Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਖੰਨਾ ‘ਚ 25 ਲੱਖ ਰੁਪਏ ਦੀ ਡਕੈਤੀ ! ਲੁਟੇਰਿਆਂ ਨੇ ਇਨਕਮ ਟੈਕਸ ਅਧਿਕਾਰੀ ਬਣ ਕੇ ਸਵੇਰੇ 5 ਵਜੇ ਕੀਤੀ ਵਾਰਦਾਤ

ਖੰਨਾ : ਖੰਨਾ ਦੇ ਪਿੰਡ ਰੋਹਣੋ ਖੁਰਦ ਵਿਖੇ ਸੱਜਣ ਸਿੰਘ ਨਾਂ ਦੇ ਕਿਸਾਨ ਦੇ ਘਰੋਂ ਇਨਕਮ ਟੈਕਸ ਦੇ ਅਧਿਕਾਰੀ ਬਣ ਕੇ ਲੁਟੇਰਿਆਂ ਨੇ 25 ਲੱਖ ਰੁਪਏ ਦਾ ਡਾਕਾ ਮਾਰਿਆ। ਇਸ ਵਾਰਦਾਤ ਨੂੰ ਚਾਰ ਜਣਿਆਂ ਨੇ ਸਵੇਰੇ 5 ਵਜੇ ਦੇ ਕਰੀਬ ਅੰਜਾਮ ਦਿੱਤਾ। ਦੱਸਣਯੋਗ ਹੈ ਕਿ ਇਸ ਕਿਸਾਨ ਵੱਲੋਂ ਪਿਛਲੇ ਅਰਸੇ ਦੌਰਾਨ ਆਪਣੀ ਜ਼ਮੀਨ ਵੇਚੀ ਗਈ ਸੀ ਤੇ ਆਉਣ ਵਾਲੇ ਦਿਨਾਂ ਦੌਰਾਨ ਉਹ ਕੋਈ ਹੋਰ ਜ਼ਮੀਨ ਖਰੀਦਣਾ ਚਾਹੁੰਦਾ ਸੀ ਜਿਸ ਕਾਰਨ ਉਸ ਨੇ 25 ਲੱਖ ਰੁਪਿਆ ਘਰ ‘ਚ ਰੱਖਿਆ ਹੋਇਆ ਸੀ।

ਐਤਵਾਰ ਸਵੇਰੇ ਲਗਪਗ ਪੰਜ ਕੁ ਵਜੇ ਚਾਰ ਵਿਅਕਤੀ ਉਸ ਦੇ ਘਰ ਆਏ ਜਿਨ੍ਹਾਂ ਕੋਲ ਪਿਸਟਲ ਸਨ। ਉਨ੍ਹਾਂ ਆਪਣੀ ਪਛਾਣ ਇਨਕਮ ਟੈਕਸ ਅਧਿਕਾਰੀਆਂ ਦੇ ਤੌਰ ‘ਤੇ ਦੱਸੀ। ਚਿਹਰੇ ਢਕੇ ਹੋਏ ਸਨ। ਘਰ ਦੀ ਫਰੋਲਾ-ਫਰਾਲੀ ਕਰਨ ਉਪਰੰਤ ਉਨ੍ਹਾਂ ਨੂੰ ਘਰ ‘ਚ ਪਈ ਨਕਦ ਰਾਸ਼ੀ 25 ਲੱਖ ਰੁਪਏ ਮਿਲ ਗਈ। ਉਪਰੰਤ ਉਹ 25 ਲੱਖ ਰੁਪਿਆ ਲੈ ਕੇ ਤਿੱਤਰ ਹੋ ਗਏ। ਇਸ ਵਾਰਦਾਤ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ ਡੀਐਸਪੀ ਵਿਲੀਅਮ ਜੈਜੀ ਤੇ ਥਾਣਾ ਸਦਰ ਮੁਖੀ ਨਛੱਤਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ਉੱਤੇ ਪੁੱਜੇ ਜਿਨ੍ਹਾਂ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੇ ਮਸ਼ਹੂਰ ਹਵੇਲੀ ਰੈਸਟੋਰੈਂਟ ਤੇ ਅੰਮ੍ਰਿਤਸਰ ਹਵੇਲੀ ਦਾ ਵਿਵਾਦ ਹਾਈ ਕੋਰਟ ਪੁੱਜਾ, ਪੜ੍ਹੋ ਪੂਰਾ ਮਾਮਲਾ

Read Next

ਪੰਜਾਬ ‘ਚ ਫ਼ੌਜ ਦੀ ਭਰਤੀ ਰੈਲੀ ‘ਚ 1600 ਮੀਟਰ ਦੌੜ ਦੌਰਾਨ ਬੇਹੋਸ਼ ਹੋਏ ਦੋ ਨੌਜਵਾਨ, ਇਕ ਦੀ ਮੌਤ