ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਪੱਟੀ: ਸਥਾਨਿਕ ਸ਼ਹਿਰ ਦੇ ਪਿੰਡ ਠੱਕਰਪੁਰਾ ਵਿਖੇ ਸੈਕਰੇਡ ਹਾਰਟ ਸਕੂਲ ਦੇ ਨਜ਼ਦੀਕ ਬਣੀ ਚਰਚ ਵਿਚ ਰਾਤ 12.30 ਦੇ ਕਰੀਬ ਚਾਰ ਅਣਪਛਾਤੇ ਵਿਅਕਤੀਆਂ ਨੇ ਦਾਖ਼ਲ ਹੋ ਕੇ ਪਹਿਲਾਂ ਸਕਿਓਰਿਟੀ ਗਾਰਡ ਦੇ ਸਿਰ ‘ਤੇ ਪਿਸਤੌਲ ਤਾਣ ਕੇ ਉਸ ਦੀਆਂ ਬਾਹਾਂ ਬੰਨ੍ਹੀਆਂ ਤੇ ਫਿਰ ਚਰਚ ਦੀ ਉਪਰਲੀ ਮੰਜ਼ਿਲ ‘ਤੇ ਬਣੀ ਮਾਤਾ ਮਰੀਅਮ ਦੀ ਮੂਰਤੀ ਦੀ ਭੰਨਤੋੜ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਚਰਚ ਅੰਦਰ ਖੜੀ ਕਾਰ ਨੂੰ ਅੱਗ ਲਗਾ ਦਿੱਤੀ। ਜਾਂਦੇ ਸਮੇਂ ਅਣਪਛਾਤੇ ਵਿਅਕਤੀ ਮਾਤਾ ਮਰੀਅਮ ਦੀ ਮੂਰਤੀ ਦਾ ਸਿਰ ਵੀ ਆਪਣੇ ਨਾਲ ਹੀ ਲੈ ਗਏ। ਘਟਨਾ ਦੀ ਸੂਚਨਾ ਮਿਲਦਿਆਂ ਹੀ ਜਿਥੇ ਇਸਾਈ ਭਾਈਚਾਰਾ ਚਰਚ ਵਿਚ ਵੱਡੀ ਗਿਣਤੀ ਵਿਚ ਇਕੱਤਰ ਹੋ ਰਿਹਾ ਹੈ, ਉਥੇ ਹੀ ਐੱਸ.ਐੱਸ.ਪੀ. ਰਣਜੀਤ ਸਿੰਘ ਢਿੱਲੋਂ ਵੀ ਮੌਕੇ ‘ਤੇ ਪੁਲਿਸ ਫੋਰਸ ਸਮੇਤ ਪਹੁੰਚ ਕੇ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ।


