Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਪੰਜਾਬ ਪੁਲਿਸ ਦੇ ਸਾਬਕਾ DGP ‘ਤੇ ਔਰਤ ਨੇ ਲਾਏ ਗੰਭੀਰ ਦੋਸ਼, ਕਿਹਾ- ਧਮਕਾਉਂਦਾ ਹੈ, ਮੇਰੀ ਨਿੱਜਤਾ ਖ਼ਤਮ ਹੋ ਗਈ

ਮੋਹਾਲੀ : ਓਮੈਕਸ ਸਿਟੀ, ਨਿਊ ਚੰਡੀਗੜ੍ਹ, ਮੋਹਾਲੀ ਦੀ ਰਹਿਣ ਵਾਲੀ ਇਕ ਔਰਤ ਨੇ ਪੰਜਾਬ ਦੇ ਸਾਬਕਾ ਡੀਜੀਪੀ ਸਰਬਜੀਤ ਸਿੰਘ ਖਿਲਾਫ ਐਸਐਸਪੀ ਮੋਹਾਲੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਮਹਿਲਾ ਅਰਪਨਾ ਕਪੂਰ ਨੇ ਡੀਜੀਪੀ ਤੇ ਮੁੱਲਾਂਪੁਰ ਥਾਣੇ ਦੇ ਐਸਐਚਓ ਸਤਿੰਦਰ ਸਿੰਘ ਖ਼ਿਲਾਫ਼ ਵੀ ਸ਼ਿਕਾਇਤ ਦਿੱਤੀ ਹੈ। ਔਰਤ ਦਾ ਦੋਸ਼ ਹੈ ਕਿ ਸਾਬਕਾ ਡੀਜੀਪੀ ਸਰਬਜੀਤ ਸਿੰਘ ਉਸ ਨੂੰ ਪਰੇਸ਼ਾਨ ਕਰ ਰਿਹਾ ਹੈ। ਔਰਤ ਨੇ ਮੁੱਲਾਂਪੁਰ ਥਾਣੇ ਨੂੰ ਸ਼ਿਕਾਇਤ ਵੀ ਦਿੱਤੀ ਸੀ ਪਰ ਐਸਐਚਓ ਸਤਿੰਦਰ ਸਿੰਘ ਨੇ ਕੋਈ ਗੱਲ ਨਹੀਂ ਸੁਣੀ ਅਤੇ ਕਾਰਵਾਈ ਕਰਨ ਦੀ ਬਜਾਏ ਸਾਬਕਾ ਡੀਜੀਪੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਔਰਤ ਅਰਪਨਾ ਕਪੂਰ ਨੇ ਐਸਐਸਪੀ ਵਿਵੇਕਸ਼ੀਲ ਸੋਨੀ ਨੂੰ ਦਿੱਤੀ ਲਿਖਤੀ ਸ਼ਿਕਾਇਤ ‘ਚ ਕਿਹਾ ਹੈ ਕਿ ਉਹ ਆਪਣੇ 80 ਸਾਲਾ ਪਿਤਾ ਨਾਲ ਨਿਊ ਚੰਡੀਗੜ੍ਹ ਦੇ ਓਮੈਕਸ ਕਾਫੀਆ ‘ਚ ਰਹਿੰਦੀ ਹੈ। ਜਦਕਿ ਸਾਬਕਾ ਡੀਜੀਪੀ ਸਰਬਜੀਤ ਸਿੰਘ ਵੀ ਇਸੇ ਇਮਾਰਤ ਦੀ ਪਹਿਲੀ ਮੰਜ਼ਿਲ ‘ਤੇ ਰਹਿੰਦਾ ਹੈ। ਸਾਬਕਾ ਡੀਜੀਪੀ ਸਰਬਜੀਤ ਸਿੰਘ ਫਲੈਟ ਨੰਬਰ 792 ‘ਚ ਕਿਰਾਏ ’ਤੇ ਰਹਿੰਦਾ ਹੈ। ਔਰਤ ਦਾ ਫਲੈਟ ਉਸ ਦੇ ਉਪਰਲੇ ਫਲੋਰ ‘ਤੇ ਹੈ।

