ਸ੍ਰੀ ਚਮਕੌਰ ਸਾਹਿਬ – ਅੱਜ ਸਥਾਨਕ ਨਰਸਰੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ ‘ਤੇ ਮੋਟਰਸਾਈਕਲ ਸਵਾਰ ਸਵਾਰ 3 ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ । ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਸੁਹੇਲ ਸਿੰਘ ਵਾਸੀ ਰਾਏਪੁਰ ਦੋ ਬੱਚਿਆਂ (ਉਮਰ 13 ਸਾਲ ਅਤੇ 14 ਸਾਲ) ਨੂੰ ਸਕੂਲ ਛੱਡਣ ਜਾ ਰਿਹਾ ਸੀ ਕਿ ਰੋਪੜ ਵਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰੀ। ਹਾਦਸੇ ‘ਚ ਜ਼ਖ਼ਮੀ ਹੋਏ ਸੁਹੇਲ ਸਿੰਘ ਅਤੇ ਇਕ ਬੱਚੇ ਦੀ ਹਾਲਤ ਗੰਭੀਰ ਹੋਣ ਕਰ ਕੇ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ ਹੈ, ਜਦ ਕਿ ਇਕ ਬੱਚਾ ਚਮਕੌਰ ਸਾਹਿਬ ਦੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਲੋਕਾਂ ਨੇ ਭੱਜ ਰਹੇ ਕਾਰ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਅਤੇ ਪੁਲਿਸ ਨੇ ਕਾਰ ਆਪਣੇ ਕਬਜ਼ੇ ਵਿਚ ਲੈ ਲਈ ਹੈ।
