Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 12, 2026

ਪੰਜਾਬ ‘ਚ ਫ਼ੌਜ ਦੀ ਭਰਤੀ ਰੈਲੀ ‘ਚ 1600 ਮੀਟਰ ਦੌੜ ਦੌਰਾਨ ਬੇਹੋਸ਼ ਹੋਏ ਦੋ ਨੌਜਵਾਨ, ਇਕ ਦੀ ਮੌਤ

ਗੁਰਦਾਸਪੁਰ : ਤਿੱਬੜੀ ਕੈਂਟ ‘ਚ ਫੌਜ ਦੀ ਭਰਤੀ ਵਿੱਚ ਸ਼ਾਮਲ ਦੋ ਨੌਜਵਾਨ 1600 ਮੀਟਰ ਦੀ ਦੌੜ ਦੌਰਾਨ ਬੇਹੋਸ਼ ਹੋ ਗਏ। ਇਨ੍ਹਾਂ ‘ਚੋਂ ਇਕ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਜੇ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਨੌਜਵਾਨ ਸ਼ਨਿੱਚਰਵਾਰ ਸ਼ਾਮ ਨੂੰ ਭਰਤੀ ਰੈਲੀ ਵਿੱਚ ਸ਼ਾਮਲ ਹੋਣ ਲਈ ਤਿੱਬੜੀ ਕੈਂਟ ਪੁੱਜੇ ਸਨ, ਜਿੱਥੇ 1 ਸਤੰਬਰ ਤੋਂ ਫ਼ੌਜ ਦੀ ਭਰਤੀ ਰੈਲੀ ਚੱਲ ਰਹੀ ਹੈ। ਐਤਵਾਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਨੌਜਵਾਨਾਂ ਦੀ ਭਰਤੀ ਰੈਲੀ ਚੱਲ ਰਹੀ ਸੀ।

ਮ੍ਰਿਤਕ ਨੌਜਵਾਨ ਦੀ ਪਛਾਣ ਅਸ਼ਵਨੀ ਕੁਮਾਰ (20) ਪੁੱਤਰ ਬਲਕਾਰ ਚੰਦ ਵਾਸੀ ਪਿੰਡ ਅਜਟਾਣਾ, ਥਾਣਾ ਰਤਨਗੜ੍ਹ, ਜ਼ਿਲ੍ਹਾ ਪਠਾਨਕੋਟ ਵਜੋਂ ਹੋਈ ਹੈ, ਜਦਕਿ ਸਿਵਲ ਹਸਪਤਾਲ ‘ਚ ਇਲਾਜ ਲਈ ਦਾਖ਼ਲ ਨੌਜਵਾਨ ਦੀ ਪਛਾਣ ਰੋਹਿਤ ਪੁੱਤਰ ਜੰਗ ਬਹਾਦਰ ਵਾਸੀ ਪਿੰਡ ਚੰਡੀਗੜ੍ਹ ਵਜੋਂ ਹੋਈ ਹੈ। ਸਿਵਲ ਹਸਪਤਾਲ ‘ਚ ਇਲਾਜ ਅਧੀਨ ਨੌਜਵਾਨ ਦੀ ਹਾਲਤ ‘ਚ ਹੁਣ ਸੁਧਾਰ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਅਮਨਦੀਪ ਕੌਰ ਨੇ ਸਿਵਲ ਹਸਪਤਾਲ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ।

ਮ੍ਰਿਤਕ ਅਸ਼ਵਨੀ ਕੁਮਾਰ ਦੇ ਦੋਸਤ ਗੌਰਵ ਵਾਸੀ ਅਜਤਨਾ ਨੇ ਦੱਸਿਆ ਕਿ ਉਹ ਸ਼ਨਿੱਚਰਵਾਰ ਸ਼ਾਮ ਨੂੰ ਅਸ਼ਵਨੀ ਨਾਲ ਫੌਜ ‘ਚ ਭਰਤੀ ਹੋਣ ਲਈ ਤਿੱਬੜੀ ਕੈਂਟ ਆਇਆ ਸੀ। 1600 ਮੀਟਰ ਦੀ ਦੌੜ ਦੌਰਾਨ ਅਸ਼ਵਨੀ ਉਸ ਦੇ ਅੱਗੇ ਹੀ ਦੌੜ ਰਿਹਾ ਸੀ। ਫਾਈਨਲ ਚੌਥੇ ਰਾਊਂਡ ‘ਚ ਪਹੁੰਚਣ ‘ਤੇ ਉਹ ਅਚਾਨਕ ਟਰੈਕ ‘ਤੇ ਡਿੱਗ ਗਿਆ। ਇਸ ਦੌਰਾਨ ਦੂਜੇ ਟਰੈਕ ‘ਤੇ ਦੌੜ ਰਿਹਾ ਰੋਹਿਤ ਵੀ ਬੇਹੋਸ਼ ਹੋ ਗਿਆ। ਫੌਜ ਅਧਿਕਾਰੀ ਜਾਂਚ ਲਈ ਉਨ੍ਹਾਂ ਨੂੰ ਨਾਲ ਲੈ ਗਏ। ਬਾਅਦ ਵਿੱਚ ਦੋਵਾਂ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਮੌਕੇ ‘ਤੇ ਮੌਜੂਦ ਡਾਕਟਰ ਰੋਹਿਤ ਨੇ ਜਾਂਚ ਤੋਂ ਬਾਅਦ ਅਸ਼ਵਨੀ ਨੂੰ ਮ੍ਰਿਤਕ ਐਲਾਨ ਦਿੱਤਾ। ਰੋਹਿਤ ਦਾ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਵਿਚ ਹੁਣ ਸੁਧਾਰ ਹੋ ਰਿਹਾ ਹੈ। ਮ੍ਰਿਤਕ ਅਸ਼ਵਨੀ ਤਿੰਨ ਭਰਾਵਾਂ ‘ਚੋਂ ਸਭ ਤੋਂ ਛੋਟੀ ਸੀ। ਉਨ੍ਹਾਂ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

Vinkmag ad
Share Our Daily Posts

News Desk

Read Previous

ਖੰਨਾ ‘ਚ 25 ਲੱਖ ਰੁਪਏ ਦੀ ਡਕੈਤੀ ! ਲੁਟੇਰਿਆਂ ਨੇ ਇਨਕਮ ਟੈਕਸ ਅਧਿਕਾਰੀ ਬਣ ਕੇ ਸਵੇਰੇ 5 ਵਜੇ ਕੀਤੀ ਵਾਰਦਾਤ

Read Next

ਪੰਜਾਬ ‘ਚ ਸ਼ਾਂਤ ਹੋਇਆ ਧਰਮ ਪਰਿਵਰਤਨ ਦਾ ਮੁੱਦਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਪਾਦਰੀਆਂ ਵਿਚਾਲੇ ਮੀਟਿੰਗ ‘ਚ ਲਿਆ ਇਹ ਅਹਿਮ ਫ਼ੈਸਲਾ