ਹੁਸ਼ਿਆਰਪੁਰ: ਬਲਾਕ ਮਾਹਿਲਪੁਰ ਦੇ ਪਿੰਡ ਭਾਮ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਲੱਗੇ ਏਟੀਐਮ ਵਿੱਚੋਂ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਬਰੇਜ਼ਾ ਕਾਰ ਵਿੱਚ ਆਏ ਤਿੰਨ ਚੋਰਾਂ ਨੇ ਏਟੀਐਮ ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 17 ਲੱਖ ਰੁਪਏ ਲੁੱਟ ਲਏ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।