Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸਾਬਕਾ ਮੰਤਰੀ ਆਸ਼ੂ ਦੀਆਂ ਮੁਸ਼ਕਿਲਾਂ ਵਧੀਆਂ, ਲੁਧਿਆਣਾ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਲੁਧਿਆਣਾ। ਅਨਾਜ ਭੰਡਾਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਚੌਥੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਥੋਂ ਉਸ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲਿਸ ਕੋਲ ਭੇਜਿਆ ਸੀ। ਇਸ ਦੌਰਾਨ ਆਸ਼ੂ ਤੋਂ ਅਨਾਜ ਦੀ ਢੋਆ-ਢੁਆਈ ਦੇ ਟੈਂਡਰਾਂ ਦੀਆਂ ਫਾਈਲਾਂ, ਸ਼ਹਿਰ ਦੇ ਵਿਕਾਸ ਕਾਰਜਾਂ ਤੇ ਉਸ ਦੇ ਸਾਥੀਆਂ ਦੀਆਂ ਨਿੱਜੀ ਜ਼ਮੀਨ ਜਾਇਦਾਦਾਂ ਬਾਰੇ ਪੁੱਛਗਿੱਛ ਕੀਤੀ ਗਈ। ਆਸ਼ੂ ਪਿਛਲੇ ਕਈ ਦਿਨਾਂ ਤੋਂ ਪੁਲਿਸ ਦੀ ਹਿਰਾਸਤ ਵਿੱਚ ਹੈ।

ਸਾਬਕਾ ਮੰਤਰੀ ਤੋਂ ਵਿਕਾਸ ਕਾਰਜਾਂ ਬਾਰੇ ਵੀ ਕੀਤੀ ਪੁੱਛਗਿੱਛ

ਉਸ ਨੂੰ ਅਦਾਲਤ ਨੇ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਭਾਰਤ ਭੂਸ਼ਣ ਆਸ਼ੂ ਦਾ ਮੁੜ ਪੁਲਿਸ ਰਿਮਾਂਡ ਲੈ ਸਕਦੀ ਹੈ। ਇਸ ਤੋਂ ਪਹਿਲਾਂ ਆਸ਼ੂ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਤੇ 2 ਦਿਨ ਦੇ ਰਿਮਾਂਡ ‘ਤੇ ਲਿਆ ਗਿਆ। ਵਿਜੀਲੈਂਸ ਵੱਲੋਂ ਵਿਜੀਲੈਂਸ ਰੇਂਜ ਦਫ਼ਤਰ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਸਵੇਰ ਤੋਂ ਸ਼ਾਮ ਤਕ ਪੁੱਛਗਿੱਛ ਕਰ ਰਹੇ ਹਨ। ਇਸ ਮਾਮਲੇ ਤੋਂ ਇਲਾਵਾ ਭਾਰਤ ਭੂਸ਼ਣ ਆਸ਼ੂ ਤੋਂ ਸ਼ਹਿਰ ਦੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਦੇ ਸਾਬਕਾ DGP ‘ਤੇ ਔਰਤ ਨੇ ਲਾਏ ਗੰਭੀਰ ਦੋਸ਼, ਕਿਹਾ- ਧਮਕਾਉਂਦਾ ਹੈ, ਮੇਰੀ ਨਿੱਜਤਾ ਖ਼ਤਮ ਹੋ ਗਈ

Read Next

MLA ਦੇ ਬੇਟੇ ਤੋਂ ਹਰਿਆਣਾ ਭਾਜਪਾ ਆਗੂ ਨੇ ਠੱਗੇ 49 ਲੱਖ ਰੁਪਏ, ਨੌਕਰੀ ਲਗਵਾਉਣ ਦਾ ਦਿੱਤਾ ਸੀ ਭਰੋਸਾ, ਪੰਚਕੂਲਾ ‘ਚ ਕੇਸ ਦਰਜ