Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਖ਼ਬਰਾਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ, ਪਾਰਟੀ ‘ਚ ਇਕ ਪਰਿਵਾਰ, ਇਕ ਟਿਕਟ ਫ਼ਾਰਮੂਲਾ ਲਾਗੂ

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਦੌਰਾਨ ਉਨ੍ਹਾਂ ਨੇ ਕਿਹਾ ਕਿ ਅੱਜ ਇਕ ਪਰਿਵਾਰ, ਇਕ ਟਿਕਟ ਫ਼ਾਰਮੂਲੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ। ਇਹ ਬੋਰਡ ਤੈਅ ਕਰੇਗਾ ਕਿ ਕਿਸ ਖ਼ੇਤਰ ਤੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਵੇ। ਇਹ ਬੋਰਡ ਪਾਰਟੀ ਪ੍ਰਧਾਨ ਨੂੰ ਉਮੀਦਵਾਰਾਂ ਦੇ ਨਾਂ ਦਾ ਸੁਝਾਅ ਦੇਵੇਗਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖ਼ੇਤਰੀ ਪਾਰਟੀ ਹੋਣ ਕਰਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਾ ਹੈ।ਅਕਾਲੀ ਦਲ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਪੰਜਾਬ ਤਾਂ ਹੀ ਤਰੱਕੀ ਕਰੇਗਾ ਜੇ ਇੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿਣਗੇ। ਸਾਡੇ ਲਈ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਜ਼ਰੂਰੀ ਹੈ ਨਾ ਕਿ ਸਰਕਾਰ ਬਣਾਉਣਾ।

ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਦੇ ਪਰਿਵਾਰ ‘ਚੋਂ ਕਿਸੇ ਨੂੰ ਵੀ ਸਰਕਾਰ ‘ਚ ਕੋਈ ਥਾਂ ਨਹੀਂ ਮਿਲੇਗੀ। ਪਛੜੇ ਵਰਗ ਦੇ ਲੋਕਾਂ ਨੂੰ ਸੰਗਠਨ ‘ਚ ਥਾਂ ਮਿਲੇਗੀ। ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਕੋਈ ਚੋਣ ਨਹੀਂ ਲੜੇਗਾ। ਜੇਕਰ ਚੋਣ ਲੜਨੀ ਹੈ ਤਾਂ ਜ਼ਿਲ੍ਹਾ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਵੇਗਾ। ਚੋਣਾਂ ‘ਚ 50 ਫ਼ੀਸਦੀ ਸੀਟਾਂ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਰਾਖਵੀਆਂ ਹੋਣਗੀਆਂ। ਕੌਰ ਕਮੇਟੀ ‘ਚ ਨੌਜਵਾਨ ਆਗੂਆਂ ਤੇ ਔਰਤਾਂ ਨੂੰ ਯੋਗ ਸਥਾਨ ਮਿਲੇਗਾ।

Vinkmag ad
Share Our Daily Posts

News Desk

Read Previous

ਪੰਚਕੂਲਾ ‘ਚ ਅੱਗ ਦਾ ਤਾਂਡਵ, ਰੇਹੜੀ ਬਾਜ਼ਾਰ ‘ਚ ਲੱਗੀ ਭਿਆਨਕ ਅੱਗ, ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋਈਆਂ 100 ਦੁਕਾਨਾਂ

Read Next

ਵਾਰਡ ਨੰਬਰ 43-‌ਨਿਊ ਸਕੂਲ ਦੀ ਦੀਵਾਰ ਨਾਲ਼ ਲੱਗੇ ਕੁੱੜੇ ਕੜਕਟ ਦੇ ਢੇਰ ਬਬੀਤਾ ਵਰਮਾ ਇਲਾਕੇ ਦੀ ਕੌਂਸਲਰ ਨੂੰ ਨਹੀਂ ਕੋਈ ਪ੍ਰਵਾਹ !