Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਅੱਜ ਮੁਹਾਲੀ ਆਉਣਗੇ PM ਮੋਦੀ, ਚੰਡੀਗੜ੍ਹ ‘ਚ 3500 ਪੁਲਿਸ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ

Hiਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੁਹਾਲੀ ਦੇ ਮੁੱਲਾਂਪੁਲ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਪੀਐਮ ਦੀ ਫੇਰੀ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ ਤਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਚੰਡੀਗੜ੍ਹ ਦੇ ਨਾਲ ਲੱਗਦੇ ਨਿਊ ਚੰਡੀਗੜ੍ਹ ਦੀ ਮੈਡੀਸਿਟੀ ਵਿੱਚ ਬਣੇ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ।ਅਜਿਹੇ ‘ਚ ਚੰਡੀਗੜ੍ਹ ਹਵਾਈ ਅੱਡੇ ਤੋਂ ਪੀਜੀਆਈ ਨੂੰ ਜਾਣ ਵਾਲੇ ਰਸਤੇ ‘ਤੇ ਯੂਟੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੰਗਲਵਾਰ ਨੂੰ ਐਸਐਸਪੀ ਕੁਲਦੀਪ ਸਿੰਘ ਚਾਹਲ ਟੀਮ ਨਾਲ ਜਾਇਜ਼ਾ ਲੈਣ ਗਏ ਸਨ।

ਦੱਸ ਦੇਈਏ ਕਿ ਵੀਵੀਆਈਪੀ ਮੂਵਮੈਂਟ ‘ਤੇ ਤਿੰਨ ਬਦਲਵੇਂ ਰੂਟ ਪਲਾਨ ਤਿਆਰ ਕੀਤੇ ਗਏ ਹਨ। ਇਸ ਵਿੱਚ ਪੀਜੀਆਈ ਤੋਂ ਮੁੱਲਾਂਪੁਰ ਤਕ ਦੀ ਸੜਕ ਨੂੰ ਵੀ ਰੂਟ ਪਲਾਨ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਕਾਰਨ ਇਸ ਮਾਰਗ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਪੀਜੀਆਈ ਅਤੇ ਜੀਐਮਐਸਐਚ-16 ਵੀ ਇਸੇ ਰੂਟ ’ਤੇ ਪੈਂਦੇ ਹਨ। ਇੱਥੇ ਵੀ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ, ਤਾਂ ਜੋ ਐਮਰਜੈਂਸੀ ਦੌਰਾਨ ਕਿਸੇ ਵੀ ਐਂਬੂਲੈਂਸ ਨੂੰ ਕਿਸੇ ਵੀ ਸਮੇਂ ਰੋਕਿਆ ਨਾ ਜਾ ਸਕੇ।

ਚੰਡੀਗੜ੍ਹ ਵਿੱਚ ਸੁਰੱਖਿਆ ਲਈ 3500 ਜਵਾਨ ਤਾਇਨਾਤ ਕੀਤੇ ਗਏ ਹਨ। ਐਸ.ਐਸ.ਪੀ ਕੁਲਦੀਪ ਚਾਹਲ ਨੇ ਸਮੂਹ ਜਵਾਨਾਂ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਜੋ ਵੀ ਵਿਅਕਤੀ ਰੋਸ, ਮੁਜ਼ਾਹਰਾ ਕਰਨ ਜਾਂ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਪੈਦਾ ਕਰਨ ਦੇ ਇਰਾਦੇ ਨਾਲ ਸੜਕ ‘ਤੇ ਆਉਂਦੇ ਹਨ, ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਜਾਵੇ।

ਦੂਜੇ ਪਾਸੇ ਮੰਗਲਵਾਰ ਨੂੰ ਹੀ ਖੁੱਡਾ ਲਾਹੌਰਾ ਦਾ ਪੂਰਾ ਬਾਜ਼ਾਰ ਬੰਦ ਰਿਹਾ। ਦੁਕਾਨਦਾਰਾਂ ਨੂੰ ਪ੍ਰਧਾਨ ਮੰਤਰੀ ਦੇ ਜਾਣ ਤਕ ਦੁਕਾਨਾਂ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ। ਤਾਂ ਜੋ ਕਿਸੇ ਵੀ ਤਰ੍ਹਾਂ ਦਾ ਭੀੜ-ਭੜੱਕਾ, ਆਵਾਜਾਈ ਵਿਚ ਵਿਘਨ ਨਾ ਝੱਲਣਾ ਪਵੇ। ਇਸ ਦੇ ਲਈ ਸਬੰਧਤ ਥਾਣੇ ਦੀ ਡਿਊਟੀ ਲਾਈ ਗਈ ਹੈ।

ਇਸ ਦੇ ਨਾਲ ਹੀ ਸ਼ਹਿਰ ਦੇ ਸਾਰੇ 22 ਬਾਹਰੀ ਅਤੇ 18 ਅੰਦਰੂਨੀ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ‘ਤੇ ਪੁਲਿਸ ਕਮਾਂਡੋਜ਼ ਦੀ ਵਿਸ਼ੇਸ਼ ਨਿਗਰਾਨੀ ਹੇਠ ਥਾਣਾ ਸਦਰ, ਟ੍ਰੈਫਿਕ ਪੁਲਿਸ ਦੀਆਂ ਟੀਮਾਂ ਤਾਇਨਾਤ ਹਨ। ਉਨ੍ਹਾਂ ਦੇ ਨਾਲ ਇਕ QRT ਅਤੇ PCR ਵੀ ਤਾਇਨਾਤ ਕੀਤਾ ਗਿਆ ਹੈ। ਕਿਸੇ ਵੀ ਐਮਰਜੈਂਸੀ ‘ਚ ਇਹ ਵਾਹਨ ਪਿੱਛਾ ਕਰਨ, ਫੌਜੀਆਂ ਨੂੰ ਇਕ ਥਾਂ ਤੋਂ ਦੂਜੀ ਥਾਂ ਤਕ ਪਹੁੰਚਾਉਣ ‘ਚ ਵੀ ਮਦਦਗਾਰ ਸਾਬਤ ਹੋਣਗੇ।

ਚੰਡੀਗੜ੍ਹ ਪੁਲਿਸ ਦੀ ਪੰਜਾਬ ਪੁਲਿਸ ਤੇ ਹਰਿਆਣਾ ਪੁਲਿਸ ਨਾਲ ਤਾਲਮੇਲ ਟੀਮ ਵੀ ਬਣਾਈ ਗਈ ਹੈ। ਟੀਮ ਵੀ ਇਕ ਦੂਜੇ ਨਾਲ ਲੋੜੀਂਦੀ ਸਾਰੀ ਜਾਣਕਾਰੀ ਸਾਂਝੀ ਕਰਕੇ ਇਕ ਦੂਜੇ ਦੀ ਮਦਦ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਸਤਲੁਜ ਦਰਿਆ ’ਚ ਨਹਾਉਣ ਲਈ ਵੜੇ ਦੋ ਨੌਜਵਾਨ ਰੁੜ੍ਹੇ, ਇਕ ਦੀ ਮੌਤ, ਦੂਜੇ ਬਚਾਇਆ

Read Next

ਲੁਧਿਆਣਾ ਦੇ ਗੁਰਮੇਲ ਮੈਡੀਕਲ ਸਟੋਰ ਦੇ ਕਾਰੋਬਾਰੀ ਅਦਾਰਿਆਂ ਤੇ ਘਰਾਂ ‘ਤੇ ਇਨਕਮ ਟੈਕਸ ਵਿਭਾਗ ਨੇ ਮਾਰਿਆ ਛਾਪਾ