Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

ਅੰਮ੍ਰਿਤਸਰ ‘ਚ ਵੱਡੀ ਵਾਰਦਾਤ : ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਆਉਂਦੇ ਪਿੰਡ ਬਹਿੜਵਾਲ ਵਿਖੇ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦਾ ਅਨੇਕਾਂ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਦੀ ਪਛਾਣ ਬੀਬੀ ਪਰਮਜੀਤ ਕੌਰ ਵਜੋਂ ਹੋਈ ਹੈ। ਕਤਲ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਪੁਲਿਸ ਥਾਣਾ ਲੋਪੋਕੇ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਬੇਟੇ ਕੁਲਦੀਪ ਸਿੰਘ ਨੇ ਦੱਸਿਆ ਬੀਤੀ ਸ਼ਾਮ 7.30 ਵਜੇ ਦੇ ਕਰੀਬ ਉਸ ਦੀ ਮਾਂ ਘਰ ਵਿਚ ਇਕੱਲੀ ਸੀ। ਉਸੇ ਸਮੇਂ ਅਣਪਛਾਤੇ ਵਿਅਕਤੀਆਂ ਨੇ ਘਰ ਆ ਕੇ ਉਸ ਦੀ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤਕ ਪੁਲਿਸ ਵੱਲੋਂ ਕੋਈ ਵੀ ਗ੍ਰਿਫਤਾਰੀ ਹਾਲੇ ਤਕ ਨਹੀਂ ਕੀਤੀ ਗਈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਜੱਗੂ ਭਗਵਾਨਪੁਰੀਆ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ, ਹੈਰੋਇਨ, ਪਿਸਤੌਲ ਤੇ 9 ਲੱਖ ਰੁਪਏ ਡਰੱਗ ਮਨੀ ਬਰਾਮਦ

Read Next

ਜਲੰਧਰ ‘ਚ ਦਰਦਨਾਕ ਹਾਦਸਾ, ਸਫਾਈ ਕਰਦੇ ਸਮੇਂ ਛੱਤ ਤੋਂ ਡਿੱਗੀ ਸੇਵਾਮੁਕਤ ਫੌਜੀ ਦੀ ਪਤਨੀ, ਮੌਕੇ ‘ਤੇ ਹੀ ਮੌਤ