Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਦਿੱਲੀ ਦੀਆਂ ਗੱਡੀਆਂ ‘ਤੇ ਪੰਜਾਬ ਦਾ ਨੰਬਰ ਲਗਾ ਕੇ ਵੇਚਦਾ ਸੀ ਸੰਗਮ ਕਾਰ ਬਾਜ਼ਾਰ ਦਾ ਮਾਲਕ, ਵਿਜੀਲੈਂਸ ਨੇ ਕੀਤਾ ਨਾਮਜ਼ਦ

ਜਲੰਧਰ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਮੋਟਰ ਵਹੀਕਲ ਇੰਸਪੈਕਟਰ ਨਰੇਸ਼ ਕਲੇਰ ਦੀ ਮਦਦ ਨਾਲ ਦਿੱਲੀ ਦੀਆਂ ਗੱਡੀਆਂ ਨੂੰ ਜਲੰਧਰ ਲਿਆ ਕੇ ਪੰਜਾਬ ਦੇ ਨੰਬਰ ਲਗਾ ਕੇ ਵੇਚਣ ਵਾਲੇ ਸੰਗਮ ਕਾਰ ਬਾਜ਼ਾਰ ਦੇ ਮਾਲਕ ਸੰਜੇ ਮਹਿਤਾ ਦਾ ਨਾਂ ਸਾਹਮਣੇ ਆਇਆ ਹੈ। ਕੇਸ ਦਰਜ ਹੋਣ ਤੋਂ ਬਾਅਦ ਸੰਜੇ ਮਹਿਤਾ ਫਰਾਰ ਹੈ। ਕਲੇਰ ਤੋਂ ਪੁੱਛਗਿੱਛ ਦੇ ਆਧਾਰ ‘ਤੇ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ। ਐਸਐਸਪੀ ਵਿਜੀਲੈਂਸ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੰਜੇ ਮਹਿਤਾ ਆਰਸੀ ਘਪਲੇ ਦੇ ਕੇਸ ‘ਚ ਸ਼ਾਮਲ ਹੈ। ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਜਲਦ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

ਕਲੇਰ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦਾ ਨਾਂ ਸਾਹਮਣੇ ਆਇਆ ਸੀ। ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸੰਜੇ ਮਹਿਤਾ ਦੀ ਕਈ ਵੱਡੇ ਅਧਿਕਾਰੀਆਂ ਨਾਲ ਮਿਲੀਭੁਗਤ ਸੀ, ਜਿਨ੍ਹਾਂ ਰਾਹੀਂ ਉਹ ਸਰਕਾਰ ਨੂੰ ਧੋਖਾ ਦੇ ਕੇ ਕਰੋੜਾਂ ਰੁਪਏ ਕਮਾ ਰਿਹਾ ਸੀ। ਇਸ ਦੇ ਨਾਲ ਹੀ ਵਿਜੀਲੈਂਸ ਦੀ ਟੀਮ ਰਿਮਾਂਡ ਦੌਰਾਨ ਕਲੇਰ ਤੋਂ ਪੁੱਛਗਿੱਛ ਕਰ ਕੇ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾ ਰਹੀ ਹੈ।

ਨਰੇਸ਼ ਕਲੇਰ ਤੇ ਉਸ ਰਾਹੀਂ ਜਾਅਲੀ ਆਰਸੀ ਬਣਾਉਣ ਵਾਲੇ ਸੰਜੇ ਮਹਿਤਾ ਦੇ ਖੁਲਾਸੇ ਤੋਂ ਬਾਅਦ ਕਈ ਹੋਰ ਲੋਕਾਂ ‘ਤੇ ਵੀ ਵਿਜੀਲੈਂਸ ਦੀ ਤਲਵਾਰ ਲਟਕ ਗਈ ਹੈ। ਕਈ ਕਾਰ ਬਾਜ਼ਾਰ ਵਾਲੇ ਵੀ ਮਹਿਤਾ ਦੇ ਸੰਪਰਕ ‘ਚ ਸਨ। ਹਾਲਾਂਕਿ ਇਸ ਮਾਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਇਸ ਦੇ ਨਾਲ ਹੀ ਵਿਜੀਲੈਂਸ ਦੀ ਟੀਮ ਵੱਲੋਂ ਕਾਰ ਵੇਚਣ ਵਾਲਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।

ਨਰੇਸ਼ ਕਲੇਰ ਤੋਂ ਜੋ ਰਿਸ਼ਵਤ ਦੀ ਰਕਮ ਮਿਲੀ ਸੀ, ਉਹ ਸਿਰਫ਼ ਉਸ ਦਾ ਹੀ ਹਿੱਸਾ ਸੀ। ਵਿਜੀਲੈਂਸ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਰਿਸ਼ਵਤ ਦਾ ਵੱਡਾ ਹਿੱਸਾ ਕਈ ਸਰਕਾਰੀ ਮੁਲਾਜ਼ਮਾਂ ਤਕ ਵੀ ਪਹੁੰਚਿਆ ਹੈ। ਅਜਿਹੇ ‘ਚ ਹੁਣ ਵਿਜੀਲੈਂਸ ਇਸ ਮਾਮਲੇ ‘ਚ ਕਈ ਸਰਕਾਰੀ ਲੋਕਾਂ ਨੂੰ ਵੀ ਪੁੱਛਗਿੱਛ ਲਈ ਬੁਲਾ ਸਕਦੀ ਹੈ। ਇਸ ਕਾਰਵਾਈ ਤੋਂ ਬਾਅਦ ਦਫ਼ਤਰ ਵਿੱਚ ਹੜਕੰਪ ਮੱਚ ਗਿਆ ਹੈ।

Vinkmag ad
Share Our Daily Posts

News Desk

Read Previous

ਦੇਰ ਰਾਤ ਵਾਪਰੇ ਸੜਕ ਹਾਦਸੇ ‘ਚ ਇਕ ਦੀ ਮੌਤ 3 ਲੋਕ ਜ਼ਖਮੀ

Read Next

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮੁੜ ਸੰਮਨ, SIT ਨੇ ਕਿਹਾ- 2 ਵਾਰ ਸੰਮਨ ਭੇਜੇ, ਰਿਸੀਵ ਨਹੀਂ ਕੀਤੇ