Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 18, 2026

ਪਟਿਆਲਾ ‘ਚ ਬੇਰੁਜ਼ਗਾਰ ਲਾਈਨਮੈਨਾਂ ‘ਤੇ ਲਾਠੀਚਾਰਜ, ਪੁਲਿਸ ਨੇ ਭਜਾ-ਭਜਾ ਕੁੱਟੇ, ਕਈਆਂ ਨੂੰ ਹਿਰਾਸਤ ’ਚ ਲਿਆ

ਪਟਿਆਲਾ : ਭਰਤੀ ਪ੍ਰੀਖਿਆ ਰੱਦ ਕਰਨ ਦੀ ਮੰਗ ਲਈ ਪਾਵਰਕਾਮ ਦਫ਼ਤਰ ’ਚ ਧਰਨੇ ’ਤੇ ਬੈਠੇ ਬੇਰੁਜ਼ਗਾਰ ਲਾਈਨਮੈਨਾਂ ’ਤੇ ਮੰਗਲਵਾਰ ਦੇਰ ਸ਼ਾਮ ਪੁਲਿਸ ਫ਼ੋਰਸ ਨੇ ਲਾਠੀਚਾਰਜ਼ ਕਰ ਦਿੱਤਾ। ਇਸ ਦੌਰਾਨ ਵੱਡੀ ਗਿਣਤੀ ’ਚ ਬੇਰੁਜ਼ਗਾਰ ਲਾਈਨਮੈਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ, ਜਿਨ੍ਹਾਂ ਨੂੰ ਵੱਖ-ਵੱਖ ਥਾਣਿਆਂ ਦੇ ਵਿਚ ਨਜ਼ਰਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਧਰਨਾਕਾਰੀ ਬੇਰੁਜ਼ਗਾਰਾਂ ਦੇ ਇੱਕ ਜਥੇ ਵਲੋਂ ਪਾਵਰਕਾਮ ਦੇ ਦਫ਼ਤਰ ਮੂਹਰੇ ਰਿਹਾਈ ਲਈ ਧਰਨਾ ਲੱਗਾ ਲਿਆ ਗਿਆ ਹੈ। ਬੇਰੁਜ਼ਗਾਰ ਲਾਈਨਮੈਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਦੇਰ ਰਾਤ ਤੱਕ ਪੁਲਿਸ ਪ੍ਰਸ਼ਾਸਨ ਤੇ ਬੇਰੁਜ਼ਗਾਰਾਂ ਵਿਚ ਕੋਈ ਵੀ ਸਹਿਮਤੀ ਨਹੀਂ ਬਣ ਸਕੀ ਹੈ।

