Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਸ਼ੁਰੂ, ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ਤੇ ਪਹੁੰਚੇ 300 ਕਾਰੀਗਰ

ਅੰਮ੍ਰਿਤਸਰ: ਆਸਥਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 28 ਅਗਸਤ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਫੁੱਲਾਂ ਦੀ ਸਜਾਵਟ ਦਾ ਕੰਮ ਸ਼ੁਰੂ ਹੋ ਗਿਆ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਦਿੱਲੀ ਦੇ ਕੇਕੇ ਸ਼ਰਮਾ ਏਮਿਲ ਫਾਰਮੇਸੀ ਦੇ ਮਾਲਕ ਵੱਲੋਂ ਇਹ ਸੇਵਾ ਨਿਭਾਈ ਜਾ ਰਹੀ ਹੈ। ਫੁੱਲਾਂ ਦੀ ਸਜਾਵਟ ਵਿੱਚ ਦੇਸ਼- ਵਿਦੇਸ਼ ਦੇ ਅੱਠ ਟਰੱਕ ਫੁੱਲ ਸਜਾਵਟ ਲਈ ਪਹੁੰਚੇ ਹਨ।

ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ ਤੇ 300 ਕਾਰੀਗਰ ਪਹੁੰਚ ਚੁੱਕੇ ਹਨ ਜੋ ਦਿਨ ਰਾਤ ਇਸ ਕੰਮ ਨੂੰ 27 ਅਗਸਤ ਦੀ ਰਾਤ ਤਕ ਮੁਕੰਮਲ ਕਰਨਗੇ। ਕਰੋੜਾਂ ਦੀ ਲਾਗਤ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ਾਂ- ਵਿਦੇਸ਼ਾਂ ਵਿੱਚੋਂ ਵੀ ਇਹ ਫੁੱਲ ਮੰਗਵਾਏ ਗਏ ਹਨ। ਜਿੱਥੇ ਫੁੱਲ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ, ਬੈਂਕਾਕ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਉਥ ਅਫ਼ਰੀਕਾ ਆਦਿ ਤੋਂ ਮੰਗਵਾਏ ਗਏ ਹਨ, ਉੱਥੋਂ ਭਾਰਤ ‘ਚੋਂ ਕੋਲਕਾਤਾ, ਕੇਰਲਾ, ਪੂਨਾ, ਦਿੱਲੀ, ਮੁੰਬਈ, ਉਤਰ ਪ੍ਰਦੇਸ਼, ਹਿਮਾਚਲ ਆਦਿ ਸ਼ਹਿਰਾਂ ਵਿੱਚੋਂ ਇਹ ਫੁੱਲ ਮੰਗਵਾਏ ਗਏ ਹਨ। ਸਜਾਵਟ ਵਿੱਚ ਜਿੱਥੇ ਗੋਲੇ, ਝਾਲਰ, ਸਿਹਰੇ, ਝੂਮਰ, ਲੜੀਆਂ, ਖੰਡਾ ਆਦਿ ਫੁੱਲਾਂ ਨਾਲ ਤਿਆਰ ਕੀਤੇ ਜਾਣਗੇ ਉੱਥੇ ਖੰਡਾ ਅਤੇ ਇਕ ਉਂਕਾਰ ਵੀ ਵਿਸ਼ੇਸ਼ ਰੂਪ ਵਿੱਚ ਝਾਲਰ ਤਿਆਰ ਕੀਤੀ ਜਾ ਰਹੀ ਹੈ। ਫੁੱਲਾਂ ਵਿੱਚ ਦੇਸ਼ ਵਿਦੇਸ਼ ਤੋਂ ਸੌ ਤਰ੍ਹਾਂ ਦੇ ਫੁੱਲ ਮੰਗਵਾਏ ਗਏ ਹਨ ਸਭ ਤੋਂ ਵੱਧ ਤਾਦਾਰ ਫੁੱਲਾਂ ਵਿੱਚ ਗੇਂਦਾਂ ਦੀ ਹੈ, ਜਿਸ ਨੂੰ ਲੜੀਆਂ ਆਦਿ ਦੇ ਵਿੱਚ ਵਰਤਿਆ ਜਾਵੇਗਾ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ ਪ੍ਰਦੂਸ਼ਣ ਦੀ ਰੋਕਥਾਮ ਲਈ ਅੱਗੇ ਆਏ ਕਾਰੋਬਾਰੀ, ਮੁੱਖ ਮੰਤਰੀ ਨੂੰ ਕੀਤੀ ਸ਼ਿਕਾਇਤ, ਕਿਹਾ- ਕਈ ਕੰਪਨੀਆਂ ਚਲਾ ਰਹੀਆਂ ਹਨ ਮਨਜ਼ੂਰੀ ਤੋਂ ਵੱਧ ਮਸ਼ੀਨਰੀ

Read Next

Jalandhar: ਨਿੱਜੀ ਹਸਪਤਾਲ ‘ਚ ਦਾਖਲ ਹੋ ਕੇ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਨਰਸ ਦਾ ਕੀਤਾ ਕਤਲ, ਸਹੇਲੀ ਜ਼ਖਮੀ