Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਸ੍ਰੀ ਹਜ਼ੂਰ ਸਾਹਿਬ ਤੇ ਸ਼੍ਰੀ ਪਟਨਾ ਸਾਹਿਬ ਨੂੰ ਘਰੇਲੂ ਹਵਾਈ ਉਡਾਨਾਂ ਚਾਲੂ ਕਰਵਾਉਣ ਲਈ ਸੰਤ ਸੀਚੇਵਾਲ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

ਸੁਲਤਾਨਪੁਰ ਲੋਧੀ : ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਸ੍ਰੀ ਜੋਤੀਰਾਦਿਤਿਆ ਸਿੰਧੀਆ ਨੂੰ ਪੱਤਰ ਲਿਖਕੇ ਮੰਗ ਕੀਤੀ ਹੈ ਸ਼੍ਰੀ ਹਜ਼ੂਰ ਸ਼ਾਹਿਬ ਤੇ ਪਟਨਾ ਸਾਹਿਬ ਨੂੰ ਘਰੇਲੂ ਉਡਾਨਾਂ ਸ਼ੁਰੂ ਕੀਤੀਆ ਜਾਣ। ਉਨ੍ਹਾਂ ਆਪਣੇ ਪੱਤਰ ਵਿੱਚ ਲਿਿਖਆ ਹੈ ਕਿ ਕੋਵਿਡ-19 ਵੇਲੇ ਭਾਰਤ ਸਰਕਾਰ ਵਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਨੂੰ ਵੱਖ-ਵੱਖ ਸ਼ਹਿਰਾਂ ਤੋਂ ਜਾਣ ਵਾਲੀਆਂ ਹਵਾਈ ਉਡਾਨਾਂ ਬੰਦ ਕਰ ਦਿਤੀਆਂ ਗਈਆਂ ਸਨ। ਹੁਣ ਹਾਲਾਤ ਸਾਜਗਾਰ ਹੋਣ ਉਪਰੰਤ ਵੀ ਇਹ ਉਡਾਨਾਂ ਮੁੜ ਬਹਾਲ ਨਹੀਂ ਕੀਤੀਆਂ ਗਈਆਂ। ਸਿੱਖ ਜਗਤ ਵਾਸਤੇ ਇਹ ਦੋਵੇਂ ਤਖਤ ਸਾਹਿਬਾਨ ਬਹੁਤ ਹੀ ਧਾਰਮਿਕ ਆਸਥਾ ਦੇ ਕੇਂਦਰੀ ਅਸਥਾਨ ਹਨ। ਇੰਨ੍ਹਾਂ ਅਸਥਾਨਾਂ ‘ਤੇ ਉਹਨਾਂ ਦੱਸਿਆ ਕਿ ਸਲਾਨਾ ਸਮਾਗਮਾਂ ਵਿੱਚ ਸਿੱਖ ਸ਼ਰਧਾਲੂ ਵੱਡੀ ਗਿਣਤੀ ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਵੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਡਾਨਾਂ ਚਾਲੂ ਨਾ ਕੀਤੀਆਂ ਗਈਆ ਤਾਂ ਪਾਰਲੀਮੈਂਟ ਦੇ ਸਰਦ ਰੁੱਤ ਦੇ ਸ਼ੈਸ਼ਨ ਦੌਰਾਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ ਜਾਵੇਗਾ।

ਸੰਤ ਸੀਚੇਵਾਲ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਪੰਜਾਬ ਵਾਸੀਆਂ ਅਤੇ ਸਿੱਖ ਕੌਮ ਦੀ ਸਮੁੱਚੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੀ ਅੰਮ੍ਰਿਤਸਰ ਸਾਹਿਬ, ਆਦਮਪੁਰ ਤੇ ਚੰਡੀਗੜ੍ਹ ਦੇ ਹਵਾਈ ਅੱਡਿਆਂ ਤੋਂ ਇੰਨ੍ਹਾਂ ਉਡਾਨਾਂ ਨੂੰ ਚਾਲੂ ਕਰਵਾਇਆ ਜਾਵੇ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਸਮੇਤ ਹੋਰ ਸੰਸਥਾਵਾਂ ਤੇ ਹੋਰ ਬਹੁਤ ਸਾਰੇ ਸਿੱਖ ਸ਼ਰਧਾਲੂਆਂ ਨੇ ਇੰਨ੍ਹਾਂ ਉਡਾਨਾਂ ਨੂੰ ਮੁੜ ਤੋਂ ਚਾਲੂ ਕਰਵਾਉਣ ਦੀ ਮੰਗ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਕੋਲ ਕੀਤੀ ਸੀ।

Vinkmag ad
Share Our Daily Posts

News Desk

Read Previous

ਭਗਵੰਤ ਮਾਨ ਕੈਬਨਿਟ ਦੀ ਬੈਠਕ ਜਾਰੀ, ਇਨ੍ਹਾਂ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Read Next

4 ਕਰੋੜ ਦੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸੰਗਤਾਂ ਲਈ ਬਣਿਆ ਖਿੱਚ ਦਾ ਕੇਂਦਰ