Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਨਿਹੰਗ ਸਿੰਘ ਦਾ ਕਤਲ, ਪੁਲਿਸ ਜਾਂਚ ‘ਚ ਜੁਟੀ

ਦੋਰਾਹਾ : ਦੋਰਾਹਾ ਸ਼ਹਿਰ ‘ਚ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰਕੇ ਨਿਹੰਗ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਨਿਹੰਗ ਸਿੰਘ ਦੀ ਲਾਸ਼ ਦੋਰਾਹਾ ਨਹਿਰ ਦੇ ਪੁਲ ਕੋਲੋਂ ਮਿਲੀ। ਮ੍ਰਿਤਕ ਦੀ ਸ਼ਨਾਖਤ ਗੁਰਮੇਲ ਸਿੰਘ (50) ਵਾਸੀ ਨਾਭਾ ਵਜੋਂ ਹੋਈ ਜੋਕਿ ਦੋਰਾਹਾ ਵਿਖੇ ਡੇਰਾ ਲਗਾ ਕੇ ਰਹਿ ਰਹੇ ਸੀ। ਪੁਲਿਸ ਨੇ ਮੌਕੇ “ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਮੌਕੇ ‘ਤੇ ਮੌਜੂਦ ਹਰਜਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਸਾਢੇ 6 ਵਜੇ ਉਹ ਚਾਹ ਲੈ ਕੇ ਨਿਹੰਗ ਸਿੰਘ ਕੋਲ ਆਇਆ ਸੀ ਤਾਂ ਦੇਖਿਆ ਕਿ ਨਿਹੰਗ ਗੁਰਮੇਲ ਸਿੰਘ ਦਾ ਲਾਸ਼ ਖੂਨ ਨਾਲ ਭਿੱਜੀ ਹੋਈ ਸੀ। ਉਹਨਾਂ ਨੇ ਤੁਰੰਤ ਰਾਜਗੜ੍ਹ ਵਾਲੇ ਬਾਬੇ ਨੂੰ ਦੱਸਿਆ ਅਤੇ ਆਲੇ ਦੁਆਲੇ ਲੋਕਾਂ ਨੂੰ ਵੀ ਦੱਸਿਆ ਗਿਆ।

ਹਰਜਿੰਦਰ ਸਿੰਘ ਨੇ ਦੱਸਿਆ ਕਿ ਕਾਤਲਾਂ ਨੇ ਬੜੀ ਬੇਰਹਿਮੀ ਦੇ ਨਾਲ ਕਤਲ ਕੀਤਾ। ਬਰਛੇ ਵਰਗੇ ਤੇਜ਼ਧਾਰ ਹਥਿਆਰ ਮਾਰੇ ਹੋਏ ਸੀ। ਨਿਹੰਗ ਸਿੰਘ ਦੇ ਸਾਥੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਨਿਹੰਗ ਸਿੰਘ ਕੋਲ ਆਏ ਸੀ। ਸ਼ੱਕ ਹੈ ਕਿ ਉਹਨਾਂ ਨੇ ਨਿਹੰਗ ਗੁਰਮੇਲ ਸਿੰਘ ਦਾ ਕਤਲ ਕੀਤਾ।

ਘਟਨਾ ਦੀ ਜਾਂਚ ਕਰਨ ਲਈ ਮੌਕੇ ‘ਤੇ ਪੁੱਜੇ ਡੀਐਸਪੀ ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ ਨਿਹੰਗ ਸਿੰਘ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਆਲੇ ਦੁਆਲੇ ਲੱਗੇ ਸੀਸੀਟੀਵੀ ਕੈਮਰੇ ਦੇਖੇ ਜਾ ਰਹੇ ਹਨ। ਲੋਕਾਂ ਤੋਂ ਪਤਾ ਲੱਗਾ ਹੈ ਕਿ ਦੋ-ਤਿੰਨ ਵਿਅਕਤੀ ਨਿਹੰਗ ਸਿੰਘ ਕੋਲ ਆਏ ਸੀ ਤਾਂ ਉਸ ਮਗਰੋਂ ਸਵੇਰੇ ਨਿਹੰਗ ਸਿੰਘ ਦੀ ਲਾਸ਼ ਮਿਲੀ। ਇਹਨਾਂ ਵਿਅਕਤੀਆਂ ਬਾਰੇ ਵੀ ਪਤਾ ਕੀਤਾ ਜਾ ਰਿਹਾ ਹੈ। ਛੇਤੀ ਹੀ ਕਤਲ ਦੀ ਗੁੱਥੀ ਸੁਲਝਾ ਕੇ ਕਾਤਲ ਫੜ ਲਏ ਜਾਣਗੇ। ਇਸ ਮੌਕੇ ਦੋਰਾਹਾ ਥਾਣਾ ਮੁਖੀ ਲਖਵੀਰ ਸਿੰਘ ਪੁਲਿਸ ਪਾਰਟੀ ਨਾਲ ਮੌਜੂਦ ਸਨ ।

Vinkmag ad
Share Our Daily Posts

News Desk

Read Previous

MLA ਦੇ ਬੇਟੇ ਤੋਂ ਹਰਿਆਣਾ ਭਾਜਪਾ ਆਗੂ ਨੇ ਠੱਗੇ 49 ਲੱਖ ਰੁਪਏ, ਨੌਕਰੀ ਲਗਵਾਉਣ ਦਾ ਦਿੱਤਾ ਸੀ ਭਰੋਸਾ, ਪੰਚਕੂਲਾ ‘ਚ ਕੇਸ ਦਰਜ

Read Next

ਕਪੂਰਥਲਾ ‘ਚ 2.19 ਕਰੋੜ ਦੇ ਬੈਂਕ ਘੁਟਾਲੇ ‘ਚ ਐਕਸਿਸ ਬੈਂਕ ਦੇ ਦੋ ਮੁਲਾਜ਼ਮਾਂ ਦਾ ਨਾਂ ਆਇਆ ਸਾਹਮਣੇ