Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਵਿਜੀਲੈਂਸ ਦੀ ਵੱਡੀ ਕਾਰਵਾਈ : ਹੇਰਾਫੇਰੀ ਕਰਕੇ 558 ਏਕੜ ਸ਼ਾਮਲਾਤ ਜ਼ਮੀਨ ਵੇਚਣ ਦੇ ਮਾਮਲੇ ‘ਚ ਲੋੜੀਂਦੇ ਦੋ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ : ਕਰੋੜਾਂ ਰੁਪਏ ਦੀ ਜ਼ਮੀਨ ਨੂੰ ਗ਼ੈਰ-ਕਾਨੂੰਨੀ ਤਰੀਕੇ ਨਾਲ ਹੜੱਪਣ ਵਾਲੇ ਭੂ-ਮਾਫੀਆ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਚਕੂਲਾ ਜ਼ਿਲ੍ਹੇ ਦੇ ਪਿੰਡ ਕੋਨਾ ਵਾਸੀ ਪਰਵੀਨ ਕੁਮਾਰ ਅਤੇ ਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਐੱਸਏਐੱਸ ਨਗਰ ਜ਼ਿਲ੍ਹੇ ਦੇ ਪਿੰਡ ਮਾਜਰੀਆਂ ਦੀ ਲਗਭਗ 558 ਏਕੜ (4624 ਕਨਾਲਾਂ) ਸ਼ਾਮਲਾਟ ਜ਼ਮੀਨ ਦੇ ਇੰਤਕਾਲ ਸਬੰਧੀ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਹੋਰਨਾਂ ਸਮੇਤ ਸ਼ਾਮਲ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਬਿਓਰੋ ਵੱਲੋਂ ਪਿੰਡ ਮਾਜਰੀਆਂ, ਸਬ ਤਹਿਸੀਲ ਮਾਜਰੀ, ਤਹਿਸੀਲ ਖਰੜ, ਜ਼ਿਲ੍ਹਾ ਐੱਸਏਐੱਸ ਨਗਰ ਦੇ ਮਾਲ ਰਿਕਾਰਡ ਨਾਲ ਕੀਤੀ ਛੇੜਛਾੜ ਸਬੰਧੀ 2019 ਵਿੱਚ ਮੁਹਾਲੀ ਵਿਖੇ ਦਰਜ ਸ਼ਿਕਾਇਤ ਨੰ. 370 ਦੀ ਪੜਤਾਲ ਉਪਰੰਤ ਪਹਿਲਾਂ ਹੀ ਸਬ ਤਹਿਸੀਲ ਮਾਜਰੀ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ/ਪ੍ਰਾਪਰਟੀ ਡੀਲਰਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 477-ਏ, 201, 120-ਬੀ ਤਹਿਤ ਐਫਆਈਆਰ ਨੰਬਰ 06 ਮਿਤੀ 08-05-2021 ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਫੇਜ਼-1, ਮੁਹਾਲੀ ਵਿਖੇ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਦੀ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਵੀਰ ਸਿੰਘ ਵਾਸੀ ਪਿੰਡ ਕੋਨਾ, ਜ਼ਿਲ੍ਹਾ ਪੰਚਕੂਲਾ ਨੇ ਪਿੰਡ ਮਜਾਰੀਆਂ ਦੀ 17 ਏਕੜ (136 ਕਨਾਲ) ਜ਼ਮੀਨ ਧੋਖੇ ਨਾਲ ਆਪਣੇ ਨਾਂ ਕਰਵਾ ਲਈ ਅਤੇ ਇਸ ਜ਼ਮੀਨ ਨੂੰ ਅੱਗੇ ਜਨਰਲ ਪਾਵਰ ਆਫ਼ ਅਟਾਰਨੀ (ਜੀਪੀਏ) ਰਾਹੀਂ ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤਾ। ਇਸੇ ਤਰ੍ਹਾਂ ਦੂਜੇ ਦੋਸ਼ੀ ਪਰਵੀਨ ਕੁਮਾਰ ਵਾਸੀ ਪਿੰਡ ਕੋਨਾ, ਜ਼ਿਲ੍ਹਾ ਪੰਚਕੂਲਾ ਨੇ 80 ਕਨਾਲ ਜ਼ਮੀਨ ਦੀ ਜੀਪੀਏ ਫ਼ਰਜ਼ੀ ਵਿਅਕਤੀ ਕਮਲਜੀਤ ਸਿੰਘ ਪੁੱਤਰ ਅਮਰੀਕ ਸਿੰਘ ਦੇ ਨਾਂਅ ‘ਤੇ ਬਣਾਈ, ਜਿਸ ਬਾਰੇ ਅਜੇ ਤੱਕ ਕੋਈ ਸੁਰਾਗ ਹੱਥ ਨਹੀਂ ਲੱਗਾ ਅਤੇ ਇਸ ਨੂੰ ਅੱਗੇ ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤਾ।

