Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 21, 2026

ਗੈਂਗਸਟਰ ਗੋਲਡੀ ਬਰਾੜ ਦੀ DGP ਤੇ ਮੰਤਰੀ ਬੈਂਸ ਨੂੰ ਧਮਕੀ; ਬਠਿੰਡਾ ਜੇਲ੍ਹ ‘ਚ ਬੰਦ ਸਾਡੇ ਭਰਾਵਾਂ ਨੂੰ ਤੰਗ ਨਾ ਕਰੋ ਨਹੀਂ ਤਾਂ…

ਚੰਡੀਗੜ੍ਹ : ਪੰਜਾਬ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ (Goldy Brar) ਨੇ ਪੰਜਾਬ ਪੁਲਿਸ (Punjab Police) ਨੂੰ ਧਮਕੀ ਦਿੱਤੀ ਹੈ। ਗੋਲਡੀ ਨੇ ਕਿਹਾ ਹੈ ਕਿ ਬਠਿੰਡਾ ‘ਚ ਸਾਡੇ ਭਰਾ ਸਾਰਜ ਸੰਧੂ, ਬੌਬੀ ਮਲਹੋਤਰਾ ਤੇ ਜਗਰੋਸ਼ਨ ਹੁੰਦਲ ਨੂੰ ਤੰਗ ਕੀਤਾ ਜਾ ਰਿਹਾ ਹੈ। ਡੀਜੀਪੀ ਗੌਰਵ ਯਾਦਵ (DGP Gaurav Yadav) ਤੇ ਜੇਲ੍ਹ ਮੰਤਰੀ ਹਰਜੋਤ ਬੈਂਸ (Harjot Bains) ਜੇਲ੍ਹ ਦੇ ਡਿਪਟੀ ਸੁਪਰਡੈਂਟ ‘ਤੇ ਕਾਰਵਾਈ ਕਰਨ। ਜੇਕਰ ਇਹ ਬੰਦ ਨਾ ਹੋਇਆ ਤਾਂ ਫਿਰ ਸਾਨੂੰ ਮੂਸੇਵਾਲਾ ਮਰਡਰ ਵਰਗੀ ਵੱਡੀ ਵਾਰਦਾਤ ਕਰਨੀ ਪਵੇਗੀ। ਗੋਲਡੀ ਨੇ ਸੋਸ਼ਲ਼ ਮੀਡੀਆ ਜ਼ਰੀਏ ਧਮਕੀ ਦਿੱਤੀ ਹੈ।

ਗੋਲਡੀ ਨੇ ਲਿਖਿਆ ਹੈ- ‘ਬਠਿੰਡਾ ਜੇਲ੍ਹ ‘ਚ ਬੌਬੀ ਮਲਹੋਤਰਾ, ਸਾਰਜ ਸੰਧੂ ਤੇ ਜਗਰੋਸ਼ਨ ਹੁੰਦਲ ਨੂੰ ਡਿਪਟੀ ਇੰਦਰਜੀਤ ਕਾਹਲੋਂ ਤੰਗ ਕਰ ਰਿਹਾ ਹੈ। ਉਹ ਸਾਡੇ ਭਰਾਵਾਂ ਤੋਂ ਪੈਸੇ ਮੰਗਦਾ ਹੈ। ਉਸ ਨੇ ਬਿਨਾਂ ਵਜ੍ਹਾ ਇਨ੍ਹਾਂ ਦੀ ਕੁੱਟਮਾਰ ਕੀਤੀ ਹੈ। ਮੈਂ ਪੰਜਾਬ ਸਰਕਾਰ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਤੋਂ ਮੰਗ ਕਰਦਾ ਹਾਂ ਕਿ ਸਾਡੇ ਭਰਾਵਾਂ ਦੀ ਜੇਲ੍ਹ ਬਦਲੀ ਜਾਵੇ। ਡਿਪਟੀ ਕਾਹਲੋਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਜੇਕਰ ਸਾਡੇ ਭਰਾਵਾਂ ਦਾ ਕੋਈ ਨੁਕਸਾਨ ਹੋਇਆ ਤਾਂ ਉਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ।’ ਬਾਕੀ ਆਖ਼ਰੀ ਗੱਲ ਇਹ ਹੈ ਕਿ ਜਿਹੜੇ ਵੀ ਸਾਡੇ ਐਂਟੀ ਪੋਸਟਾਂ ਪਾ ਰਹੇ ਹਨ ਕਿ ਅਸੀਂ ਬਦਲਾ ਲਵਾਂਗੇ। ਉਹ ਪਹਿਲਾਂ ਆਪਣੀ ਜਾਨ ਬਚਾ ਲੈਣ, ਬਾਕੀ ਬਾਅਦ ਵਿਚ ਦੇਖ ਲੈਣਾ। ਗੋਲਡੀ ਨੇ ਹੇਠਾਂ ਜੱਗੂ ਭਗਵਾਨਪੁਰੀਆ ਗਰੁੱਪ ਤੇ ਲਾਰੈਂਸ ਗਰੁੱਪ ਦਾ ਨਾਂ ਲਿਖਿਆ ਹੈ।

Vinkmag ad
Share Our Daily Posts

News Desk

Read Previous

ਆਪ’ ਦੇ ਸਾਬਕਾ ਵਿਧਾਇਕ ਸੰਦੋਆ ਨੇ ਘੁਟਾਲੇ ਦੀ ਰਕਮ ਨਾਲ ਖਰੀਦੀ ਕਾਰ, ਵਿਜੀਲੈਂਸ ਜਾਂਚ ਤੋਂ ਬਾਅਦ ਰਜਿਸਟ੍ਰੇਸ਼ਨ ਖਾਰਜ

Read Next

ਅੰਮ੍ਰਿਤਸਰ ‘ਚ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ, ਹੈਰੋਇਨ, ਪਿਸਤੌਲ ਤੇ 9 ਲੱਖ ਰੁਪਏ ਡਰੱਗ ਮਨੀ ਬਰਾਮਦ