Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਪਟਿਆਲਾ ‘ਚ ਸਵਾਈਨ ਫਲੂ ਨਾਲ ਇਕ ਹੋਰ ਮਰੀਜ਼ ਦੀ ਹੋਈ ਮੌਤ

ਪਟਿਆਲਾ: ਇੱਥੋਂ ਦੇ ਬਲਾਕ ਦੁੱਧਨਸਾਧਾਂ ਅਧੀਨ ਪੈਂਦੇ ਪਿੰਡ ਦੁੱਦੜ ਵਿਖੇ ਲੰਘੇ ਦਿਨੀਂ ਇਕ ਮਰੀਜ਼ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ। ਸਿਹਤ ਵਿਭਾਗ ਨੂੰ ਇਸ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਦੀ ਦੇਹ ਦਾ ਟੀਮਾਂ ਵੱਲੋਂ ਹਦਾਇਤਾਂ ਮੁਤਾਬਕ ਸਸਕਾਰ ਕਰ ਦਿੱਤਾ ਗਿਆ ਹੈ।

ਇਸ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਐਸਪੀਡੀਮੋਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਲੰਘੇ ਦਿਨੀਂ ਸਿਹਤ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਦੁੱਦੜ ਦਾ ਇਕ 22 ਸਾਲਾ ਨੌਜਵਾਨ ਜੋ ਕਿ ਸਵਾਈਨ ਫਲੂ ਦੀ ਬੀਮਾਰੀ ਨਾਲ ਪੀਡ਼ਤ ਹੈ। ਜਿਸ ਦੀ ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਕਿਉਂਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਸਾਹ ਸੰਬੰਧੀ ਸ਼ਿਕਾਇਤ ਕਾਰਨ ਕਾਫੀ ਤਕਲੀਫ ‘ਚ ਸੀ। ਇਸ ਤੋਂ ਬਾਅਦ ਉਸ ਨੂੰ ਸਵਾਈਨ ਫਲੂ ਹੋ ਗਿਆ ਸੀ। ਸਵਾਈਨ ਫਲੂ ਕਾਰਨ ਉਸ ਦੀ ਹਾਲਤ ਹੋਰ ਜ਼ਿਆਦਾ ਗੰਭੀਰ ਹੋ ਗਈ ਸੀ। ਲੰਘੇ ਦਿਨੀਂ ਬਿਮਾਰੀ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੇ ਹਸਪਤਾਲ ‘ਚ ਜ਼ੇਰੇ ਇਲਾਜ ਦਮ ਤੋੜ ਦਿੱਤਾ ਹੈ ਤੇ ਉਸ ਦਾ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਸਕਾਰ ਵੀ ਕਰਵਾ ਦਿੱਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਲੰਘੇ ਦਿਨੀਂ ਪੁਰਾਣਾ ਬਿਸ਼ਨ ਨਗਰ ਦੇ ਰਹਿਣ ਵਾਲੇ ਇਕ ਪੰਜਾਹ ਸਾਲਾ ਵਿਅਕਤੀ ਦੀ ਵੀ ਸਵਾਈਨ ਫਲੂ ਨਾਲ ਮੌਤ ਹੋ ਗਈ ਹੈ। ਹੁਣ ਨੌਜਵਾਨ ਦੀ ਮੌਤ ਤੋਂ ਬਾਅਦ ਸਵਾਈਨ ਫਲੂ ਨਾਲ ਮਰਨ ਵਾਲਿਆਂ ਦੀ ਗਿਣਤੀ ਜ਼ਿਲ੍ਹੇ ‘ਚ 2 ਹੋ ਗਈ ਹੈ।

Vinkmag ad
Share Our Daily Posts

News Desk

Read Previous

ਪਰਲਜ਼ ਹੌਸਪਿਟਲ ਨਰਸ ਹੱਤਿਆਕਾਂਡ : ਸਿਰਫਿਰੇ ਆਸ਼ਕ ਨੇ ਕੀਤੀ ਹੱਤਿਆ, ਸਹੇਲੀ ‘ਤੇ ਵੀ ਚਾਕੂ ਨਾਲ ਕੀਤੇ ਸੀ 28 ਵਾਰ, ਗ੍ਰਿਫ਼ਤਾਰ

Read Next

ਹੁਸ਼ਿਆਰਪੁਰ ‘ਚ ਲੁੱਟ ਦੀ ਵੱਡੀ ਵਾਰਦਾਤ, ਮਾਹਿਲਪੁਰ ‘ਚ PNB ਦੇ ATM ‘ਚੋਂ ਚੋਰ ਲੁੱਟ ਕੇ ਲੈ ਗਏ 17 ਲੱਖ