Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 19, 2026

ਸਤਲੁਜ ਦਰਿਆ ’ਚ ਨਹਾਉਣ ਲਈ ਵੜੇ ਦੋ ਨੌਜਵਾਨ ਰੁੜ੍ਹੇ, ਇਕ ਦੀ ਮੌਤ, ਦੂਜੇ ਬਚਾਇਆ

ਫਿਲੌਰ : ਇਥੋਂ ਨੇੜਲੇ ਪਿੰਡ ਛੋਲੇ ਬਜਾੜ ਦੇ ਦੋ ਨੌਜਵਾਨ ਸਤਲੁਜ ਦਰਿਆ ’ਚ ਨਹਾਉਣ ਦੌਰਾਨ ਪਾਣੀ ਦੇ ਵਹਾਅ ’ਚ ਰੁੜ੍ਹ ਗਏ, ਜਿਨ੍ਹਾਂ ’ਚੋਂ ਇਕ ਦੀ ਮੌਤ ਹੋ ਗਈ ਜਦੋਂਕਿ ਦੂਜੇ ਨੂੰ ਬਚਾਅ ਲਿਆ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਿਸ਼ਾਲ (19) ਅਤੇ ਬਚਣ ਵਾਲੇ ਨੌਜਵਾਨ ਦੀ ਪਛਾਣ ਜਸਪ੍ਰੀਤ ਸਿੰਘ (21) ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਜਸਪ੍ਰੀਤ ਸਿੰਘ ਤੇ ਵਿਸ਼ਾਲ ਵਾਸੀ ਛੋਲੇ ਬਜਾੜ ਅੱਜ ਦੁਪਹਿਰੇ ਪਸ਼ੂਆ ਲਈ ਸ਼ੈੱਡ ਬਣਾਉਣ ਵਾਸਤੇ ਸਤਲੁਜ ਦਰਿਆ ਕੰਢੇ ਸਰਕੰਡਾ ਵੱਢਣ ਲਈ ਆਏ ਹੋਏ ਸਨ। ਸਰਕੰਡਾ ਵੱਢਣ ਦੌਰਾਨ ਗਰਮੀ ਲੱਗਣ ਕਰਕੇ ਉਹ ਦੋਵੇਂ ਦਰਿਆ ’ਚ ਨਹਾਉਣ ਲਈ ਵੜ ਗਏ। ਡੂੰਘੀ ਥਾਂ ਜਾਣ ਕਰਕੇ ਉਹ ਤੇਜ਼ ਪਾਣੀ ਦੇ ਵਹਾਅ ਦੀ ਲਪੇਟ ’ਚ ਕੇ ਰੁੜ੍ਹ ਗਏ। ਇਸ ਦੌਰਾਨ ਪਤਾ ਲੱਗਣ ’ਤੇ ਮੌਕੇ ਉਪਰ ਮੌਕੇ ਪਿੰਡ ਵਾਸੀਆ ਨੇ ਜਸਪ੍ਰੀਤ ਸਿੰਘ ਬਚਾਅ ਲਿਆ ਪਰ ਵਿਸ਼ਾਲ ਰੁੜ੍ਹ ਗਿਆ। ਘਟਨਾ ਦੀ ਸੂਚਨਾ ਮਿਲਦਿਆ ਹੀ ਪੁਲਿਸ ਵੀ ਮੌਕੇ ’ਤੇ ਪੁੱਜ ਗਈ। ਥਾਣਾ ਫਿਲੌਰ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਗੋਤਾਖੋਰਾਂ ਨੂੰ ਬੁਲਾ ਕੇ ਵਿਸ਼ਾਲ ਦੀ ਭਾਲ ਸ਼ੁਰੂ ਕੀਤੀ ਗਈ ਤਾਂ ਗੋਤਾਖੋਰਾਂ ਨੇ 2-3 ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਉਸ ਦੀ ਲਾਸ਼ ਲੱਭ ਲਈ। ਇਸੇ ਦੌਰਾਨ ਘਟਨਾ ਸਥਾਨ ’ਤੇ ਪੁੱਜੇ ਯੂਥ ਕਾਂਗਰਸੀ ਆਗੂ ਬਲਰਾਜ ਸਿੰਘ, ਤੇ ਸੁੱਖਾ ਸੰਗਨੇਵਾਲ ਨੇ ਦੱਸਿਆ ਕਿ ਇਹ ਦੋਵੇਂ ਨੌਜਵਾਨ ਗ਼ਰੀਬ ਘਰਾਂ ਦੇ ਹਨ ਤੇ ਸਾਰੇ ਪਿੰਡ ਦੇ ਨੌਜਵਾਨ ਉਸ ਦੀ ਭਾਲ਼ ਕਰ ਰਹੇ। ਏਐੱਸਆਈ ਸੁਰਿੰਦਰ ਪਾਲ ਨੇ ਕਿਹਾ ਕਿ ਗੋਤਾਖੋਰਾਂ ਦੀ ਮਦਦ ਨਾਲ ਵਿਸ਼ਾਲ ਦੀ ਦੇਹ ਪਾਣੀ ’ਚੋਂ ਲੱਭ ਕੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਰੱਖ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਨੇ ਪਦਮਸ਼੍ਰੀ ਰਜਿੰਦਰ ਗੁਪਤਾ ਨੂੰ ਮੁੜ ਦਿੱਤਾ ਕੈਬਨਿਟ ਰੈਂਕ

Read Next

ਅੱਜ ਮੁਹਾਲੀ ਆਉਣਗੇ PM ਮੋਦੀ, ਚੰਡੀਗੜ੍ਹ ‘ਚ 3500 ਪੁਲਿਸ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