ ਸਰਕਾਰ ਪਾਸੋਂ ਮਿਲੀਆਂ ਵੱਖ-ਵੱਖ ਗਰਾਂਟਾਂ, ਪਿੰਡ ਦੀ ਸ਼ਾਮਲਾਤ ਜਮੀਨ ਤੋਂ ਹੋਈ ਠੇਕੇ ਦੀ ਆਮਦਨ, ਰਕਮ ਦਾ ਬੈਂਕ ਵਿਆਜ ਅਤੇ ਪਿਛਲਾ ਬਕਾਏ ਸਮੇਤ ਕੁੱਲ 56,68,330 ਰੁਪਏ ਦੀ ਆਮਦਨ ਹੋਣੀ ਪਾਈ ਗਈ ਹੈ ਜਦਕਿ ਮੌਜੂਦਾ ਪੰਚਾਇਤ ਸਕੱਤਰ ਬਲਵਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਰਿਕਾਰਡ ਮੁਤਾਬਿਕ ਕੁੱਲ 38,05,524 ਖਰਚਾ ਕਰਨਾ ਦੱਸਿਆ ਗਿਆ ਹੈ ਅਤੇ 18,62,806 ਰੁਪਏ ਗ੍ਰਾਮ ਪੰਚਾਇਤ ਦੇ ਬੈਂਕ ਖਾਤੇ ਵਿੱਚ ਜਮਾਂ ਹੋਣੇ ਪਾਏ ਗਏ।

ਉਨ੍ਹਾਂ ਦੱਸਿਆ ਕਿ ਟੈਕਨੀਕਲ ਟੀਮ ਦੀ ਪੜਤਾਲੀਆ ਰਿਪੋਰਟ ਅਨੁਸਾਰ ਉਕਤ ਗ੍ਰਾਮ ਪੰਚਾਇਤ ਵੱਲੋਂ ਕੁੱਲ 29,95,780 ਰੁਪਏ ਦੇ ਕੰਮ ਕਰਨੇ ਦਰਸਾਏ ਗਏ ਹਨ। ਇਸ ਤਰਾਂ ਪੰਚਾਇਤ ਧੀਰੇਕੋਟ ਵੱਲੋਂ 8,09,744 ਰੁਪਏ ਦੇ ਘੱਟ ਕੰਮ ਕਰਵਾਉਣੇ ਪਾਏ ਗਏ ਹਨ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਪੜਤਾਲ ਉਪਰੰਤ ਜਸਵੀਰ ਸਿੰਘ ਸਾਬਕਾ ਸਰਪੰਚ, ਕਰਨਜੀਤ ਸਿੰਘ ਪੰਚਾਇਤ ਸਕੱਤਰ ਅਤੇ ਹਰਭਜਨ ਸਿੰਘ ਜੇਈ ਵੱਲੋਂ ਵਿਕਾਸ ਦੇ ਕੰਮਾਂ ਲਈ ਪ੍ਰਾਪਤ ਰਾਸ਼ੀ ਮੁਤਾਬਿਕ ਮੁਕੰਮਲ ਖ਼ਰਚਾ ਨਾ ਕਰਨ ਕਰਕੇ ਮਿਲੀਭੁਗਤ ਨਾਲ ਇਹ ਗ਼ਬਨ ਕੀਤੇ ਜਾਣਾ ਪਾਇਆ ਗਿਆ ਹੈ ਜਿਸ ਕਰਕੇ ਉਕਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਔਰਤ ਤੋਂ ਤਿੰਨ ਮਹੀਨੇ ਦਾ ਬੱਚੇ ਖੋਹ ਕੇ ਫਰਾਰ ਹੋਏ ਬਾਈਕ ਸਵਾਰ ਨੌਜਵਾਨ, ਪੁਲਿਸ ਜਾਂਚ ‘ਚ ਜੁਟੀ, ਘਟਨਾ CCTV ‘ਚ ਕੈਦ

Read Next

ਵਿਆਹ ਵਿਵਾਦ ‘ਤੇ ਹਾਈ ਕੋਰਟ ਦਾ ਅਹਿਮ ਫੈਸਲਾ, ਮੁਲਜ਼ਮ ਨੂੰ ਵਿਦੇਸ਼ ਯਾਤਰਾ ਕਰਨ ਦਾ ਅਧਿਕਾਰ