Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਮੁਸ਼ਕਲ ‘ਚ ਕੈਪਟਨ ! ਸਿਟੀ ਸੈਂਟਰ ਘੁਟਾਲੇ ਦੀਆਂ ਫਾਈਲਾਂ ਮੁੜ ਖੋਲ੍ਹਣ ਦੀ ਤਿਆਰੀ, ਪੰਜਾਬ ਸਰਕਾਰ ਦੇਵੇਗੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ

ਲੁਧਿਆਣਾ : ਬਹੁ-ਚਰਚਿਤ 1144 ਕਰੋਡ਼ ਰੁਪਏ ਦੇ ਸਿਟੀ ਸੈਂਟਰ ਘੁਟਾਲੇ (City Centre Scam) ’ਚ ਭਾਵੇਂ ਅਦਾਲਤ ਨੇ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਪਿਛਲੀ ਸਰਕਾਰ ਦੇ ਸਮੇਂ ਕਲੋਜ਼ਰ ਰਿਪੋਰਟ (Closer Report) ਨੂੰ ਸਵੀਕਾਰ ਕਰ ਲਿਆ ਸੀ ਪਰ ਹੁਣ ਇਕ ਵਾਰੀ ਮੁਡ਼ ਇਸ ਘੁਟਾਲੇ ’ਤੇ ਸਿਆਸਤ ਗਰਮਾਉਣ ਲੱਗੀ ਹੈ। ਆਮ ਆਦਮੀ ਪਾਰਟੀ (AAP) ਦੀ ਸਰਕਾਰ ਇਸ ਘੁਟਾਲੇ ਨੂੰ ਲੈ ਕੇ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦੀ ਤਿਆਰੀ ’ਚ ਹੈ। ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਦਾ ਕਹਿਣਾ ਹੈ ਕਿ ਇਸ ਮਾਮਲੇ ’ਚ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਅਦਾਲਤ ’ਚ ਗ਼ਲਤ ਤੱਥ ਰੱਖੇ ਜਿਸ ਕਾਰਨ ਕਲੋਜ਼ਰ ਰਿਪੋਰਟ ਸਵੀਕਾਰ ਕਰ ਲਈ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ਨੂੰ ਦੁਬਾਰਾ ਖੁੱਲ੍ਹਵਾਉਣ ਲਈ ਛੇਤੀ ਹੀ ਪਟੀਸ਼ਨ ਦਾਇਰ ਕੀਤੀ ਜਾਵੇਗੀ।

ਵਿਧਾਇਕ ਗੋਗੀ ਨੇ ਕਿਹਾ ਕਿ ਇਹ ਮਾਮਲਾ ਰੱਦ ਹੋਣ ਤੋਂ ਬਾਅਦ ਸਿਟੀ ਸੈਂਟਰ ਦੇ ਨਿਰਮਾਣ ਨਾਲ ਜੁਡ਼ੀ ਠੇਕਾ ਕੰਪਨੀ ‘ਟੁਡੇ ਹੋਮ’ ਨੇ 1100 ਕਰੋਡ਼ ਰੁਪਏ ਹਰਜਾਨਾ ਮੰਗਿਆ ਹੈ ਜਿਸ ਨੂੰ ਦੇਣ ’ਚ ਇੰਪਰੂਵਮੈਂਟ ਟਰੱਸਟ ਸਮਰੱਥ ਨਹੀਂ ਹੈ। ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਇਸ ਕੇਸ ਨੂੰ ਦੁਬਾਰਾ ਖੁੱਲ੍ਹਵਾ ਕੇ ਸਹੀ ਰਿਪੋਰਟ ਅਦਾਲਤ ’ਚ ਪੇਸ਼ ਕੀਤੀ ਜਾਵੇ। ਇਸ ਦੇ ਲਈ ਕਾਨੂੰਨੀ ਮਾਹਰਾਂ ਦੀ ਮਦਦ ਲਈ ਜਾ ਰਹੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਸ਼ਹੀਦ ਭਗਤ ਸਿੰਘ ਨਗਰ ਦੀ 475 ਏਕਡ਼ ਜ਼ਮੀਨ ’ਚੋਂ 26.44 ਏਕਡ਼ ਜ਼ਮੀਨ ’ਤੇ ਸਿਟੀ ਸੈਂਟਰ ਪ੍ਰਾਜੈਕਟ ਦਾ ਨਿਰਮਾਣ ਸ਼ੁਰੂ ਹੋਇਆ ਸੀ ਪਰ ਇਹ ਮਾਮਲਾ ਅਦਾਲਤ ’ਚ ਚਲਾ ਗਿਆ ਤੇ ਉਸ ਤੋਂ ਬਾਅਦ ਹੁਣ ਸਿਟੀ ਸੈਂਟਰ ਦਾ ਖੇਤਰ ਖੰਡਰ ਦਾ ਰੂਪ ਲੈ ਚੁੱਕਾ ਹੈ।

