BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ
ਲੁਧਿਆਣਾ। ਸ਼ਹਿਰ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਤੋਂ ਅਗਵਾ ਹੋਏ ਬੱਚੇ ਨੂੰ ਪੁਲਿਸ ਨੇ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਉੱਥੇ 50,000 ਰੁਪਏ ‘ਚ ਵੇਚਿਆ ਗਿਆ। ਪੁਲਿਸ ਨੇ ਬੱਚੇ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ‘ਚ ਵੀ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਪੁਲਿਸ ਵੱਲੋਂ ਦੁਪਹਿਰ ਬਾਅਦ ਪ੍ਰੈਸ ਕਾਨਫਰੰਸ ਕੀਤੀ ਗਈ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਦੁੱਗਰੀ ਦੇ ਸ਼ਹੀਦ ਭਗਤ ਸਿੰਘ ਨਗਰ ‘ਚ ਵੀਰਵਾਰ ਦੁਪਹਿਰ ਨੂੰ ਪੰਜ ਲੋਕਾਂ ਨੇ ਤਿੰਨ ਮਹੀਨੇ ਦੇ ਬੱਚੇ ਨੂੰ ਘਰ ਦੇ ਕਮਰੇ ‘ਚੋਂ ਅਗਵਾ ਕਰ ਲਿਆ। ਪੁਲਿਸ ਨੇ ਤਿੰਨ ਮਹੀਨੇ ਦੇ ਬੱਚੇ ਨਿਹਾਲ ਦੇ ਪਿਤਾ ਰਾਜਨ ਕੁਮਾਰ ਦੇ ਬਿਆਨਾਂ ‘ਤੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਬੱਚੇ ਨੂੰ ਬਰਾਮਦ ਕਰ ਲਿਆ ਗਿਆ ਹੈ।
