Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ, ਵੱਖ ਵੱਖ ਥਾਵਾਂ ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

ਸੁਲਤਾਨਪੁਰ ਲੋਧੀ:ਜਗਤ ਗੁਰੁੂ ਸ੍ਰੀ ਗੁਰੁੂ ਨਾਨਕ ਦੇਵ ਜੀ ਮਹਾਰਾਜ ਦੇ ਵਿਆਹ ਪੁਰਬ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆ ਬਟਾਲਾ ਤਕ ਵਿਸ਼ਾਲ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਇਲਾਕੇ ਭਰ ਦੀਆਂ ਸੇਵਾ ਸੁਸਾਇਟੀਆਂ ਦੇ ਭਰਪੂਰ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ।ਸੁੰਦਰ ਪਾਲਕੀ ਵਿੱਚ ਸਸ਼ੋਬਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਇਆ ਜੋ ਵੱਖ ਵੱਖ ਨਗਰਾਂ ਤਲਵੰਡੀ ਚੌਧਰੀਆਂ,ਮੁੰਡੀ ਮੋੜ,ਫੱਤੂਢੀਂਗਾ,ਰੱਤੜਾ,ਉੱਚਾ,ਸੈਫਲਾਬਾਦ,ਘਣੀਕੇ,ਖੈੜਾ ਬੇਟ,ਸੁਰਖ ਪੁਰ,ਸੰਗੋਜਲਾ,ਜਾਤੀਕੇ,ਭੰਡਾਲ ਬੇਟ,ਧਾਲੀਵਾਲ ਬੇਟ,ਅੱਡਾ ਮਿਆਣੀ ਬਾਕਰਪੁਰ (ਢਿਲਵਾਂ),ਬਿਆਸ,ਬਾਬਾ ਬਕਾਲਾ,ਅੱਚਲ ਸਾਹਿਬ,ਬਟਾਲਾ ਸ਼ਹਿਰ,ਲੱਕੜ ਮੰਡੀ,ਹੰਸਲੀਪੁਲ ਤੋਂ ਹੁੰਦਾਹੋਇਆ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਸੰਪੰਨ ਹੋਇਆ।ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਰੰਭਤਾ ਦੀ ਅਰਦਾਸ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਨੇ ਕੀਤੀ।ਇਸ ਮੌਕੇ ਵੱਖ ਵੱਖ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਬਲਦੇਵ ਸਿੰਘ ਕਲਿਆਣ, ਮੈਨੇਜਰ ਸਰਬਦਿਆਲ ਸਿੰਘ, ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਆਦਿ ਨੇ ਹਾਜਰੀ ਭਰੀ। ਨਗਰ ਕੀਰਤਨ ਵਿੱਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ,ਮਾਤਾ ਸੁਲੱਖਣੀ ਜੀ ਸੇਵਾ ਸੇਵਾ ਸੁਸਾਇਟੀ,ਸ੍ਰੀ ਗੁਰੁ ਨਾਨਕ ਸੇਵਕ ਜਥਾ,ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ, ਗੁਰੂ ਨਾਨਕ ਸੇਵਕ ਜਥਾ ਬਾਹਰਾ, ਸ੍ਰੀ ਗੁਰੁ ਸਿੰਘ ਸਭਾ ਮਹੱਲਾ ਸਿੱਖਾਂ,ਗੁਰੁ ਨਾਨਕ ਮਿਸ਼ਨ ਸੇਵਾ ਸੁਸਾਇਟੀ,ਰਾਮਗੜ੍ਹੀਆ ਨੌਜਵਾਨ ਸਭਾ,ਗੁਰੁ ਤੇਗ ਬਹਾਦਰ ਨੌਜਵਾਨ ਸਭਾ,ਬਾਬਾ ਜੀਵਨ ਸਿੰਘ ਨੌਜਵਾਨ ਸਭਾ,ਸ੍ਰੀ ਨਿਰਵੈਰ ਖਾਲਸਾ ਸੇਵਾ ਸੁਸਾਇਟੀ,ਦਸ਼ਮੇਸ਼ ਪਿਤਾ ਨੌਜਵਾਨ ਸਭਾ,ਗੁਰੁ ਰਾਮਦਾਸ ਨੌਜਵਾਨ ਸਭਾ,ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ,ਗੁਰੁ ਨਾਨਕ ਦੇਵ ਸੇਵਾ ਸੁਸਾਇਟੀ ਆਦਿ ਵਲੋਂ ਪੂਰਨ ਰੂਪ ਵਿੱਚ ਸਹਿਯੋਗ ਦਿੱਤਾ ਗਿਆ।ਨਗਰ ਕੀਰਤਨ ਸਮੇਂ ਵੱਖ ਵੱਖ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ।ਵੱਡੀ ਗਿਣਤੀ ਵਿੱਚ ਸੰਗਤਾਂ ਬੱਸਾਂ,ਕਾਰਾਂ,ਟਰੈਕਟਰ ਟਰਾਲੀਆਂ ਅਤੇ ਮੋਟਰ ਸਾਈਕਲਾਂ ਰਾਹੀਂ ਨਗਰ ਕੀਰਤਨ ਵਿੱਚ ਸ਼ਾਮਿਲ ਹੋਈਆਂ। ਗਤਕਾ ਪਾਰਟੀਆਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ ।ਨਗਰ ਕੀਰਤਨ ਮੌਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਸੰਗਤਾਂ ਵਲੋਂ ਅਥਾਹ ਸ਼ਰਧਾ ਭਾਵਨਾ ਨਾਲ ਸਤਿਕਾਰ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਨਗਰ ਕੀਰਤਨ ਵਾਲੀਆਂ ਸੰਗਤਾਂ ਦਾ ਵੱਖ ਵੱਖ ਸਥਾਨਾਂ ਤੇ ਚਾਹ,ਪਕੌੜੇ,ਮਠਿਆਈਆਂ,ਫਰੂਟ ਅਤੇ ਪਾਣੀ ਦੇ ਲੰਗਰ ਲਗਾ ਕੇ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਹਾਜਰੀ ਭਰੀ।

Vinkmag ad
Share Our Daily Posts

News Desk

Read Previous

ਪੱਬ-ਜੀ ਗੇਮ ਖੇਡਣ ਤੋਂ ਰੋਕਿਆਂ ਤਾ ਦੇ ਦਿੱਤੀ ਜਾਨ, ਨਹਿਰ ‘ਚੋਂ ਮਿਲੀ ਲਾਸ਼

Read Next

ਫੋਕਲ ਪੁਆਇੰਟ ਨੇੜੇ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟੀ, ਡਰਾਈਵਰ ਵਾਲ-ਵਾਲ ਬਚਿਆ