Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

4 ਕਰੋੜ ਦੇ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸੰਗਤਾਂ ਲਈ ਬਣਿਆ ਖਿੱਚ ਦਾ ਕੇਂਦਰ

ਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਤਿਆਰੀਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀਆਂ ਜਾ ਰਹੀਆਂ ਹਨ। ਗੁਰੂ ਘਰ ਦੇ ਅਨਿਨ ਸੇਵਕ ਕੇਕੇ ਸ਼ਰਮਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦੇਸ਼ੀ ਤੇ ਦੇਸੀ ਫੁੱਲਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਜਾਉਣ ਦੀ ਸੇਵਾ ਨਿਭਾਈ ਹੈ। ਜਿਸ ਲਈ ਦਿੱਲੀ, ਮੁੰਬਈ, ਕਲਕੱਤਾ ਆਦਿ ਤੋਂ ਵਿਸ਼ੇਸ਼ ਕਾਰੀਗਰ ਦਿਨ ਰਾਤ ਕੰਮ ਕਰ ਰਹੇ ਹਨ। 4 ਕਰੋੜ ਦੀ ਲਾਗਤ ਨਾਲ ਹੋਣ ਵਾਲੀ ਇਹ ਫੁੱਲਾਂ ਦੀ ਸਜਾਵਟ ’ਚ ਵਿਦੇਸ਼ਾਂ ਤੋਂ ਮਹਿੰਗੇ ਫੁੱਲ ਮੰਗਵਾਏ ਗਏ ਹਨ। ਫੁੱਲਾਂ ਦੀ ਖੇਤੀ ਵਿਚ ਮੁਹਾਰਤ ਹਾਸਲ ਕਰਨ ਵਾਲੇ ਦੇਸ਼ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ, ਬੈਂਕਾਂਗ, ਹਾਲੈਂਡ, ਨਿਊਜ਼ੀਲੈਂਡ, ਕੀਨੀਆ, ਸਾਊਥ ਅਫਰੀਕਾ ਆਦਿ ਤੋਂ ਇਹ ਵਿਸ਼ੇਸ਼ ਫੁੱਲ ਵਿਸ਼ੇਸ਼ ਪੈਕਿੰਗ ਰਾਹੀਂ ਹਵਾਈ ਜਹਾਜ਼ਾਂ ਦਾ ਸਫ਼ਰ ਕਰ ਕੇ ਗੁਰੂ ਨਗਰੀ ਪਹੁੰਚੇ ਹਨ। ਤਕਰੀਬਨ 8 ਤੋਂ 10 ਟਰੱਕਾਂ ’ਚ ਇਹ ਫੁੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਆਂਦੇ ਗਏ। ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ, ਉਥੇ ਹੀ ਪਰਿਕਰਮਾ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ, ਗੁਰਦੁਆਰਾ ਸ੍ਰੀ ਝੰਡਾ ਬੁੰਗਾ ਸਾਹਿਬ, ਗੁਰਦੁਆਰਾ ਸ੍ਰੀ ਯਾਦਗਾਰ ਸ਼ਹੀਦਾਂ, ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਸ਼ਹੀਦ, ਗੁਰਦੁਆਰਾ ਬੇਰ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਲਾਚੀ ਬੇਰੀ ਸਾਹਿਬ, ਗੁਰਦੁਆਰਾ ਸ੍ਰੀ ਦੁੱਖ ਭੰਜਨੀ ਬੇਰੀ ਸਾਹਿਬ, ਗੁਰਦੁਆਰਾ ਸ਼ਹੀਦ ਬੁੰਗਾ ਬਾਬਾ ਦੀਪ ਸਿੰਘ ਸ਼ਹੀਦ ਤੋਂ ਇਲਾਵਾ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨੂੰ ਵੀ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ। ਅਲੌਕਿਕ ਫੁੱਲਾਂ ਦੀ ਸਜਾਵਟ ਦਰਸ਼ਨ ਕਰਨ ਆਈਆਂ ਸੰਗਤਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਇਸ ਫੁੱਲਾਂ ਦੀ ਸਜਾਵਟ ਨੂੰ ਸੰਗਤਾਂ ਆਪਣੇ ਮੋਬਾਈਲ ਕੈਮਰਿਆਂ ’ਚ ਕੈਦ ਕਰ ਰਹੀਆਂ ਹਨ। 28 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਵੇਰੇ 7 ਵਜੇ ਪੁਰਾਤਨ ਮਰਿਆਦਾ ਅਨੁਸਾਰ ਨਗਰ ਕੀਰਤਨ ਆਰੰਭ ਹੋਵੇਗਾ, ਜੋ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇਗਾ। ਇਸੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਜਾਣਗੇ।

Vinkmag ad
Share Our Daily Posts

News Desk

Read Previous

ਸ੍ਰੀ ਹਜ਼ੂਰ ਸਾਹਿਬ ਤੇ ਸ਼੍ਰੀ ਪਟਨਾ ਸਾਹਿਬ ਨੂੰ ਘਰੇਲੂ ਹਵਾਈ ਉਡਾਨਾਂ ਚਾਲੂ ਕਰਵਾਉਣ ਲਈ ਸੰਤ ਸੀਚੇਵਾਲ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

Read Next

ਮੁੱਖ ਮੰਤਰੀ ਨੇ ਟਾਟਾ ਸਟੀਲ ਗਰੁੱਪ ਨੂੰ ਲੁਧਿਆਣਾ ‘ਚ 2600 ਕਰੋੜ ਰੁਪਏ ਦੀ ਲਾਗਤ ਨਾਲ ਪਹਿਲਾ ਪਲਾਂਟ ਸਥਾਪਤ ਕਰਨ ਲਈ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