Breaking News :

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

May 6, 2026

ਆਈਈਡੀ ਮਾਮਲੇ ‘ਚ ਮਹਾਰਾਸ਼ਟਰ ਤੇ ਦਿੱਲੀ ਤੋਂ ਦੋ ਹੋਰ ਮੁਲਜ਼ਮ ਗਿ੍ਫ਼ਤਾਰ

ਅੰਮ੍ਰਿਤਸਰ : ਪੁਲਿਸ ਨੇ ਸਬ ਇੰਸਪੈਕਟਰ (ਐੱਸਆਈ) ਦਿਲਬਾਗ ਸਿੰਘ ਦੀ ਬੋਲੈਰੋ ਵਿਚ ਲਗਾਏ ਆਈਈਡੀ ਮਾਮਲੇ ਵਿਚ ਦੋ ਹੋਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ। ਇਸ ਅੱਤਵਾਦੀ ਨੈੱਟਵਰਕ ਦੇ ਹੁਣ ਤਕ ਚਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ। ਸ਼ਨਿਚਰਵਾਰ ਨੂੰ ਰਜਿੰਦਰ ਕੁਮਾਰ ਉਰਫ ਬਾਊ ਨੂੰ ਮਹਾਰਾਸ਼ਟਰ ਦੇ ਸ਼ਿਰਡੀ ਤੋਂ ਅਤੇ ਕੁਸ਼ਲ ਸਿੰਘ ਨੂੰ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਗਿਆ ਸੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਰਜਿੰਦਰ ਮਾਮਲੇ ਦਾ ਮਾਸਟਰਮਾਈਂਡ ਕੈਨੇਡੀਅਨ ਮੂਲ ਦੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਦਾ ਕਾਫੀ ਕਰੀਬੀ ਹੈ ਅਤੇ ਤਰਨਤਾਰਨ ‘ਚ ਪ੍ਰਾਪਰਟੀ ਦਾ ਕਾਰੋਬਾਰ ਕਰਦਾ ਹੈ। ਡੀਸੀਪੀ ਮੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਤਾ ਲੱਗਾ ਹੈ ਕਿ ਰਜਿੰਦਰ ਉਰਫ਼ ਬਾਊ ਅਤੇ ਕੁਸ਼ਲ ਸਿੰਘ ਪਿਛਲੇ ਕਈ ਸਾਲਾਂ ਤੋਂ ਕੈਨੇਡੀਅਨ ਮੂਲ ਦੇ ਗੈਂਗਸਟਰ ਲਖਬੀਰ ਦੇ ਸੰਪਰਕ ਵਿਚ ਸਨ। ਰਣਜੀਤ ਐਵੀਨਿਊ ਵਿਚ ਐੱਸਆਈ ਦੀ ਬੋਲੈਰੋ ਵਿਚ ਆਈਈਡੀ ਲਾਉਣ ਦੀ ਘਟਨਾ ਤੋਂ ਪਹਿਲਾਂ ਕੁਸ਼ਲ ਸਿੰਘ ਨੇ ਤਿੰਨ ਵਾਰ ਐਸਆਈ ਦਿਲਬਾਗ ਦੀ ਰੇਕੀ ਵੀ ਕਰਵਾਈ ਸੀ ਤਾਂ ਜੋ ਹਮਲਾਵਰਾਂ ਨੂੰ ਇਸ ਬਾਰੇ ਸਹੀ ਜਾਣਕਾਰੀ ਦਿੱਤੀ ਜਾ ਸਕੇ ਪਰ ਉਹ ਕਾਮਯਾਬ ਨਹੀਂ ਹੋ ਸਕਿਆ। ਪਤਾ ਲੱਗਾ ਹੈ ਕਿ ਪੁਲਿਸ ਦੀ ਟੀਮ ਕੁਸ਼ਲ ਸਿੰਘ ਨੂੰ ਦਿੱਲੀ ਤੋਂ ਲੈ ਗਈ ਹੈ। ਉਹ ਸ਼ਨਿਚਰਵਾਰ ਦੇਰ ਰਾਤ ਤਕ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਪਹੁੰਚ ਜਾਵੇਗੀ। ਇਸੇ ਤਰ੍ਹਾਂ ਮਹਾਰਾਸ਼ਟਰ ਦੇ ਸ਼ਿਰਡੀ ਤੋਂ ਟੀਮ ਐਤਵਾਰ ਦੁਪਹਿਰ ਨੂੰ ਰਜਿੰਦਰ ਬਾਊ ਨਾਲ ਇੱਥੇ ਪਹੁੰਚ ਜਾਵੇਗੀ। ਇਸ ਮਾਮਲੇ ਵਿਚ ਪੁਲਿਸ ਪਹਿਲਾਂ ਹੀ ਹੌਲਦਾਰ ਹਰਪਾਲ ਸਿੰਘ ਅਤੇ ਉਸ ਦੇ ਭਤੀਜੇ ਫਤਿਹਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਚੁੱਕੀ ਹੈ।