ਔਰਤ ਅਰਪਨਾ ਕਪੂਰ ਨੇ ਦੋਸ਼ ਲਾਇਆ ਕਿ ਸਾਬਕਾ ਡੀਜੀਪੀ ਸਰਬਜੀਤ ਸਿੰਘ ਨੇ ਗਰਾਊਂਡ ਫਲੋਰ ’ਤੇ ਉਸ ਦੀ ਪਾਰਕਿੰਗ ’ਤੇ ਕਬਜ਼ਾ ਕੀਤਾ ਹੋਇਆ ਹੈ। ਉਥੇ ਉਸ ਨੇ ਬਾਥਰੂਮ ਬਣਾ ਦਿੱਤੇ ਹਨ। ਉਹ ਆਪਣੇ ਸੁਰੱਖਿਆ ਗਾਰਡਾਂ ਨਾਲ ਮਿਲ ਕੇ ਆਪਣੀ ਪਾਵਰ ਦੀ ਦੁਰਵਰਤੋਂ ਕਰ ਰਿਹਾ ਹੈ। ਸਾਬਕਾ ਡੀਜੀਪੀ ਦੇ ਸੁਰੱਖਿਆ ਗਾਰਡ ਪਾਰਕਿੰਗ ਖੇਤਰ ‘ਚ ਖੜ੍ਹੇ ਰਹਿੰਦੇ ਹਨ। ਇੱਥੋਂ ਤਕ ਕਿ ਉਸਦੀ ਪ੍ਰਾਈਵੇਸੀ ਖਤਮ ਹੋ ਗਈ ਹੈ। ਇਸ ਦਾ ਵਿਰੋਧ ਕਰਨ ‘ਤੇ ਸਾਬਕਾ ਡੀਜੀਪੀ ਆਪਣੀ ਪਾਵਰ ਦੀਆਂ ਧਮਕੀਆਂ ਦਿੰਦਾ ਹੈ।

ਔਰਤ ਨੇ ਦੱਸਿਆ ਕਿ ਉਸ ਨੇ ਸਾਬਕਾ ਡੀਜੀਪੀ ਖ਼ਿਲਾਫ਼ ਓਮੈਕਸ ਪ੍ਰੋਜੈਕਟ ਦੇ ਅਧਿਕਾਰੀਆਂ ਨੂੰ ਵੀ ਸ਼ਿਕਾਇਤ ਦਿੱਤੀ ਹੈ। ਇਸ ਦੇ ਨਾਲ ਹੀ ਓਮੈਕਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਾਬਕਾ ਡੀਜੀਪੀ ਸਰਬਜੀਤ ਸਿੰਘ ਨੂੰ ਫਲੈਟ ਖਾਲੀ ਕਰਨ ਲਈ ਨੋਟਿਸ ਭੇਜਿਆ ਗਿਆ ਹੈ। ਦੂਜੇ ਪਾਸੇ ਮੁਹਾਲੀ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਾਬਕਾ ਡੀਜੀਪੀ ਸਰਬਜੀਤ ਸਿੰਘ ਅਤੇ ਮੁੱਲਾਂਪੁਰ ਥਾਣੇ ਦੇ ਐਸਐਚਓ ਖ਼ਿਲਾਫ਼ ਸ਼ਿਕਾਇਤ ਮਿਲੀ ਹੈ। ਔਰਤ ਨੇ ਇਹ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਲਾਲਚ ਦੇ ਕੇ ਕਰਵਾਇਆ ਗਿਆ ਸੀ ਧਰਮ ਪਰਿਵਰਤਨ, 12 ਪਰਿਵਾਰਾਂ ਨੇ ਕੀਤੀ ਘਰ ਵਾਪਸੀ

Read Next

ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ ਵਧੀਆਂ, ਲੁਧਿਆਣਾ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