Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸਾਬਕਾ DGP ਭਾਵੜਾ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ, ਪੁੱਛੇ ਕਈ ਸਵਾਲ, ਵਿਵਾਦ ਵਧਣ ਦਾ ਖਦਸ਼ਾ

ਚੰਡੀਗੜ੍ਹ। ਪੰਜਾਬ ਦੇ ਸਾਬਕਾ ਡੀਜੀਪੀ ਵੀਕੇ ਭਾਵੜਾ ਨੇ ਸੂਬਾ ਸਰਕਾਰ ਵੱਲੋਂ ਜਾਰੀ ਨੋਟਿਸ ਦਾ ਜਵਾਬ ਦਿੱਤਾ ਹੈ। ਭਾਵੜਾ ਨੇ ਆਪਣੇ ਜਵਾਬ ‘ਚ ਕਈ ਸਵਾਲ ਖੜ੍ਹੇ ਕੀਤੇ ਹਨ। ਭਾਵੜਾ ਤੇ ਭਗਵੰਤ ਮਾਨ ਸਰਕਾਰ ਵਿਚਾਲੇ ਵਿਵਾਦ ਵਧਣ ਦੀ ਸੰਭਾਵਨਾ ਹੈ।

ਪੰਜਾਬ ਸਰਕਾਰ ਤੇ ਸਾਬਕਾ ਡੀਜੀਪੀ ਭਾਵੜਾ ਵਿਚਾਲੇ ਵਿਵਾਦ ਵਧਣ ਦੀ ਸੰਭਾਵਨਾ

ਸਾਬਕਾ ਡੀਜੀਪੀ ਤੇ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵੀਰੇਸ਼ ਕੁਮਾਰ ਭਾਵਰਾ ਨੇ ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟਿਸ ਦਾ ਜਵਾਬ ਭੇਜਿਆ ਹੈ। ਆਪਣੇ ਜਵਾਬ ਵਿੱਚ ਉਨ੍ਹਾਂ ਨੇ ਸਰਕਾਰ ਨੂੰ ਕਈ ਸਵਾਲ ਪੁੱਛੇ ਹਨ, ਜਿਸ ਤੋਂ ਲੱਗਦਾ ਹੈ ਕਿ ਡੀਜੀਪੀ ਦੇ ਅਹੁਦੇ ਨੂੰ ਲੈ ਕੇ ਸਰਕਾਰ ਅਤੇ ਉਨ੍ਹਾਂ ਵਿਚਾਲੇ ਚੱਲ ਰਿਹਾ ਵਿਵਾਦ ਅਜੇ ਰੁਕੇਗਾ ਨਹੀਂ। ਸਰਕਾਰ ਦੇ ਨੋਟਿਸ ਦਾ ਜਵਾਬ ਦਿੰਦਿਆਂ ਉਨ੍ਹਾਂ ਦੋ ਦਰਜਨ ਤੋਂ ਵੱਧ ਜਵਾਬੀ ਸਵਾਲ ਪੁੱਛੇ ਹਨ।

ਦੱਸਣਯੋਗ ਹੈ ਕਿ ਦੋ ਮਹੀਨੇ ਪਹਿਲਾਂ ਛੁੱਟੀ ‘ਤੇ ਗਏ ਵੀਰੇਸ਼ ਕੁਮਾਰ ਭਾਵੜਾ ਦੀ ਵਾਪਸੀ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਦੀ ਛੁੱਟੀ ਵਧਾਉਣ ਲਈ ਕਿਹਾ ਸੀ ਪਰ ਭਾਵੜਾ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਉਸ ‘ਤੇ ਦਬਾਅ ਬਣਾਉਣ ਲਈ ਪੰਜਾਬ ਸਰਕਾਰ ਨੇ ਸਿੱਧੂ ਮੂਸੇਵਾਲਾ ਨੂੰ ਸੁਰੱਖਿਆ ਨਾ ਵਧਾਉਣ ਤੇ ਖੁਫੀਆ ਵਿਭਾਗ ‘ਤੇ ਹਮਲੇ ਲਈ ਨੋਟਿਸ ਜਾਰੀ ਕੀਤਾ ਸੀ।

