Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 19, 2026

ਪੰਜਾਬ ਸਰਕਾਰ ਨੇ ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਮੁੜ ਦਿੱਤਾ ਕੈਬਨਿਟ ਰੈਂਕ

ਬਰਨਾਲਾ : ਟਰਾਈਡੈਂਟ ਗਰੁੱਪ ਦੇ ਚੇਅਰਮੈਨ ਤੇ ਸੰਸਥਾਪਕ ਪਦਮਸ਼੍ਰੀ ਡਾ. ਰਜਿੰਦਰ ਗੁਪਤਾ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੈਬਨਿਟ ਰੈਂਕ ਨਾਲ ਨਵਾਜ਼ਿਆ ਗਿਆ ਹੈ। 23 ਅਗਸਤ ਨੂੰ ਪ੍ਰਿੰਸੀਪਲ ਸੈਕਟਰੀ ਪੰਜਾਬ ਸਰਕਾਰ ਯੋਜਨਾ ਵਿਭਾਗ ਵਿਕਾਸ ਪ੍ਰਤਾਪ ਆਈਏਐੱਸ ਵਲੋਂ ਜਾਰੀ ਕੀਤੇ ਨੋਟੀਫ਼ਿਕੇਸ਼ਨ ’ਚ ਜਿੱਥੇ ਪਦਮਸ਼੍ਰੀ ਡਾ. ਰਜਿੰਦਰ ਗੁਪਤਾ ਦੀ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੰਜਾਬ ਸਰਕਾਰ ਤਨਖ਼ਾਹ ਅਦਾ ਕਰੇਗੀ, ਉੱਥੇ ਹੀ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਭੱਤਾ ਵੀ ਦੇਵੇਗੀ। 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਜਿੱਥੇ ਟੇਲੀਫ਼ੋਨ ਦਾ ਬਿਲ ਸਰਕਾਰ ਭਰੇਗੀ, ਉੱਥੇ ਹੀ ਟਰੈਵਲਿੰਗ ਦਾ 2 ਲੱਖ ਰੁਪਏ ਸਲਾਨਾ ਤੇ ਰਹਿਣ ਲਈ ਕੋਠੀ-ਬੰਗਲੇ ਦਾ 35 ਹਜ਼ਾਰ ਰੁਪਏ ਪ੍ਰਤੀ ਮਹੀਨਾ, ਸੁਰੱਖਿਆ ਕਰਮੀਆਂ ਲਈ ਗੱਡੀ ਦਾ 200 ਲੀਟਰ ਪੈਟਰੋਲ ਤੇ 300 ਲੀਟਰ ਡੀਜ਼ਲ ਤੇ ਗੱਡੀਆਂ ਦੀ ਰਿਪੇਅਰ ਲਈ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੰਜਾਬ ਸਰਕਾਰ ਅਦਾ ਕਰੇਗੀ। ਜੇਕਰ ਉਹ ਕੋਈ ਨਿੱਜੀ ਗੱਡੀ ਵਰਤਦੇ ਹਨ ਤਾਂ 15 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ 3 ਹਜ਼ਾਰ ਕਿਲੋਮੀਟਰ ਪ੍ਰਤੀ ਮਹੀਨਾ ਗੱਡੀ ਦੀ ਵਰਤੋਂ ਕਰ ਸਕਦੇ ਹਨ। ਸਿਹਤ ਸਹੂਲਤਾਂ ਵੀ ਉਨ੍ਹਾਂ ਨੂੰ ਪੰਜਾਬ ਸਰਕਾਰ ਮੁਹੱਈਆ ਕਰਵਾਏਗੀ।

ਮੈਂ 1 ਰੁਪਏ ਤਨਖ਼ਾਹ ’ਤੇ ਸਰਕਾਰ ਨੂੰ ਦੇਵਾਂਗਾ ਸੇਵਾਵਾਂ : ਗੁਪਤਾ

ਪਦਮਸ਼੍ਰੀ ਡਾ. ਰਜਿੰਦਰ ਗੁਪਤਾ ਨੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤੇ ਜਾਣ ’ਤੇ ਉਚੇਚੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿੱਥੇ ਧੰਨਵਾਦ ਕੀਤਾ ਹੈ, ਉੱਥੇ ਹੀ ਉਨ੍ਹਾਂ ਨੇ ਸਰਕਾਰੀ ਤਨਖ਼ਾਹ ਤੇ ਹੋਰ ਮਿਲਣ ਵਾਲੇ ਮਾਣ ਭੱਤੇ ਨਾ ਲੈਂਦਿਆਂ ਸਿਰਫ਼ 1 ਰੁਪਏ ਤਨਖ਼ਾਹ ’ਤੇ ਪੰਜਾਬ ਸਰਕਾਰ ਨੂੰ ਆਪਣੀਆਂ ਸੇਵਾਵਾਂ ਦੇਣ ਦਾ ਐਲਾਨ ਕੀਤਾ ਹੈ। ਗੌਰ ਹੋਵੇ ਕਿ ਪੰਜਾਬ ’ਚ ਅਕਾਲੀ-ਭਾਜਪਾ, ਕਾਂਗਰਸ ਸਰਕਾਰਾਂ ਸਮੇਂ ਵੀ ਉਹ ਪੰਜਾਬ ਯੋਜਨਾ ਬੋਰਡ ਦੇ ਵਾਇਸ ਚੇਅਰਮੈਨ ਰਹੇ ਹਨ ਤੇ ਉਨ੍ਹਾਂ ਨੂੰ ਤਤਕਾਲੀ ਸਰਕਾਰਾਂ ਨੇ ਵੀ ਕੈਬਨਿਟ ਰੈਂਕ ਦੇਕੇ ਨਵਾਜ਼ਿਆ ਸੀ। ਉਹ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣਾ ਟਰਾਈਡੈਂਟ ਦੇ ਸੰਸਥਾਪਕ ਹਨ, ਜਿੱਥੇ 25 ਹਜ਼ਾਰ ਤੋਂ ਵੱਧ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ।

Vinkmag ad
Share Our Daily Posts

News Desk

Read Previous

ਜੇਲ੍ਹ ’ਚ ਪਤੀ ਨਾਲ ਮੁਲਾਕਾਤ ਕਰਨ ਆਈ ਮਹਿਲਾ ਕੋਲੋਂ ਅਫੀਮ ਬਰਾਮਦ, ਮਾਮਲਾ ਦਰਜ

Read Next

ਸਤਲੁਜ ਦਰਿਆ ’ਚ ਨਹਾਉਣ ਲਈ ਵੜੇ ਦੋ ਨੌਜਵਾਨ ਰੁੜ੍ਹੇ, ਇਕ ਦੀ ਮੌਤ, ਦੂਜੇ ਬਚਾਇਆ