Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕਪੂਰਥਲਾ ‘ਚ 2.19 ਕਰੋੜ ਦੇ ਬੈਂਕ ਘੁਟਾਲੇ ‘ਚ ਐਕਸਿਸ ਬੈਂਕ ਦੇ ਦੋ ਮੁਲਾਜ਼ਮਾਂ ਦਾ ਨਾਂ ਆਇਆ ਸਾਹਮਣੇ

ਕਪੂਰਥਲਾ : ਕਪੂਰਥਲਾ ਦੇ ਬੇਗੋਵਾਲ ਇਲਾਕੇ ਵਿੱਚ ਐਕਸਿਸ ਬੈਂਕ ਦੀ ਸ਼ਾਖਾ ਵਿੱਚ ਕੰਮ ਕਰਦੇ ਦੋ ਮੁਲਾਜ਼ਮਾਂ ਵੱਲੋਂ ਬੈਂਕ ਵਿੱਚੋਂ 2 ਕਰੋੜ 90 ਲੱਖ ਰੁਪਏ ਤੋਂ ਵੱਧ ਦਾ ਗ਼ਬਨ ਕਰਨ ਤੇ 37 ਲੱਖ ਰੁਪਏ ਤੋਂ ਵੱਧ ਕੀਮਤ ਦੇ 4 ਸੋਨੇ ਦੇ ਪੈਕਟ ਗਾਇਬ ਕਰਨ ਦੇ ਦੋਸ਼ ਵਿੱਚ ਸਬੰਧਤ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ 25 ਅਗਸਤ ਨੂੰ ਬੈਂਕ ਦੇ ਵਿਜੀਲੈਂਸ ਵਿੰਗ ਨੇ ਐਕਸਿਸ ਬੈਂਕ ਬੇਗੋਵਾਲ ਦੀ ਸ਼ਾਖਾ ਵਿੱਚ ਛਾਪਾ ਮਾਰਿਆ ਸੀ ਤੇ ਬੈਂਕ ‘ਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੇ ਸਬੰਧ ‘ਚ ਜਾਂਚ ਕਰਦੇ ਹੋਏ ਅਹਿਮ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਐਕਸਿਸ ਬੈਂਕ ਦੇ ਕਲੱਸਟਰ ਹੈੱਡ ਹਰਪਿੰਦਰ ਸਿੰਘ ਨੇ ਦੱਸਿਆ ਕਿ ਬੇਗੋਵਾਲ ਬ੍ਰਾਂਚ ਵਿੱਚ ਕੰਮ ਕਰਦੇ ਨਿਤੇਸ਼ ਕੁਮਾਰ ਵਾਸੀ ਦਸੂਹਾ ਤੇ ਰਮਨਦੀਪ ਸਿੰਘ ਵਾਸੀ ਬੇਗੋਵਾਲ ਨੇ ਬੈਂਕ ਦੇ ਪੈਸਿਆਂ ਵਿੱਚ 2 ਕਰੋੜ 19 ਲੱਖ 21 ਹਜ਼ਾਰ 110 ਰੁਪਏ ਦਾ ਗਬਨ ਕੀਤਾ ਹੈ। ਇਸੇ ਬੈਂਕ ਵਿੱਚ ਪਏ ਗ੍ਰਾਹਕਾਂ ਦੇ ਸੋਨੇ ਦੇ ਕਰਜ਼ੇ ਦੇ ਬਦਲੇ, ਪਏ ਸੋਨੇ ਦੇ ਗਹਿਣਿਆਂ ਦੇ 4 ਪੈਕੇਟ ਵੀ ਗਾਇਬ ਕਰ ਦਿੱਤੇ ਗਏ ਹਨ। ਜਿਸ ਦੀ ਕੀਮਤ 37 ਲੱਖ 12080 ਰੁਪਏ 60 ਪੈਸੇ ਹੈ। ਕਲੱਸਟਰ ਹੈੱਡ ਹਰਪਿੰਦਰ ਸਿੰਘ ਦੀ ਸ਼ਿਕਾਇਤ ‘ਤੇ ਐਕਸਿਸ ਬੈਂਕ ਦੇ ਕਰਮਚਾਰੀ ਨਿਤੇਸ਼ ਅਤੇ ਰਮਨਦੀਪ ਸਿੰਘ ਦੇ ਖਿਲਾਫ ਥਾਣਾ ਬੇਗੋਵਾਲ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਐਸਐਚਓ ਰਣਜੋਧ ਸਿੰਘ ਨੇ ਕਿਹਾ ਕਿ ਜਲਦ ਹੀ ਦੋਵੇਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਨਿਹੰਗ ਸਿੰਘ ਦਾ ਕਤਲ, ਪੁਲਿਸ ਜਾਂਚ ‘ਚ ਜੁਟੀ

Read Next

ਵਿਜੀਲੈਂਸ ਦੀ ਵੱਡੀ ਕਾਰਵਾਈ : ਹੇਰਾਫੇਰੀ ਕਰਕੇ 558 ਏਕੜ ਸ਼ਾਮਲਾਤ ਜ਼ਮੀਨ ਵੇਚਣ ਦੇ ਮਾਮਲੇ ‘ਚ ਲੋੜੀਂਦੇ ਦੋ ਮੁਲਜ਼ਮ ਗ੍ਰਿਫ਼ਤਾਰ