ਜ਼ਿਕਰਯੋਗ ਹੈ ਕਿ 2006 ’ਚ ਸਿਟੀ ਸੈਂਟਰ ਘੁਟਾਲੇ ਦਾ ਮਾਮਲਾ ਤਤਕਾਲੀ ਕੈਪਟਨ ਸਰਕਾਰ ਦੇ ਸਮੇਂ ਸਾਹਮਣੇ ਆਇਆ ਸੀ। ਇਸ ਤੋਂ ਬਾਅਦ 2007 ’ਚ ਸੂਬੇ ’ਚ ਸੱਤਾ ਪਰਿਵਰਤਨ ਹੋਇਆ ਤਾਂ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਘੁਟਾਲੇ ’ਚ ਜੁਡ਼ ਗਿਆ। 2017 ’ਚ ਪ੍ਰਦੇਸ਼ ’ਚ ਇਕ ਵਾਰੀ ਮੁਡ਼ ਕੈਪਟਨ ਸਰਕਾਰ ਬਣੀ। ਤਿੰਨ ਸਾਲ ਪਹਿਲਾਂ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਨੂੰ ਬੰਦ ਕਰਨ ਲਈ ਅਦਾਲਤ ’ਚ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ। ਅਦਾਲਤ ਨੇ ਇਸ ਨੂੰ ਸਵੀਕਾਰ ਕਰ ਕੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਤੇ ਜਵਾਈ ਰਮਿੰਦਰ ਸਿੰਘ ਸਮੇਤ 29 ਲੋਕਾਂ ਨੂੰ ਬਰੀ ਕਰ ਦਿੱਤਾ ਸੀ।

ਇਹ ਸਿਟੀ ਸੈਂਟਰ ਪ੍ਰਾਜੈਕਟ ਸਾਲ 2005 ’ਚ ਤਤਕਾਲੀ ਕੈਪਟਨ ਸਰਕਾਰ ਨੇ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (PPP) ਤਹਿਤ ਸਿਟੀ ਸੈਂਟਰ ਪ੍ਰਾਜੈਕਟ ਤਿਆਰ ਕੀਤਾ ਗਿਆ ਸੀ। ਇੱਥੇ ਮਲਟੀਪਲੈਕਸ, ਸੁਪਰ ਮਾਰਕੀਟ, ਆਫਿਸ, ਮਾਡਰਨ ਸ਼ਾਪਿੰਗ ਮਾਲ, ਫੂਡ ਪਲਾਜ਼ਾ, ਟ੍ਰੇਡ ਸੈਂਟਰ, ਸਿਟੀ ਮਿਊਜ਼ੀਅਮ, ਬੈਂਕ, ਰੈਸਟੋਰੈਂਟ ਆਦਿ ਦਾ ਨਿਰਮਾਣ ਹੋਣਾ ਸੀ। ਉੱਥੇ 2300 ਕਾਰਾਂ ਦੀ ਪਾਰਕਿੰਗ ਦਾ ਇੰਤਜ਼ਾਮ ਕੀਤਾ ਜਾਣਾ ਸੀ ਪਰ ਪ੍ਰਾਜੈਕਟ ’ਤੇ ਕੰਮ ਬੰਦ ਹੋ ਗਿਆ।

Vinkmag ad
Share Our Daily Posts

News Desk

Read Previous

ਹਥਿਆਰਾਂ ਦੀ ਆਨਲਾਈਨ ਡੀਲ, ਫੇਸਬੁੱਕ ‘ਤੇ ਗੈਂਗਸਟਰ ਤੇ ਉਨ੍ਹਾਂ ਦੇ ਗੁਰਗੇ ਕਰ ਰਹੇ ਖਰੀਦ-ਵੇਚ, ਚੰਡੀਗੜ੍ਹ ਪੁਲਿਸ ਦਾ ਐਕਸ਼ਨ ਪਲਾਨ ਤਿਆਰ

Read Next

ਵਿਸ਼ਾਲ ਨਗਰ ਕੀਰਤਨ ਪੁੱਜਾ ਸ੍ਰੀ ਹਰਿਮੰਦਰ ਸਾਹਿਬ