Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਭਗਵੰਤ ਮਾਨ ਕੈਬਨਿਟ ਦੀ ਬੈਠਕ ਜਾਰੀ, ਇਨ੍ਹਾਂ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ : ਭਗਵੰਤ ਮਾਨ ਕੈਬਨਿਟ ਦੀ ਮੀਟਿੰਗ ਪੰਜਾਬ ਸਕੱਤਰੇਤ ਚੰਡੀਗੜ੍ਹ ਵਿਖੇ ਜਾਰੀ ਹੈ। ਇਸ ਦੌਰਾਨ ਕਈ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਦਰਅਸਲ ਵਿੱਤੀ ਖ਼ਰਚੇ ਘਟਾਉਣ ਲਈ ਮਾਨ ਸਰਕਾਰ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣ ’ਤੇ ਵਿਚਾਰ ਕਰ ਰਹੀ ਹੈ। ਇਸ ਸਬੰਧੀ ਮੀਟਿੰਗ ’ਚ ਫ਼ੈਸਲਾ ਲਿਆ ਜਾ ਸਕਦਾ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਕਮਿਸ਼ਨ ਦੇ ਚੇਅਰਮੈਨ ਸਮੇਤ ਮੈਂਬਰਾਂ ਦੀ ਕੁੱਲ ਗਿਣਤੀ ਗਿਆਰਾਂ ਹੈ। ਜਿਨ੍ਹਾਂ ਨੂੰ ਸਰਕਾਰ ਵੱਲੋਂ ਮਾਸਿਕ ਤਨਖ਼ਾਹ ਤੇ ਹੋਰ ਭੱਤੇ ਦਿੱਤੇ ਜਾਂਦੇ ਹਨ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦਾ ਫ਼ੈਸਲਾ ਲੈ ਚੁੱਕੀ ਹੈ।

ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ ਪੰਜਾਬ ਵਜ਼ਾਰਤ ਦੀ ਮੀਟਿੰਗ ’ਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰਾਂ ਨੂੰ ਘਟਾਉਣ ਬਾਰੇ ਏਜੰਡਾ ਆਉਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਸਾਉਣੀ ਸੀਜ਼ਨ ਦੌਰਾਨ ਖ਼ਰੀਦ ਕੀਤੇ ਗਏ ਝੋਨੇ ਦੀ ਲਿਫਟਿੰਗ ਨੂੰ ਲੈ ਕੇ ਨਵੀਂ ਪਾਲਸੀ ’ਤੇ ਵੀ ਸਰਕਾਰ ਮੋਹਰ ਲਾ ਸਕਦੀ ਹੈ ।

ਵਰਨਣਯੋਗ ਹੈ ਕਿ ਪੰਜਾਬ ਸਰਕਾਰ ਖ਼ਰਚੇ ਘਟਾਉਣ ਵੱਲ ਤੁਰੀ ਹੋਈ ਹੈ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਸਾਬਕਾ ਵਿਧਾਇਕਾਂ ਦੀ ’ਇਕ ਵਿਧਾਇਕ ਇਕ ਪੈਨਸ਼ਨ’ ਕਾਨੂੰਨ ਬਣਾਇਆ ਹੈ।

Vinkmag ad
Share Our Daily Posts

News Desk

Read Previous

ਫਿਲਪੀਨ ‘ਚ ਭਿੜੇ ਪੰਜਾਬੀ ਗੈਂਗਸਟਰ, ਗੋਲਡੀ ਬਰਾੜ ਦੀ ਦੁਸ਼ਮਣ ਬੰਬੀਹਾ ਗੈਂਗ ਦੇ ਗੈਂਗਸਟਰ ਮਨਦੀਪ ਦੀ ਹੱਤਿਆ

Read Next

ਸ੍ਰੀ ਹਜ਼ੂਰ ਸਾਹਿਬ ਤੇ ਸ਼੍ਰੀ ਪਟਨਾ ਸਾਹਿਬ ਨੂੰ ਘਰੇਲੂ ਹਵਾਈ ਉਡਾਨਾਂ ਚਾਲੂ ਕਰਵਾਉਣ ਲਈ ਸੰਤ ਸੀਚੇਵਾਲ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