Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 22, 2026

ਪੰਜਾਬ ‘ਚ ਸ਼ਾਂਤ ਹੋਇਆ ਧਰਮ ਪਰਿਵਰਤਨ ਦਾ ਮੁੱਦਾ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਪਾਦਰੀਆਂ ਵਿਚਾਲੇ ਮੀਟਿੰਗ ‘ਚ ਲਿਆ ਇਹ ਅਹਿਮ ਫ਼ੈਸਲਾ

ਸ੍ਰੀ ਆਨੰਦਪੁਰ ਸਾਹਿਬ : ਪਿਛਲੇ ਕਾਫੀ ਸਮੇਂ ਤੋਂ ਈਸਾਈ ਭਾਈਚਾਰੇ ਵੱਲੋਂ ਜਬਰੀ ਧਰਮ ਪਰਿਵਰਤਨ ਦੇ ਭਖੇ ਹੋਏ ਮੁੱਦੇ ਨੇ ਅੱਜ ਉਸ ਸਮੇਂ ਸ਼ਾਂਤਮਈ ਰੁਖ ਅਖਤਿਆਰ ਕੀਤਾ ਜਦੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਈਸਾਈ ਭਾਈਚਾਰੇ ਦੇ ਪਾਦਰੀਆਂ ਵੱਲੋਂ ਸਾਂਝੀ ਮੀਟਿੰਗ ਕਰਕੇ ਸਾਂਝੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਗਿਆ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਐਂਗਲੀਕਨ ਚਰਚ ਦੇ ਨਾਲ ਸਬੰਧਤ ਬਿਸ਼ਪ ਜੋਹਨ, ਅਸ਼ੀਸ਼ ਰੈਵਰਨ, ਡੈਨੀਅਲ ਮਸੀਹ, ਭਾਰਤ ਦੀ ਸਕੱਤਰ ਸਿਸਟਰ ਮਧੂਲਿਕਾ ਜੌਇਸ ,ਪੰਜਾਬ ਦੇ ਸਕੱਤਰ ਰੌਬਿਨ ਰਿਚਰਡ ਅਤੇ ਪ੍ਰਬੰਧਕੀ ਸਕੱਤਰ ਗੁਰਲਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਗ਼ਲਤ ਕਿਸਮ ਦੇ ਲੋਕ ਈਸਾਈ ਧਰਮ ਨੂੰ ਬਦਨਾਮ ਕਰਕੇ ਸਿੱਖਾਂ ਅਤੇ ਈਸਾਈਆਂ ਵਿਚ ਪਾੜਾ ਪਾਉਣਾ ਚਾਹੁੰਦੇ ਹਨ ਜਿਸ ਸਬੰਧੀ ਅਸੀਂ ਭਾਰਤ ਸਰਕਾਰ ਕੋਲ ਅਤੇ ਵੱਖ-ਵੱਖ ਥਾਣਿਆਂ ਵਿਚ ਸ਼ਿਕਾਇਤਾਂ ਵੀ ਦਰਜ ਕਰਵਾਈਆਂ ਹਨ। ਉਨ੍ਹਾਂ ਕਿਹਾ ਅਸੀਂ ਜਬਰੀ ਧਰਮ ਪਰਿਵਰਤਨ ਦੇ ਬਿਲਕੁਲ ਖ਼ਿਲਾਫ਼ ਹਾਂ ਅਤੇ ਸਾਡਾ ਧਰਮ ਇਸ ਦੀ ਇਜਾਜ਼ਤ ਨਹੀਂ ਦਿੰਦਾ। ਚਮਤਕਾਰ ਬਾਰੇ ਪੁੱਛਣ ‘ਤੇ ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਚਮਤਕਾਰ ਨੂੰ ਨਹੀਂ ਮੰਨਦੇ, ਸਗੋਂ ਮਨੁੱਖ ਦੀ ਆਪਣੀ ਪਾਵਰ ਹੀ ਉਸ ਨੂੰ ਠੀਕ ਕਰਦੀ ਹੈ। ਅਸੀਂ ਵੱਡੇ-ਵੱਡੇ ਹਸਪਤਾਲ ਖੋਲ੍ਹੇ ਹੋਏ ਹਨ ਅਤੇ ਦਵਾਈਆਂ ਦੇ ਨਾਲ ਮਰੀਜ਼ਾਂ ਨੂੰ ਠੀਕ ਕੀਤਾ ਜਾਂਦਾ ਹੈ। ਇਕ ਸੁਆਲ ਦੇ ਜੁਆਬ ਵਿਚ ਉਨ੍ਹਾਂ ਕਿਹਾ ਕਿ ਸਾਡੇ ਕੋਲ ਇਸ ਸਬੰਧੀ ਸਬੂਤ ਮੌਜੂਦ ਹਨ ਕਿ ਅਜਿਹੇ ਲੋਕਾਂ ਨੂੰ ਬਾਹਰੋਂ ਫੰਡਿੰਗ ਹੁੰਦੀ ਹੈ ਜਿਸ ਸਬੰਧੀ ਅਸੀਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੋਈ ਹੈ। ਈਸਾਈ ਭਾਈਚਾਰੇ ਵੱਲੋਂ ਖੋਲ੍ਹੇ ਗਏ ਹਸਪਤਾਲਾਂ ਵਿੱਚ ਗ਼ਰੀਬ ਲੋਕਾਂ ਦੀ ਮੱਦਦ ਕਰਕੇ ਉਨ੍ਹਾਂ ਨੂੰ ਆਪਣੇ ਧਰਮ ਵਿੱਚ ਲਿਆਉਣ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਅਸੀਂ ਇਸ ਤਰ੍ਹਾਂ ਨਹੀਂ ਕਰਦੇ ਹਨ ਅਤੇ ਨਾ ਹੀ ਇਸ ਤਰ੍ਹਾਂ ਕਰਨ ਦੀ ਇਜਾਜ਼ਤ ਦਿੰਦੇ ਹਾਂ। ਇਸ ਲਈ ਅਲੱਗ ਤੌਰ ‘ਤੇ ਸਮਾਜ ਸੇਵੀ ਸੁਸਾਇਟੀਆਂ ਬਣੀਆਂ ਹੋਈਆਂ ਹਨ ਜੋ ਅਜਿਹੇ ਲੋਕਾਂ ਦੀ ਸਹਾਇਤਾ ਕਰਦੀਆਂ ਹੋਣਗੀਆਂ ਪਰ ਈਸਾਈ ਭਾਈਚਾਰੇ ਵੱਲੋਂ ਇਸ ਤਰ੍ਹਾਂ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਪਿਛਲੇ ਦਿਨੀਂ ਕੁਝ ਸਿੱਖ ਪਰਿਵਾਰ ਇਸਾਈ ਧਰਮ ਤੋਂ ਮੁੜ ਕੇ ਦੁਬਾਰਾ ਸਿੱਖ ਧਰਮ ਵਿੱਚ ਵਾਪਸ ਆਉਣ ਅਤੇ ਉਨ੍ਹਾਂ ਨੂੰ ਲਾਲਚ ਦੇਣ ਦੇ ਦੋਸ਼ ਲਗਾਉਣ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਜੋ ਈਸਾਈ ਧਰਮ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ ਅਤੇ ਸ਼ਰਾਰਤੀ ਲੋਕਾਂ ਦੇ ਖਿਲਾਫ ਸਰਕਾਰ ਵੱਲੋਂ ਕਾਰਵਾਈ ਦੀ ਮੰਗ ਕੀਤੀ

ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਕੋਲ ਇਸ ਸਬੰਧੀ ਸ਼ਿਕਾਇਤਾਂ ਆਈਆਂ ਸਨ ਕਿ ਬਾਰਡਰ ਇਲਾਕੇ ਖ਼ਾਸ ਕਰਕੇ ਅੰਮ੍ਰਿਤਸਰ ਵਿਖੇ ਈਸਾਈ ਪਾਦਰੀਆਂ ਵੱਲੋਂ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਲਾਲਚ ਅਤੇ ਡਰਾਵੇ ਦੇ ਕੇ ਉਨ੍ਹਾਂ ਦਾ ਧਰਮ ਪਰਿਵਰਤਨ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਸਾਡੇ ਕੋਲ ਇਸ ਸਬੰਧੀ ਸਬੂਤ ਵੀ ਮੌਜੂਦ ਹਨ। ਸਿੰਘ ਸਾਹਿਬ ਨੇ ਕਿਹਾ ਕਿ ਬੱਚਿਆਂ ਨੂੰ ਕੜਾਹ ਪ੍ਰਸ਼ਾਦ ਦੀ ਦੇਗ ਲੈਣ ਲਈ ਰੋਕਿਆ ਜਾ ਰਿਹਾ ਹੈ। ਸਕੂਲਾਂ ਵਿੱਚ ਪੰਜਾਬੀ ਪੜ੍ਹਨ ‘ਤੇ ਪਾਬੰਦੀ ਲਗਾਈ ਜਾ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਖ਼ਿਲਾਫ਼ ਘਟੀਆ ਸ਼ਬਦਾਵਲੀ ਵਰਤੀ ਜਾ ਰਹੀ ਹੈ। ਗੁਟਕੇ ਅਤੇ ਪੋਥੀਆਂ ਨੂੰ ਸ਼ੈਤਾਨ ਦੀਆਂ ਕਿਤਾਬਾਂ ਕਹਿ ਕੇ ਭੰਡਿਆ ਜਾ ਰਿਹਾ ਹੈ। ਇਸ ਸਬੰਧੀ ਸਾਡੇ ਕੋਲ ਸਬੂਤ ਵੀ ਮੌਜੂਦ ਹਨ। ਉਨ੍ਹਾਂ ਕਿਹਾ ਇਹ ਸਾਰੇ ਸ਼ੰਕੇ ਨਵਿਰਤ ਕਰਨ ਲਈ ਇਸਾਈ ਭਾਈਚਾਰੇ ਦੇ ਮੁਖੀਆਂ ਨਾਲ ਗੱਲਬਾਤ ਕੀਤੀ । ਉਨ੍ਹਾਂ ਕਿਹਾ ਇਸਾਈ ਭਾਈਚਾਰੇ ਦੀ ਮੁਖੀਆਂ ਨੇ ਗੱਲਬਾਤ ਵਿੱਚ ਮੰਨਿਆ ਕਿ ਕੁਝ ਲੋਕ ਇਸਾਈ ਧਰਮ ਅਤੇ ਸਿੱਖਾਂ ਵਿਚਕਾਰ ਪਾੜਾ ਪਾਉਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ ਅਸੀਂ ਅਜਿਹੇ ਲੋਕਾਂ ਦੇ ਨਾਲ ਬਿਲਕੁਲ ਵੀ ਨਹੀਂ ਹਾਂ ਅਤੇ ਉਨ੍ਹਾਂ ਦੇ ਖ਼ਿਲਾਫ਼ ਪੰਜਾਬ ਅਤੇ ਕੇਂਦਰ ਸਰਕਾਰ ਕੋਲ ਸ਼ਿਕਾਇਤ ਵੀ ਕੀਤੀ ਗਈ ਹੈ। ਸਿੰਘ ਸਾਹਿਬ ਨੇ ਸਮੁੱਚੇ ਭਾਈਚਾਰੇ ਨੂੰ ਅਪੀਲ ਕੀਤੀ ਕਿ ਆਪਸੀ ਇਤਫਾਕ ਪਿਆਰ ਭਾਈਚਾਰਕ ਸਾਂਝ ਬਣਾਈ ਰੱਖੀ ਜਾਵੇ ਅਤੇ ਆਪਸੀ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਵਾਲਿਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਸਿੰਘ ਸਾਹਿਬਾਨ ਵੱਲੋਂ ਈਸਾਈ ਭਾਈਚਾਰੇ ਦੀ ਆਈ ਮੁਖੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਹਲਕੇ ਦੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨਜਰ ਭਾਈ ਹਰਦੇਵ ਸਿੰਘ ,ਜਸਪਾਲ ਸਿੰਘ ਢੱਡੇ, ਦਵਿੰਦਰ ਸਿੰਘ ਢਿੱਲੋਂ ਸਮੇਤ ਆਗੂ ਸਾਹਿਬਾਨ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਫ਼ੌਜ ਦੀ ਭਰਤੀ ਰੈਲੀ ‘ਚ 1600 ਮੀਟਰ ਦੌੜ ਦੌਰਾਨ ਬੇਹੋਸ਼ ਹੋਏ ਦੋ ਨੌਜਵਾਨ, ਇਕ ਦੀ ਮੌਤ

Read Next

ਨਿਹੰਗ ਸਿੰਘਾਂ ਤੇ ਡੇਰਾ ਬਿਆਸ ਦੇ ਪੈਰੋਕਾਰਾਂ ਵਿਚਾਲੇ ਝੜਪ, ਕਈ ਵਿਅਕਤੀ ਜ਼ਖਮੀ