Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਕਾਰ ‘ਚ IED ਲਗਾਉਣ ਵਾਲਾ ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ SI ਦਿਲਬਾਗ ਸਿੰਘ ਦੀ ਬੋਲੈਰੋ ‘ਚ IED ਲਗਾਉਣ ਦੇ ਦੋਸ਼ ‘ਚ ਦੀਪਕ ਨਾਮੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਲਜ਼ਾਮ ਹੈ ਕਿ ਦੀਪਕ ਨੇ ਆਪਣੇ ਇਕ ਹੋਰ ਸਾਥੀ ਨਾਲ ਮਿਲ ਕੇ ਐਸਆਈ ਦੀ ਬੋਲੈਰੋ ‘ਚ ਆਈਈਡੀ ਲਾਇਆ ਸੀ, ਜੋ ਬਾਅਦ ‘ਚ ਕੁੱਤੇ ਵੱਲੋਂ ਖਿੱਚੇ ਜਾਣ ਕਾਰਨ ਸੜਕ ’ਤੇ ਡਿੱਗ ਪਿਆ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਕੁਝ ਸਮੇਂ ਬਾਅਦ ਪ੍ਰੈਸ ਬਿਆਨ ਜਾਰੀ ਕਰ ਸਕਦੇ ਹਨ। ਫਿਲਹਾਲ ਅੰਮ੍ਰਿਤਸਰ ਕਮਿਸ਼ਨਰੇਟ ਦੇ ਅਧਿਕਾਰੀਆਂ ਨੇ ਇਸ ਸਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ।

ਦੱਸ ਦੇਈਏ ਕਿ ਇਸ ਮਾਮਲੇ ‘ਚ ਪੁਲਿਸ ਨੇ ਪਹਿਲਾਂ ਕਾਂਸਟੇਬਲ ਹਰਪਾਲ ਸਿੰਘ, ਉਸਦੇ ਭਤੀਜੇ ਫਤਿਹਦੀਪ ਸਿੰਘ ਦਿੱਲੀ, ਰਾਜਿੰਦਰ ਬਾਊ ਸ਼ਿਰਡੀ ਤੋਂ, ਖੁਸ਼ਲਬੀਰ ਸਿੰਘ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਜਦਕਿ ਗੋਇੰਦਵਾਲ ਜੇਲ੍ਹ ਤੋਂ ਵਰਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕਰ ਚੁੱਕੀ ਹੈ। ਦੋਵੇਂ ਵਿਚਾਰ ਅਧੀਨ ਕੈਦੀਆਂ ਦੇ ਕਬਜ਼ੇ ‘ਚੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਗਏ ਹਨ। ਉਸ ਮੋਬਾਈਲ ਰਾਹੀਂ ਮੁਲਜ਼ਮ ਪਾਕਿਸਤਾਨ ਸਥਿਤ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸੰਧੂ ਉਰਫ਼ ਰਿੰਦਾ ਅਤੇ ਕੈਨੇਡਾ ਆਧਾਰਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਨਾਲ ਗੱਲਬਾਤ ਕਰ ਰਹੇ ਸਨ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਸ਼ਾਮ ਨੂੰ ਪੁਲਿਸ ਨੇ ਪੰਜਾਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ ਸੀ। ਅਦਾਲਤ ਨੇ ਸਾਜ਼ਿਸ਼ ਦੇ ਮੁਲਜ਼ਮ ਕਾਂਸਟੇਬਲ ਹਰਪਾਲ ਸਿੰਘ ਤੇ ਉਸ ਦੇ ਭਤੀਜੇ ਫਤਿਹਦੀਪ ਸਿੰਘ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਵਧਾ ਦਿੱਤਾ ਜਦੋਂਕਿ ਰਜਿੰਦਰ ਕੁਮਾਰ ਉਰਫ਼ ਬਾਊ ਨੂੰ ਜੇਲ੍ਹ ਭੇਜ ਦਿੱਤਾ ਗਿਆ। ਦੂਜੇ ਪਾਸੇ ਗੋਇੰਦਵਾਲ ਜੇਲ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕੀਤੇ ਗਏ ਗੁਰਪ੍ਰੀਤ ਸਿੰਘ ਉਰਫ ਗੋਪੀ ਤੇ ਵਰਿੰਦਰ ਸਿੰਘ ਨੂੰ ਵੀ ਪੁੱਛਗਿੱਛ ਤੋਂ ਬਾਅਦ ਸ਼ੁੱਕਰਵਾਰ ਨੂੰ ਪੱਟੀ ਜੇਲ੍ਹ ਭੇਜ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਜਲੰਧਰ-ਲੁਧਿਆਣਾ ਦਾ ਸਫਰ ਹੋਇਆ ਮਹਿੰਗਾ, ਹੁਣ ਲਾਡੋਵਾਲ ਟੋਲ ਪਲਾਜ਼ਾ ‘ਤੇ ਦੇਣਾ ਪਵੇਗਾ ਵੱਧ ਟੈਕਸ ; ਇੱਥੇ ਦੇਖੋ ਰੇਟ ਲਿਸਟ

Read Next

ਨਿੱਜੀ ਰੰਜ਼ਿਸ਼ ਨੂੰ ਲੈ ਕੇ ਨੌਜਵਾਨ ਦਾ ਘਰ ਸੱਦ ਕੇ ਦੋਸਤਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, 3 ਖਿਲਾਫ਼ ਮਾਮਲਾ ਦਰਜ