Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਜਲੰਧਰ ‘ਚ ਹੁਣ ਈ-ਸਟੈਂਪ ਲੈਣਾ ਹੋਇਆ ਹੋਰ ਵੀ ਆਸਾਨ, ਸੇਵਾ ਕੇਂਦਰ ’ਚ ਇਕ ਹੋਰ ਕਾਊਂਟਰ ਸਥਾਪਤ

ਜਲੰਧਰ : ਦਸਤੀ ਅਸ਼ਟਾਮ ਪੇਪਰਾਂ ਨੂੰ ਖ਼ਤਮ ਕਰਨ ਤੋਂ ਬਾਅਦ ਈ-ਸਟੈਂਪ ਪੇਪਰਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਨਿਰਦੇਸ਼ਾਂ ‘ਤੇ ਲੋਕਾਂ ਨੂੰ ਵੱਧ ਤੋਂ ਵੱਧ ਈ-ਸਟੈਂਪ ਪੇਪਰ ਮੁਹੱਈਆ ਕਰਵਾਉਣ ਲਈ ਟਾਈਪ-1 ਸੇਵਾ ਕੇਂਦਰ ਵਿੱਚ ਇੱਕ ਵਾਧੂ ਕਾਊਂਟਰ ਸਥਾਪਤ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੇਵਾ ਕੇਂਦਰ ਵਿੱਚ ਆਉਣ ਵਾਲੇ ਵੱਧ ਤੋਂ ਵੱਧ ਲੋਕਾਂ ਨੂੰ ਈ-ਸਟੈਂਪ ਪੇਪਰ ਪ੍ਰਾਪਤ ਕਰਨ ਦੀ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਦੇ ਲਈ ਪਹਿਲਾਂ ਤੋਂ ਮੌਜੂਦ ਕਾਊਂਟਰ ਦੇ ਬੋਝ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਈ-ਸਟੈਂਪ ਪੇਪਰ ਮੁਹੱਈਆ ਕਰਵਾਉਣ ਲਈ ਇੱਥੇ ਵਾਧੂ ਕਾਊਂਟਰ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਸਤੀ ਅਸ਼ਟਾਮ ਪੇਪਰਾਂ ਨੂੰ ਖ਼ਤਮ ਕਰ ਦੇਣ ਤੋਂ ਬਾਅਦ ਈ-ਸਟੈਂਪ ਪੇਪਰਾਂ ਦੀ ਕਾਫੀ ਮੰਗ ਹੈ।

ਡੀ.ਟੀ.ਸੀ. ਹਤਿੰਦਰ ਕੁਮਾਰ ਨੇ ਕਿਹਾ ਕਿ ਪਹਿਲਾਂ ਇੱਕ ਕਾਊਂਟਰ ਰਾਹੀਂ ਈ-ਸਟੈਂਪ ਦੀ ਮੰਗ ਕਰਨ ਵਾਲੇ ਲੋਕਾਂ ਦੀ ਜ਼ਰੂਰਤ ਪੂਰੀ ਕੀਤੀ ਜਾਂਦੀ ਸੀ ਅਤੇ ਹੁਣ ਦੋ ਕਾਊਂਟਰਾਂ ਰਾਹੀਂ ਲੋਕਾਂ ਨੂੰ ਸਟੈਂਪ ਪੇਪਰ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਕ ਕਾਊਂਟਰ ਰਾਹੀਂ ਰੋਜ਼ਾਨਾ ਸੌ ਤੋਂ ਵੱਧ ਲੋਕਾਂ ਨੂੰ ਸੇਵਾ ਪ੍ਰਦਾਨ ਕੀਤੀ ਜਾ ਰਹੀ ਹੈ ਜਦਕਿ ਦੂਜੇ ਕਾਊਂਟਰ ਦੇ ਸ਼ੁਰੂ ਹੋਣ ਤੋਂ ਬਾਅਦ ਇਹ ਸਮਰੱਥਾ ਦੁੱਗਣੀ ਹੋ ਜਾਵੇਗੀ, ਜਿਸ ਸਦਕਾ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਈ-ਸਟੈਂਪ ਪੇਪਰ ਖ਼ਰੀਦਣ ਲਈ ਲੋਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਟਾਈਪ-1 ਸੇਵਾ ਕੇਂਦਰ ਵਿੱਚ ਪਹੁੰਚ ਕਰ ਸਕਦੇ ਹਨ।

Vinkmag ad
Share Our Daily Posts

News Desk

Read Previous

ਛੇ ਮੰਜ਼ਿਲਾ ਇਮਾਰਤ ਤੇ ਗੁੰਬਦ ਦੀ ਕਾਰ ਸੇਵਾ 28 ਤੋਂ

Read Next

ਲੁਧਿਆਣਾ ‘ਚ ਪ੍ਰਦੂਸ਼ਣ ਦੀ ਰੋਕਥਾਮ ਲਈ ਅੱਗੇ ਆਏ ਕਾਰੋਬਾਰੀ, ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ, ਕਿਹਾ- ਕਈ ਕੰਪਨੀਆਂ ਚਲਾ ਰਹੀਆਂ ਹਨ ਮਨਜ਼ੂਰੀ ਤੋਂ ਵੱਧ ਮਸ਼ੀਨਰੀ