ਵੀਕੇ ਭਾਵੜਾ ਦੇ ਦੋ ਮਹੀਨਿਆਂ ਦੀ ਛੁੱਟੀ ‘ਤੇ ਜਾਣ ਕਾਰਨ ਸੂਬਾ ਸਰਕਾਰ ਨੇ ਗੌਰਵ ਯਾਦਵ ਨੂੰ ਉਨ੍ਹਾਂ ਦੀ ਥਾਂ ‘ਤੇ ਕਾਰਜਕਾਰੀ ਡੀਜੀਪੀ ਬਣਾਇਆ ਸੀ ਅਤੇ ਸਰਕਾਰ ਉਨ੍ਹਾਂ ਨੂੰ ਇਸ ਅਹੁਦੇ ‘ਤੇ ਬਰਕਰਾਰ ਰੱਖਣਾ ਚਾਹੁੰਦੀ ਸੀ। ਨਿਯਮਾਂ ਮੁਤਾਬਕ ਡੀਜੀਪੀ ਨੂੰ ਦੋ ਸਾਲ ਤੋਂ ਪਹਿਲਾਂ ਨਹੀਂ ਹਟਾਇਆ ਜਾ ਸਕਦਾ ਪਰ ਸਰਕਾਰ ਨੇ ਅਜਿਹਾ ਕੀਤਾ ਅਤੇ ਵੀਕੇ ਭਾਵੜਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ।

ਹੁਣ ਵੀਕੇ ਭਾਵੜਾ ਨੇ ਗ੍ਰਹਿ ਵਿਭਾਗ ਵੱਲੋਂ ਉਨ੍ਹਾਂ ਨੂੰ ਜਾਰੀ ਨੋਟਿਸ ਦਾ ਜਵਾਬ ਦੇ ਕੇ ਇਹ ਵਿਵਾਦ ਫਿਰ ਛੇੜ ਦਿੱਤਾ ਹੈ। ਖਾਸ ਤੌਰ ‘ਤੇ ਜਦੋਂ ਨੋਟਿਸ ਦਾ ਸਿੱਧਾ ਜਵਾਬ ਦੇਣ ਦੀ ਬਜਾਏ ਉਸ ਨੇ ਸਰਕਾਰ ‘ਤੇ ਹੀ 25 ਸਵਾਲਾਂ ਦੀ ਭੜਾਸ ਕੱਢੀ ਹੈ ਤੇ ਆਪਣੇ ‘ਤੇ ਲੱਗੇ ਦੋਸ਼ਾਂ ਦਾ ਰਿਕਾਰਡ ਦੇਣ ਲਈ ਕਿਹਾ ਹੈ। ਹਾਲਾਂਕਿ ਉਸ ਦੇ ਜਵਾਬ ਦਾ ਵੇਰਵਾ ਨਹੀਂ ਮਿਲ ਸਕਿਆ ਪਰ ਮਾਹਿਰਾਂ ਦਾ ਕਹਿਣਾ ਹੈ ਕਿ ਵਿਵਾਦ ਅਜੇ ਖ਼ਤਮ ਨਹੀਂ ਹੋਇਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਪਾਕਿਸਤਾਨੀ ਸਰਹੱਦ ‘ਤੇ ਗੈਰ-ਕਾਨੂੰਨੀ ਮਾਈਨਿੰਗ ਜਾਰੀ, ਰਾਸ਼ਟਰੀ ਸੁਰੱਖਿਆ ਲਈ ਖਤਰਾ, ਹਾਈ ਕੋਰਟ ‘ਚ ਪਟੀਸ਼ਨਕਰਤਾ ਦਾ ਦੋਸ਼

Read Next

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਸਿਗਰਟ ਪੀਣ ‘ਤੇ ਨਿਹੰਗ ਨੇ ਸ਼ਰ੍ਹੇਆਮ ਨੌਜਵਾਨ ਦਾ ਕੀਤਾ ਕਤਲ