Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਪ੍ਰਕਾਸ਼ ਸਿੰਘ ਬਾਦਲ ਬਿਮਾਰ, PGI ਚੰਡੀਗੜ੍ਹ ‘ਚ ਕਰਵਾਇਆ ਦਾਖ਼ਲ, 5 ਵਾਰ ਰਹਿ ਚੁੱਕੇ ਨੇ ਮੁੱਖ ਮੰਤਰੀ

ਚੰਡੀਗੜ੍ਹ : ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਅਤੇ ਦੇਸ਼ ਦੇ ਦਿੱਗਜ ਨੇਤਾ ਪ੍ਰਕਾਸ਼ ਸਿੰਘ ਬਾਦਲ (Parkash Singh Badal) ਦੀ ਐਤਵਾਰ ਨੂੰ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਪੀਜੀਆਈ ਦੇ ਐਡਵਾਂਸਡ ਕਾਰਡਿਅਕ ਸੈਂਟਰ ‘ਚ ਦਾਖ਼ਲ ਕਰਵਾਇਆ ਗਿਆ ਹੈ। ਬਾਦਲ ਨੂੰ ਸਾਹ ਲੈਣ ਵਿੱਚ ਤਲਕੀਫ ਤੇ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੈ। ਕਾਰਡੀਓਲਾਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਯਸ਼ਪਾਲ ਸ਼ਰਮਾ ਦੀ ਅਗਵਾਈ ਹੇਠ ਡਾਕਟਰਾਂ ਦੀ ਟੀਮ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਜੁਲਾਈ ‘ਚ ਵੀ ਬਾਦਲ ਨੂੰ ਪੀਜੀਆਈ ਦਾਖ਼ਲ ਕਰਵਾਇਆ ਗਿਆ ਸੀ। ਉਦੋਂ ਵੀ ਉਨ੍ਹਾਂ ਛਾਤੀ ਵਿਚ ਦਰਦ ਦੀ ਸ਼ਿਕਾਇਤ ਸੀ। ਬਾਦਲ 94 ਸਾਲਾਂ ਦੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਹਨ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਲੰਬੀ ਦੇ ਸਰਪੰਚ ਵਜੋਂ ਕੀਤੀ ਸੀ। ਉਹ 11 ਵਾਰ ਵਿਧਾਇਕ ਰਹਿ ਚੁੱਕੇ ਹਨ, ਇਸ ਤੋਂ ਇਲਾਵਾ ਉਹ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ। ਬਾਦਲ ਕੇਂਦਰੀ ਮੰਤਰੀ ਵੀ ਰਹੇ ਹਨ। ਹਾਲਾਂਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਹਨੇਰੀ ‘ਚ ਪ੍ਰਕਾਸ਼ ਸਿੰਘ ਬਾਦਲ ਚੋਣ ਹਾਰ ਗਏ ਸਨ।

ਪ੍ਰਕਾਸ਼ ਸਿੰਘ ਬਾਦਲ ਪਹਿਲੀ ਵਾਰ 1957 ‘ਚ ਵਿਧਾਇਕ ਬਣੇ ਅਤੇ ਫਿਰ 1970 ‘ਚ ਪਹਿਲੀ ਵਾਰ ਮੁੱਖ ਮੰਤਰੀ ਬਣੇ। ਜਦੋਂ ਮੋਰਾਰਜੀ ਦੇਸਾਈ ਪ੍ਰਧਾਨ ਮੰਤਰੀ ਸਨ, ਉਦੋਂ ਉਹ ਕੇਂਦਰੀ ਮੰਤਰੀ ਬਣੇ। ਉਨ੍ਹਾਂ ਨੂੰ ਖੇਤੀਬਾੜੀ ਤੇ ਸਿੰਚਾਈ ਮੰਤਰਾਲਾ ਦਿੱਤਾ ਗਿਆ। ਐਮਰਜੈਂਸੀ ਦੌਰਾਨ ਉਹ ਜੇਲ੍ਹ ਵੀ ਗਏ। ਉਹ ਪੰਥ ਰਤਨ ਪੁਰਸਕਾਰ ਨਾਲ ਸਨਮਾਨਿਤ ਹਨ।

Vinkmag ad
Share Our Daily Posts

News Desk

Read Previous

ਜੇਲ੍ਹ ’ਚ ਬੰਦੀਆਂ ਦੀਆਂ ਗ਼ੈਰ-ਕੁਦਰਤੀ ਮੌਤਾਂ ਦੇ ਵੱਧਦੇ ਅੰਕਡ਼ਿਆਂ ਬਾਰੇ ਹਰਿਆਣਾ, ਪੰਜਾਬ ਤੇ ਯੂਪੀ ਦੇਣ ਜਵਾਬ

Read Next

ਜਲੰਧਰ ਦੇ ਮਸ਼ਹੂਰ ਹਵੇਲੀ ਰੈਸਟੋਰੈਂਟ ਤੇ ਅੰਮ੍ਰਿਤਸਰ ਹਵੇਲੀ ਦਾ ਵਿਵਾਦ ਹਾਈ ਕੋਰਟ ਪੁੱਜਾ, ਪੜ੍ਹੋ ਪੂਰਾ ਮਾਮਲਾ