Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਬਿਜਲੀ ਦੇ ਖੰਭੇ ਨਾਲ ਟਕਰਾਈ ਲੁਧਿਆਣਾ ਦੇ ਪਰਿਵਾਰ ਦੀ ਕਾਰ , ਜੀਜਾ-ਸਾਲੀ ਸਮੇਤ 3 ਬੱਚਿਆਂ ਦੀ ਮੌਤ ; ਚੰਡੀਗੜ੍ਹ ਤੋਂ ਫੰਕਸ਼ਨ ਅਟੈਂਡ ਕਰ ਕੇ ਆ ਰਿਹਾ ਸੀ ਪਰਿਵਾਰ

ਲੁਧਿਆਣਾ। ਚੰਡੀਗੜ੍ਹ ਰੋਡ ‘ਤੇ ਫੋਰਟਿਸ ਹਸਪਤਾਲ ਨੇੜੇ ਸੋਮਵਾਰ ਦੇਰ ਰਾਤ ਇਕ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ‘ਚ ਕਾਰ ਚਾਲਕ, ਉਸ ਦੀ ਬੇਟੀ, ਸਾਲੀ ਅਤੇ ਉਸ ਦੀਆਂ ਦੋ ਬੇਟੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਕਤ ਕਾਰ ਚਾਲਕ ਦੀ ਪਤਨੀ ਗੰਭੀਰ ਰੂਪ ‘ਚ ਜ਼ਖਮੀ ਹੈ, ਜਿਸ ਨੂੰ CMC ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਮਾਮਲੇ ਦੀ ਸੂਚਨਾ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਦਿੱਤੀ ਗਈ, ਜਿਸ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ‘ਚ ਕਾਰ ਚਾਲਕ ਰਾਜੇਸ਼ ਕੁਮਾਰ ਵਾਸੀ ਪੁਰਾਣੀ ਮਾਧੋਪੁਰੀ, ਉਸ ਦੀ 5 ਸਾਲਾ ਬੇਟੀ ਜੈਸਮੀਨ ਅਤੇ ਉਸ ਦੀ ਭਰਜਾਈ ਸੰਜਨਾ ਵਾਸੀ ਪ੍ਰਤਾਪ ਨਗਰ ਅਤੇ ਉਸ ਦੀਆਂ ਦੋ ਬੇਟੀਆਂ 5 ਸਾਲਾ ਮਾਹੀ ਅਤੇ 3 ਸਾਲ ਦੀ ਖੁਸ਼ੀ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਰਾਜੇਸ਼ ਦੀ ਪਤਨੀ ਪ੍ਰਿਆ ਦੀ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਸੀਐਮਸੀ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਰਾ ਪਰਿਵਾਰ ਚੰਡੀਗੜ੍ਹ ਤੋਂ ਪਰਿਵਾਰਕ ਸਮਾਗਮ ਵਿੱਚ ਸ਼ਾਮਲ ਹੋ ਕੇ ਦੇਰ ਰਾਤ ਘਰ ਪਰਤ ਰਿਹਾ ਸੀ। ਜਿੱਥੇ ਦੇਰ ਰਾਤ ਕਰੀਬ 2:30 ਵਜੇ ਚੰਡੀਗੜ੍ਹ ਰੋਡ ‘ਤੇ ਫੋਰਟਿਸ ਹਸਪਤਾਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਦੌਰਾਨ ਕਾਰ ਦੀ ਰਫਤਾਰ ਤੇਜ਼ ਹੋਣ ਕਾਰਨ ਕਾਰ ਡਿਵਾਈਡਰ ਨਾਲ ਟਕਰਾ ਕੇ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ ਜਿਸ ਦੌਰਾਨ ਕਾਰ ਬੁਰੀ ਤਰ੍ਹਾਂ ਨਾਲ ਪਲਟ ਗਈ। ਕਾਰ ‘ਚ ਮੌਜੂਦ 6 ਲੋਕਾਂ ‘ਚੋਂ ਡਰਾਈਵਰ, ਔਰਤਾਂ ਅਤੇ 3 ਬੱਚੀਆਂ ਦੀ ਮੌਤ ਹੋ ਗਈ।

120 ਦੀ ਸਪੀਡ ‘ਤੇ ਚਲਾ ਰਿਹਾ ਸੀ ਕਾਰ :- ਏ.ਐਸ.ਆਈ ਗੁਰਮੀਤ ਸਿੰਘ

ਥਾਣਾ ਫੋਕਲ ਪੁਆਇੰਟ ਅਧੀਨ ਪੈਂਦੀ ਪੁਲਿਸ ਚੌਕੀ ਜੀਵਨ ਨਗਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚ ਗਏ ਸਨ। ਜਿੱਥੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ। ਉਸ ਨੇ ਦੱਸਿਆ ਕਿ ਜਾਂਚ ਕਰਨ ‘ਤੇ ਸਾਹਮਣੇ ਆਇਆ ਕਿ ਕਾਰ ਦੀ ਸਪੀਡ 120 ਕਿਲੋਮੀਟਰ ਸੀ।

Vinkmag ad
Share Our Daily Posts

News Desk

Read Previous

ਬਠਿੰਡਾ ‘ਚ 24 ਸਾਲਾ ਵਕੀਲ ਨੇ ਕੀਤੀ ਖੁਦਕੁਸ਼ੀ, ਲੜਕੀ ਬਣਾ ਰਹੀ ਸੀ ਵਿਆਹ ਦਾ ਦਬਾਅ, ਮਾਂ-ਧੀ ਗ੍ਰਿਫਤਾਰ

Read Next

ਬਰਗਾੜੀ ਬੇਅਦਬੀ ਮਾਮਲੇ ‘ਚ ਦੋ ਭਰਾਵਾਂ ਗ੍ਰਿਫਤਾਰੀ ਤੇ ਰਿਹਾਈ ਸਬੰਧੀ ਫਰੀਦਕੋਟ ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