ਦਿੱਲੀ ‘ਚ ਲੁਕੇ ਆਈਈਡੀ ਲਗਾਉਣ ਦੇ ਦੋਸ਼ੀ, ਕੈਨੇਡਾ ਭੱਜਣ ਦੀ ਤਿਆਰੀ ‘ਚ

ਫਿਲਹਾਲ ਪੁਲਿਸ ਨੇ ਆਈਈਡੀ ਲਗਾਉਣ ਵਾਲਿਆਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਪੁਲਿਸ ਨੂੰ ਸੂਚਨਾ ਮਿਲੀ ਹੈ ਕਿ ਮੁਲਜ਼ਮ ਦਿੱਲੀ ਦੇ ਕਿਸੇ ਇਲਾਕੇ ਵਿਚ ਲੁਕੇ ਹੋਏ ਹਨ। ਪੰਜਾਬ ਪੁਲਿਸ ਦੀ ਇੰਟੈਲੀਜੈਂਸ ਬ੍ਰਾਂਚ ਦੀਆਂ ਤਿੰਨ ਟੀਮਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਆਈਈਡੀ ਲਗਾਉਣ ਦਾ ਦੋਸ਼ੀ ਨੇਪਾਲ ਦੇ ਰਸਤੇ ਕੈਨੇਡਾ ਭੱਜਣ ਦੀ ਤਿਆਰੀ ਕਰ ਰਿਹਾ ਹੈ।

ਇਹ ਮਾਮਲਾ ਹੈ

ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਨੇ ਪਾਕਿਸਤਾਨ ਸਥਿਤ ਖਾਲਿਸਤਾਨੀ ਅੱਤਵਾਦੀਆਂ ਨਾਲ ਮਿਲ ਕੇ 16 ਅਗਸਤ ਨੂੰ ਸਬ ਇੰਸਪੈਕਟਰ ਦਿਲਬਾਗ ਸਿੰਘ ਦੀ ਬੋਲੈਰੋ ਆਈਈਡੀ ਨਾਲ ਉਡਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਸਫਲ ਨਹੀਂ ਹੋਇਆ ਸੀ। ਪੁਲਿਸ ਨੇ ਆਈਈਡੀ ਬਰਾਮਦ ਕਰ ਕੇ ਚੌਵੀ ਘੰਟਿਆਂ ਦੇ ਅੰਦਰ ਹਰਪਾਲ ਸਿੰਘ ਅਤੇ ਫਤਿਹਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ। ਦੋਵਾਂ ਨੇ ਆਈਈਡੀ ਫਿੱਟ ਕਰਨ ਵਾਲੇ ਦੋਵਾਂ ਅੱਤਵਾਦੀਆਂ ਦੇ ਨਾਂ ਵੀ ਦੱਸੇ ਹਨ।

Vinkmag ad
Share Our Daily Posts

News Desk

Read Previous

ਸ਼੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ’ਚੋਂ ਮਿਲੀ ਨੌਜਵਾਨ ਦੀ ਲਾਸ਼,ਪਿਛਲੇ ਕਈ ਦਿਨਾਂ ਤੋਂ ਨਹੀਂ ਆਇਆ ਸੀ ਘਰ

Read Next

ਗਲੀ-ਸੜੀ ਲਾਸ਼ ਨੂੰ ਲੈ ਕੇ ਹੱਦਬੰਦੀ ‘ਚ ਉਲਝੀ ਚਾਰ ਥਾਣਿਆਂ ਦੀ ਪੁਲਿਸ