Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 20, 2026

ਸਕੂਲ ਵੈਨ ਤੇ ਸਕੂਟਰੀ ਦੀ ਟੱਕਰ ‘ਚ ਔਰਤ ਦੀ ਮੌਤ, ਮੁਲਜ਼ਮ ਮੌਕੇ ਤੋਂ ਫ਼ਰਾਰ

ਤਰਨਤਾਰਨ : ਸਕੂਟਰੀ ’ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਹੀ ਔਰਤ ਨੂੰ ਸਕੂਲ ਵੈਨ ਨੇ ਤੇਜ਼ ਰਫ਼ਤਾਰੀ ਨਾਲ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਉਕਤ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਵੈਰੋਂਵਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਕੂਲ ਵੈਨ ਦੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਹਾਲਾਂਕਿ ਕਥਿਤ ਮੁਲਜ਼ਮ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ।

ਹਰਜਿੰਦਰ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਪਿੰਡ ਉੱਪਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੀ ਭਰਜਾਈ ਗੁਰਜੀਤ ਕੌਰ ਪਤਨੀ ਤਰਲੋਚਨ ਸਿੰਘ ਆਪਣੀ ਸਕੂਟਰੀ ਨੰਬਰ ਪੀਬੀ46 ਆਰ 4799 ’ਤੇ ਸਵਾਰ ਹੋ ਕੇ ਪਿੰਡ ਜਲਾਲਾਬਾਦ ਦੇ ਸਰਕਾਰੀ ਸਕੂਲ ਵਿਚ ਨੌਕਰੀ ’ਤੇ ਜਾ ਰਹੀ ਸੀ। ਸਵੇਰੇ 8 ਵਜੇ ਜਦੋਂ ਉਹ ਜਲਾਲਾਬਾਦ ਨਲਕਾ ਪੱਤੀ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਆ ਰਹੀ ਸਕੂਲ ਵੈਨ ਨੰਬਰ ਪੀਬੀ08 ਡੀਜੀ 2991 ਨੇ ਤੇਜ਼ ਰਫ਼ਤਾਰ ਨਾਲ ਉਸਦੀ ਭਰਜਾਈ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਵੈਨ ਚਾਲਕ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਘਟਨਾ ਸਥਾਨ ’ਤੇ ਪੁੱਜੇ ਥਾਣਾ ਵੈਰੋਂਵਾਲ ਦੇ ਏਐੱਸਆਈ ਅਮਰਜੀਤ ਸਿੰਘ ਨੇ ਦੱਸਿਆ ਕਿ ਹਾਦਸਾ ਗ੍ਰਸਤ ਵਾਹਨ ਕਬਜੇ ਵਿਚ ਲੈ ਕੇ ਵੈਨ ਚਾਲਕ ਗੁਰਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਦਰਦਨਾਕ ਹਾਦਸਾ, ਸਫਾਈ ਕਰਦੇ ਸਮੇਂ ਛੱਤ ਤੋਂ ਡਿੱਗੀ ਸੇਵਾਮੁਕਤ ਫੌਜੀ ਦੀ ਪਤਨੀ, ਮੌਕੇ ‘ਤੇ ਹੀ ਮੌਤ

Read Next

2 ਸਤੰਬਰ ਨੂੰ ਰਿਲੀਜ਼ ਨਹੀਂ ਹੋਵੇਗਾ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’, ਸਲੀਮ ਮਰਚੈਂਟ ਨੇ ਕਹੀ ਵੱਡੀ ਗੱਲ