Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਜਲੰਧਰ ਦੇ ਮਸ਼ਹੂਰ ਹਵੇਲੀ ਰੈਸਟੋਰੈਂਟ ਤੇ ਅੰਮ੍ਰਿਤਸਰ ਹਵੇਲੀ ਦਾ ਵਿਵਾਦ ਹਾਈ ਕੋਰਟ ਪੁੱਜਾ, ਪੜ੍ਹੋ ਪੂਰਾ ਮਾਮਲਾ

ਚੰਡੀਗਡ਼੍ਹ : ਜਲੰਧਰ ਦੇ ਮਸ਼ਹੂਰ ਹਵੇਲੀ ਰੈਸਟੋਰੈਂਟ ਤੇ ਅੰਮ੍ਰਿਤਸਰ ਹਵੇਲੀ ਦਾ ਵਿਵਾਦ ਹਾਈ ਕੋਰਟ ਪੁੱਜ ਗਿਆ ਹੈ। ਅੰਮ੍ਰਿਤਸਰ ਹਵੇਲੀ ਤੋਂ ਹਵੇਲੀ ਸ਼ਬਦ ਹਟਾਉਣ ਦੇ ਡਾਇਰੈਕਟਰ ਕਾਰਪੋਰੇਟ ਅਫੇਅਰ ਦੇ ਆਦੇਸ਼ਾਂ ਖ਼ਿਲਾਫ਼ ਅੰਮ੍ਰਿਤਸਰ ਹਵੇਲੀ ਨੇ ਹਾਈ ਕੋਰਟ ’ਚ ਜੋ ਪਟੀਸ਼ਨ ਦਾਖ਼ਲ ਕੀਤੀ ਹੈ ਉਸ ’ਤੇ ਹਾਈ ਕੋਰਟ ਨੇ ਡਾਇਰੈਕਟਰ ਕਾਰਪੋਰੇਟ ਅਫੇਅਰ ਦੇ ਆਦੇਸ਼ਾਂ ’ਤੇ ਰੋਕ ਲਾਉਂਦੇ ਹੋਏ ਪ੍ਰਤੀਵਾਦੀ ਧਿਰਾਂ ਨੂੰ ਇਕ ਨਵੰਬਰ ਲਈ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

ਜਸਟਿਸ ਵਿਨੋਦ ਭਾਰਦਵਾਜ ਨੇ ਇਹ ਆਦੇਸ਼ ਹਵੇਲੀ ਰੈਸਟੋਰੈਂਟ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤੇ ਹਨ। ਪਟੀਸ਼ਨਕਰਤਾ ਦੇ ਵਕੀਲ ਪੁਨੀਤ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਵੱਲੋਂ ਅੰਮ੍ਰਿਤਸਰ ਹਵੇਲੀ ਦੇ ਨਾਂ ਨੂੰ ਰਜਿਸਟਰ ਕਰਵਾਇਆ ਗਿਆ ਸੀ। ਪਰ ਇਸ ਨਾਮ ’ਚ ਹਵੇਲੀ ਦੇ ਵਿਵਾਦ ਨੂੰ ਲੈ ਕੇ ਜਲੰਧਰ ਦੇ ਹਵੇਲੀ ਰੈਸਟੋਰੈਂਟ ਐਂਡ ਰਿਜ਼ਾਰਟਸ ਵੱਲੋਂ ਡਾਇਰੈਕਟਰ ਕਾਰਪੋਰੇਟ ਅਫੇਅਰ ਨੂੰ ਪਟੀਸ਼ਨਕਰਤਾ ਦੇ ਰੈਸਟੋਰੈਂਟ ਤੋਂ ਹਵੇਲੀ ਸ਼ਬਦ ਹਟਾਉਣ ਦੀ ਸ਼ਿਕਾਇਤ ਦੇ ਦਿੱਤੀ ਗਈ। ਜਿਸ ਤੋਂ ਬਾਅਦ ਡਾਇਰੈਕਟਰ ਕਾਰਪੋਰੇਟ ਅਫੇਅਰ ਨੇ 24 ਜੂਨ ਨੂੰ ਪਟੀਸ਼ਨਕਰਤਾ ਨੂੰ ਤਿੰਨ ਮਹੀਨਿਆਂ ’ਚ ਨਾਮ ਬਦਲੇ ਜਾਣ ਦੇ ਆਦੇਸ਼ ਦੇ ਦਿੱਤੇ।

ਡਾਇਰੈਕਟਰ ਕਾਰਪੋਰੇਟ ਅਫੇਅਰ ਦੇ ਇਕ ਆਦੇਸ਼ ਨੂੰ ਅੰਮ੍ਰਿਤਸਰ ਹਵੇਲੀ ਨੇ ਹੁਣ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰ ਕੇ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਇਹ ਇਕ ਸਾਧਾਰਨ ਸ਼ਬਦ ਹੈ ਜਿਸ ’ਤੇ ਕਿਸੇ ਦਾ ਗਲਬਾ ਕਿਵੇਂ ਹੋ ਸਕਦਾ ਹੈ ਤੇ ਵੈਸੇ ਵੀ ਦੋਵੇਂ ਨਾਮ ਵੱਖ ਹਨ। ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਡਾਇਰੈਕਟਰ ਕਾਰਪੋਰੇਟ ਅਫੇਅਰ ਦੇ ਆਦੇਸ਼ਾਂ ’ਤੇ ਰੋਕ ਲਾਉਂਦਿਆਂ ਪ੍ਰਤੀਵਾਦੀ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ।

Vinkmag ad
Share Our Daily Posts

News Desk

Read Previous

ਪ੍ਰਕਾਸ਼ ਸਿੰਘ ਬਾਦਲ ਬਿਮਾਰ, PGI ਚੰਡੀਗੜ੍ਹ ‘ਚ ਕਰਵਾਇਆ ਦਾਖ਼ਲ, 5 ਵਾਰ ਰਹਿ ਚੁੱਕੇ ਨੇ ਮੁੱਖ ਮੰਤਰੀ

Read Next

ਖੰਨਾ ‘ਚ 25 ਲੱਖ ਰੁਪਏ ਦੀ ਡਕੈਤੀ ! ਲੁਟੇਰਿਆਂ ਨੇ ਇਨਕਮ ਟੈਕਸ ਅਧਿਕਾਰੀ ਬਣ ਕੇ ਸਵੇਰੇ 5 ਵਜੇ ਕੀਤੀ ਵਾਰਦਾਤ