ਜਾਣਕਾਰੀ ਅਨੁਸਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਵਲੋਂ ਪਾਵਰਕਾਮ ਦੇ ਦਫ਼ਤਰ ਮੂਹਰੇ ਪਿਛਲੇ 28 ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ। ਪ੍ਰੰਤੂ ਮੰਗਾਂ ਦੀ ਕੋਈ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਬੇਰੁਜ਼ਗਾਰਾਂ ਮੰਗਲਵਾਰ ਤੜਕਸਾਰ ਪਾਵਰਕਾਮ ਦੇ ਦਫਤਰ ਅੰਦਰ ਦਾਖ਼ਲ ਹੋ ਗਏ।ਬੇਰੁਜ਼ਗਾਰ ਲਾਈਨਮੈਨਾਂ ਦੀ ਮੈਨੇਜ਼ਮੈਂਟ ਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਕੋਈ ਵੀ ਸਹਿਮਤੀ ਨਾ ਹੋਣ ਕਰਕੇ ਪੁਲਿਸ ਟੀਮ ਨੇ ਲਾਠੀਚਾਰਜ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਤੇ ਮੀਤ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ 27 ਜੁਲਾਈ 2022 ਤੋਂ ਮੁੱਖ ਦਫ਼ਤਰ ਪਟਿਆਲਾ ਦੇ ਸਾਹਮਣੇ ਧਰਨਾ ਲਾਇਆ ਹੋਇਆ ਹੈ ਕਿਉਂਕਿ ਮੈਨੇਜਮੈਂਟ ਵੱਲੋਂ 1690 ਸਹਾਇਕ ਲਾਈਨਮੈਨ ਦੀਆਂ ਪੋਸਟਾਂ ਵਿੱਚ ਜਬਰੀ ਪ੍ਰੀਖਿਆ ਰੱਖ ਦਿੱਤੀ ਹੈ ਜੋ ਕਿ ਅੱਜ ਤਕ ਪਹਿਲਾਂ ਦੀਆਂ ਭਰਤੀਆਂ ਵਿੱਚ ਕਦੇ ਵੀ ਹੋਇਆ ਸੀ। ਅੱਜ ਤਕ ਕਰੀਬ 8300 ਪੋਸਟਾਂ ਲਾਈਨਮੈਨ ਤੇ ਸਹਾਇਕ ਲਾਈਨਮੈਨ ਦੀਆ ਭਰਤੀਆਂ ਅਪ੍ਰੈਂਟਿਸ ਦੀ ਮੈਰਿਟ ਦੇ ਆਧਾਰ `ਤੇ ਹੋਈਆਂ ਹਨ। ਉਨ੍ਹਾਂ ਵਲੋਂ ਪ੍ਰੀਖਿਆ ਰੱਦ ਕਰਾਉਣ ਲਈ ਪੱਕਾ ਮੋਰਚਾ ਲਾਇਆ ਹੋਇਆ ਹੈ, ਅੱਜ ਸਾਡੇ ਮੋਰਚੇ ਨੂੰ 28ਵਾਂ ਦਿਨ ਹੈ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਸੀ ਕਿ ਉਹ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲਦ ਤੋਂ ਜਲਦ ਕਰਵਾਈ ਜਾਵੇਗੀ। ਪ੍ਰੰਤੂ ਹਾਲੇ ਤੱਕ ਮੈਨੇਜਮੈਂਟ ਆਪਣੀਆਂ ਚਾਲਾਂ ਚਲਦੀ ਆ ਰਹੀ ਹੈ ਤੇ ਆਪਣੇ ਪੰਜਾਬ ਦੇ ਨੌਜਵਾਨਾਂ ਨੂੰ ਇਨ੍ਹਾਂ ਪੋਸਟਾਂ ਤੋਂ ਵਾਝਾਂ ਰੱਖਣ ਦੀਆਂ ਮੈਨੇਜਮੈਂਟ ਆਪਣੀਆਂ ਚਾਲਾਂ ਤੋ ਬਾਜ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਜਿਥੇ ਪੰਜਵੇਂ ਦਿਨ ਵੀ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦੇ 6 ਸਾਥੀ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ।ਇਸ ਤੋਂ ਇਲਾਵਾ 2 ਸਾਥੀ ਮਰਨ ਵਰਤ ਤੇ ਬੈਠੇ ਹੋਏ ਸਨ ਉਨ੍ਹਾਂ ਦੀ ਮੰਗਲਵਾਰ ਸ਼ਾਮ ਤਬੀਅਤ ਹੋਣ ਕਰਕੇ ਹਸਪਤਾਲ ਵਿਚ ਦਾਖ਼ਲ ਕਰਵਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਧਰਨੇ ਨੂੰ ਖਤਮ ਕਰਨ ਲਈ ਜਿੰਨੇ ਮਰਜ਼ੀ ਹੱਥ ਕੰਡੇ ਅਪਣਾਏ ਜਾਣ ਪਰ ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਧਰਨਾ ਸਮਾਪਤ ਨਹੀਂ ਕਰਨਗੇ। ਇਸ ਮੌਕੇ ਜਗਸੀਰ ਸਿੰਘ, ਸੁਨੀਲ ਸਿੰਘ, ਕੁੱਲਵਿੰਦਰ ਸਿੰਘ, ਦੀਪਕ ਕੰਬੌਜ, ਸਰਬਜੀਤ ਸਿੰਘ, ਮਨਵਿੰਦਰ ਸਿੰਘ, ਬਲਜੀਤ ਕੁਮਾਰ, ਅਨੀਲ ਕੁਮਾਰ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

HDFC ਬੈਂਕ ਦੇ ਸਾਰੇ ਖਾਤੇ ਬੰਦ ਕਰੋ, ਪੰਜਾਬ ਸਰਕਾਰ ਦੇ ਇਸ ਵਿਭਾਗ ਨੇ ਆਪਣੇ ਮੁਲਾਜ਼ਮਾਂ ਨੂੰ ਦਿੱਤਾ ਇਹ ਹੁਕਮ,ਜਾਣੋ ਕਿਉਂ

Read Next

ਜੇਲ੍ਹ ’ਚ ਪਤੀ ਨਾਲ ਮੁਲਾਕਾਤ ਕਰਨ ਆਈ ਮਹਿਲਾ ਕੋਲੋਂ ਅਫੀਮ ਬਰਾਮਦ, ਮਾਮਲਾ ਦਰਜ