Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੰਚਕੂਲਾ ‘ਚ ਅੱਗ ਦਾ ਤਾਂਡਵ, ਰੇਹੜੀ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋਈਆਂ 100 ਦੁਕਾਨਾਂ

ਪੰਚਕੂਲਾ। ਟਰਾਈਸਿਟੀ ਸ਼ਹਿਰ ਪੰਚਕੂਲਾ ‘ਚ ਦੇਰ ਰਾਤ ਅੱਗ ਲੱਗਣ ਕਾਰਨ ਸਭ ਕੁਝ ਸੜ ਕੇ ਸੁਆਹ ਹੋ ਗਿਆ। ਪੰਚਕੂਲਾ ਦੇ ਸੈਕਟਰ-9 ਦੀ ਰੇਹੜੀ ਮਾਰਕੀਟ ਵਿੱਚ ਵੀਰਵਾਰ-ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਭਿਆਨਕ ਅੱਗ ਲੱਗ ਗਈ। ਜਲਦੀ ਹੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਕਾਰਨ ਚਾਰੇ ਪਾਸੇ ਹਾਹਾਕਾਰ ਮਚ ਗਈ। ਕਈ ਦੁਕਾਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਦੁਕਾਨਾਂ ਵਿੱਚ ਰੱਖੇ ਸਾਮਾਨ ਨੂੰ ਅੱਗ ਲੱਗ ਗਈ ਅਤੇ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਦੁਕਾਨਦਾਰਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨਾਲ ਅੱਗ ‘ਤੇ ਕਾਬੂ ਪਾਉਣਾ ਆਸਾਨ ਨਹੀਂ ਸੀ। ਇਸ ਤੋਂ ਬਾਅਦ ਇਕ ਤੋਂ ਬਾਅਦ ਇਕ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਇਸ ਦੇ ਬਾਵਜੂਦ ਅੱਗ ਇੰਨੀ ਭੜਕ ਚੁੱਕੀ ਸੀ ਕਿ 10 ਫਾਇਰ ਟੈਂਡਰਾਂ ਨੂੰ ਅੱਗ ‘ਤੇ ਕਾਬੂ ਪਾਉਣ ‘ਚ 5 ਘੰਟੇ ਲੱਗ ਗਏ ਪਰ ਜਦੋਂ ਤਕ ਅੱਗ ‘ਤੇ ਕਾਬੂ ਪਾਇਆ ਗਿਆ, ਉਦੋਂ ਤੱਕ ਦੁਕਾਨਾਂ ‘ਚ ਪਿਆ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ। ਦੱਸ ਦੇਈਏ ਕਿ ਸੈਕਟਰ 9 ਸਥਿਤ ਰੇਹੜੀ ਮਾਰਕੀਟ ਦੀਆਂ 100 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ ਹਨ।

ਦੂਜੇ ਪਾਸੇ ਪੰਚਕੂਲਾ ਦੇ ਵਿਧਾਇਕ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਵਿਦੇਸ਼ ਤੋਂ ਵੀਡੀਓ ਬਿਆਨ ਜਾਰੀ ਕਰਕੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤਾਂ ਨੂੰ ਆਪਣੀ ਅਤੇ ਸਰਕਾਰ ਦੀ ਤਰਫੋਂ ਮਦਦ ਦਾ ਭਰੋਸਾ ਦਿੱਤਾ ਹੈ।

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਉਣ ਲਈ ਪੰਚਕੂਲਾ, ਡੇਰਾਬੱਸੀ, ਚੰਡੀਗੜ੍ਹ, ਕਾਲਕਾ, ਪਿੰਜੌਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਸਨ। ਪੰਚਕੂਲਾ ਪੁਲੀਸ ਦੇ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਪੁੱਜੇ। ਇਸ ਦੇ ਨਾਲ ਹੀ ਹੁਣ ਤੱਕ ਦੁਕਾਨਦਾਰਾਂ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਉਣਾ ਮੁਸ਼ਕਿਲ ਹੈ। ਕਿਉਂਕਿ ਸੈਂਕੜੇ ਦੁਕਾਨਾਂ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਚਕੂਲਾ ਦੇ ਇੰਡਸਟਰੀਅਲ ਏਰੀਆ ਵਿੱਚ ਸਥਿਤ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਇਸ ਘਟਨਾ ਵਿੱਚ 2 ਮਜ਼ਦੂਰ ਝੁਲਸ ਗਏ, ਜਿਨ੍ਹਾਂ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਉੱਥੇ ਹੀ ਹੁਣ ਇਹ ਘਟਨਾ ਵਾਪਰੀ ਹੈ। ਇਸ ਨਾਲ ਪੂਰੇ ਸ਼ਹਿਰ ਵਿੱਚ ਸਨਸਨੀ ਦਾ ਮਾਹੌਲ ਬਣ ਗਿਆ ਹੈ।

Vinkmag ad
Share Our Daily Posts

News Desk

Read Previous

ਫੋਕਲ ਪੁਆਇੰਟ ਨੇੜੇ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਪਲਟੀ, ਡਰਾਈਵਰ ਵਾਲ-ਵਾਲ ਬਚਿਆ

Read Next

ਖ਼ਬਰਾਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ, ਪਾਰਟੀ ‘ਚ ਇਕ ਪਰਿਵਾਰ, ਇਕ ਟਿਕਟ ਫ਼ਾਰਮੂਲਾ ਲਾਗੂ