ਉਹਨਾਂ ਦੱਸਿਆ ਕਿ ਉਕਤ ਮਾਮਲੇ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਇੰਤਕਾਲ ਸਬੰਧੀ ਮਾਲ ਰਿਕਾਰਡ ਵਿੱਚ ਨੰ. 3159 ਮਿਤੀ 21.05.2004 ਤਹਿਤ ਛੇੜਛਾੜ ਕੀਤੀ ਗਈ ਸੀ, ਜਿਸ ਨੂੰ ਪਿੰਡ ਮਾਜਰੀਆਂ ਦੇ ਵਸਨੀਕਾਂ ਵੱਲੋਂ ਆਪਣੀ ਜ਼ਮੀਨ ਦੀ ਵੰਡ ਲਈ ਦਰਜ਼ ਕਰਵਾਇਆ ਗਿਆ ਸੀ ਅਤੇ ਉਹ ਤਤਕਾਲੀ ਕੰਸੌਲੀਡੇਸ਼ਨ ਅਫਸਰ, ਮੋਹਾਲੀ ਵੱਲੋਂ ਕੀਤੇ ਇੰਤਕਾਲ ਨੰ. 2026 ਮਿਤੀ 07.05.1991 ਅਨੁਸਾਰ ਅਸਲ ਮਾਲਕ ਸਨ। ਪਰ ਦੋਸ਼ੀ ਪ੍ਰਾਪਰਟੀ ਡੀਲਰਾਂ ਨੇ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਧੋਖੇ ਨਾਲ ਪਿੰਡ ਦੀ ਜ਼ਮੀਨ ਦਾ ਇੰਤਕਾਲ ਬਦਲ ਦਿੱਤਾ ਜਿਸ ਵਿੱਚ 14 ਵਿਅਕਤੀਆਂ ਨੂੰ ਪਿੰਡ ਮਾਜਰੀਆਂ ਦੀ 558 ਏਕੜ (4464 ਕਨਾਲ) ਜ਼ਮੀਨ ਦੇ ਮਾਲਕ ਦਿਖਾਇਆ ਗਿਆ।

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ 14 ਵਿਅਕਤੀਆਂ ਵਿਚੋਂ 12 ਬਿਲਕੁਲ ਫ਼ਰਜ਼ੀ ਸਨ। ਉਹ ਨਾ ਤਾਂ ਉਪਰੋਕਤ ਜ਼ਮੀਨ ਦੇ ਮਾਲਕ ਤੇ ਨਾ ਪਿੰਡ ਮਾਜਰੀਆਂ ਦੇ ਵਸਨੀਕ ਸਨ ਅਤੇ ਨਾ ਹੀ ਉਪਰੋਕਤ ਜ਼ਮੀਨ ਦੇ ਕਾਸ਼ਤਕਾਰ ਹਨ। ਬਾਕੀ 2 ਵਿਅਕਤੀ ਪਿੰਡ ਮਾਜਰੀਆਂ ਦੇ ਵਸਨੀਕ ਹਨ ਅਤੇ ਥੋੜੀ ਜ਼ਮੀਨ ਦੇ ਮਾਲਕ ਹਨ ਪਰ ਮੁਲਜ਼ਮ ਮਾਲ ਅਧਿਕਾਰੀਆਂ ਵੱਲੋਂ ਉਨ੍ਹਾਂ ਦੀ ਜ਼ਮੀਨ ਵਿੱਚ ਵਾਧਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਮਿਤੀ 18.06.2014 ਅਤੇ 19.06.2014 ਨੂੰ ਲਗਭਗ 578 ਏਕੜ (4624 ਕਨਾਲ) ਜ਼ਮੀਨ ਧੋਖੇ ਨਾਲ ਅਜਿਹੇ ਵਿਅਕਤੀਆਂ ਦੇ ਨਾਂ ਤਬਦੀਲ ਕੀਤੀ ਗਈ ਸੀ ਜੋ ਅਸਲ ਵਿੱਚ ਜ਼ਮੀਨ ਦੇ ਮਾਲਕ ਹੀ ਨਹੀਂ ਸਨ।

ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਕੁੱਝ ਮਾਲ ਅਧਿਕਾਰੀਆਂ ਅਤੇ ਨਿੱਜੀ ਵਿਅਕਤੀਆਂ/ਪ੍ਰਾਪਰਟੀ ਡੀਲਰਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਸਬੰਧੀ ਅਗਲੇਰੀ ਪੁੱਛਗਿੱਛ ਲਈ ਇਨ੍ਹਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ। ਇਸ ਮਾਮਲੇ ਦੇ ਹੋਰ ਤਫਤੀਸ਼ ਜਾਰੀ ਹੈ।

Vinkmag ad
Share Our Daily Posts

News Desk

Read Previous

ਕਪੂਰਥਲਾ ‘ਚ 2.19 ਕਰੋੜ ਦੇ ਬੈਂਕ ਘੁਟਾਲੇ ‘ਚ ਐਕਸਿਸ ਬੈਂਕ ਦੇ ਦੋ ਮੁਲਾਜ਼ਮਾਂ ਦਾ ਨਾਂ ਆਇਆ ਸਾਹਮਣੇ

Read Next

ਪੱਬ-ਜੀ ਗੇਮ ਖੇਡਣ ਤੋਂ ਰੋਕਿਆਂ ਤਾ ਦੇ ਦਿੱਤੀ ਜਾਨ, ਨਹਿਰ ‘ਚੋਂ ਮਿਲੀ ਲਾਸ਼