ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ
ਚੰਡੀਗੜ੍ਹ : ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਤੇ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਪੰਜਾਬ ਵਿਜੀਲੈਂਸ ਦੇ (Punjab Vigilance) ਦੇ ਰਡਾਰ ‘ਤੇ ਕਾਂਗਰਸ ਦਾ ਚੌਥਾ ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਆ ਗਏ ਹਨ। ਸਿੰਗਲਾ ਦੇ ਲੋਕ ਨਿਰਮਾਣ ਮੰਤਰੀ ਰਹਿੰਦਿਆਂ ਅਲਾਟ ਕੀਤੇ 5 ਕਰੋੜ ਤੋਂ ਵੱਧ ਦੇ ਟੈਂਡਰਾਂ ਦੀ ਜਾਂਚ ਸ਼ੁਰੂ ਹੋ ਗਈ ਹੈ। ਸੂਤਰਾਂ ਅਨੁਸਾਰ ਵਿਜੀਲੈਂਸ ਨੇ ਇਸ ਸਬੰਧ ‘ਚ ਸਿੰਗਲਾ ਦੇ ਕਰੀਬੀ 5 ਵਿਅਕਤੀਆਂ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਵਿਜੀਲੈਂਸ ਨੂੰ ਸ਼ੱਕ ਹੈ ਕਿ ਇਨ੍ਹਾਂ ਟੈਂਡਰਾਂ ‘ਚ ਕੁਝ ਬੇਨਿਯਮੀਆਂ ਹੋਈਆਂ ਹਨ। ਹਾਲਾਂਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਜਾਂ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਸੂਤਰਾਂ ਅਨੁਸਾਰ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਪਿਛਲੀ ਕਾਂਗਰਸ ਸਰਕਾਰ ‘ਚ 5 ਕਰੋੜ ਤੋਂ ਵੱਧ ਦੇ ਟੈਂਡਰਾਂ ਵਿੱਚ ਬੇਨਿਯਮੀਆਂ ਹੋਈਆਂ ਹਨ। ਇਸ ਵਿਚ ਕਾਂਗਰਸ ਸਰਕਾਰ ਦੇ ਸਮੇਂ ਵਾਇਰਲ ਹੋਏ ਕੁਝ ਮੈਸੇਜ ਵੀ ਵਿਜੀਲੈਂਸ ਤਕ ਪਹੁੰਚ ਗਏ ਹਨ। ਸ਼ੁਰੂਆਤੀ ਜਾਂਚ ਵਿਚ ਵਿਜੀਲੈਂਸ ਨੂੰ ਗਲਤ ਕੰਮ ਹੋਣ ਦਾ ਸ਼ੱਕ ਹੈ। ਇਸ ਵਿਚ ਕੁਝ ਠੇਕੇਦਾਰਾਂ ਨੂੰ ਬਾਈਪਾਸ ਕਰਕੇ ਖਾਸ ਲੋਕਾਂ ਨੂੰ ਕੰਮ ਅਲਾਟ ਕੀਤਾ ਗਿਆ ਜਿਸ ਤੋਂ ਬਾਅਦ ਸੰਗਰੂਰ ਦੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਸੌਂਪੀ ਗਈ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ ਹੁਣ ਕੁਝ ਅਧਿਕਾਰੀਆਂ ਨੂੰ ਸੰਮਨ ਭੇਜ ਕੇ ਤਲਬ ਕੀਤਾ ਹੈ।
ਪੰਜਾਬ ‘ਚ ਕਾਂਗਰਸ ਦੇ ਦੋ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਭਾਰਤ ਭੂਸ਼ਣ ਆਸ਼ੂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਜੇਲ੍ਹ ਵਿੱਚ ਹਨ। ਜਦਕਿ ਸੰਗਤ ਸਿੰਘ ਗਿਲਜੀਆਂ ਜ਼ਮਾਨਤ ‘ਤੇ ਬਾਹਰ ਹਨ। ਇਸ ਤੋਂ ਇਲਾਵਾ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖਿਲਾਫ ਵੀ ਸ਼ਿਕਾਇਤ ਪਹੁੰਚੀ ਹੈ। ਇਸ ਦੇ ਨਾਲ ਹੀ ਸਾਬਕਾ ਸੀਐਮ ਕੈਪਟਨ ਅਮਰਿੰਦਰ ਵੀ ਕਰੀਬ 150 ਕਰੋੜ ਦੇ ਖੇਤੀ ਮਸ਼ੀਨਰੀ ਘੁਟਾਲੇ ‘ਚ ਸਰਕਾਰ ਦੀ ਰਡਾਰ ‘ਤੇ ਹਨ। ਬੱਸਾਂ ਦੀ ਬਾਡੀ ਮਾਮਲੇ ‘ਚ ਅਮਰਿੰਦਰ ਰਾਜਾ ਵੜਿੰਗ ਤੇ ਗਰਾਂਟ ਵੰਡ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਵੀ ਜਾਂਚ ਚੱਲ ਰਹੀ ਹੈ।
